Tue, Sep 22, 2026
Whatsapp

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਮਨਾਇਆ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਗੁਰਗੱਦੀ ਦਿਵਸ  

Reported by:  PTC News Desk  Edited by:  Shanker Badra -- June 02nd 2021 06:59 PM
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਮਨਾਇਆ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਗੁਰਗੱਦੀ ਦਿਵਸ  

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਮਨਾਇਆ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਗੁਰਗੱਦੀ ਦਿਵਸ  

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਰਨੈਲ ਸਿੰਘ ਕੁਹਾੜਕਾ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਪ੍ਰੇਮ ਸਿੰਘ ਨੇ ਅਰਦਾਸ ਕੀਤੀ। [caption id="attachment_502777" align="aligncenter" width="300"]Gurgaddi diwas Sri Guru Hargobind Sahib ji today at Sri Akal Takht Sahib ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਮਨਾਇਆ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਗੁਰਗੱਦੀ ਦਿਵਸ[/caption] ਇਸ ਦੌਰਾਨ ਇਸ ਸਮਾਗਮ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਛੇਵੇਂ ਪਾਤਸ਼ਾਹ ਦੇ ਗੁਰਤਾਗੱਦੀ ਦਿਵਸ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਕੀਤੀ। [caption id="attachment_502776" align="aligncenter" width="300"]Gurgaddi diwas Sri Guru Hargobind Sahib ji today at Sri Akal Takht Sahib ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਮਨਾਇਆ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਗੁਰਗੱਦੀ ਦਿਵਸ[/caption] ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਛੇਵੇਂ ਪਾਤਸ਼ਾਹ ਜੀ ਨੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਮਗਰੋਂ ਸਿੱਖ ਕੌਮ ਦੀ ਵਿਲੱਖਣ ਹੋਂਦ ਹਸਤੀ ਤੇ ਪਹਿਚਾਣ ਲਈ ਸੁਤੰਤਰ ਸਿੱਖ ਸੋਚ ਦੀ ਪ੍ਰਤੀਨਿਧਤਾ ਕਰਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਜਣਾ ਕੀਤੀ। ਗੁਰੂ ਸਾਹਿਬ ਨੇ ਜਬਰ ਜ਼ੁਲਮ ਵਿਰੁੱਧ ਚਾਰ ਜੰਗਾਂ ਲੜੀਆਂ ਅਤੇ ਹੱਕ ਸੱਚ ਲਈ ਲੜਨ ਦਾ ਮਨੁੱਖਤਾ ਅੰਦਰ ਜ਼ਜਬਾ ਭਰਿਆ। [caption id="attachment_502775" align="aligncenter" width="300"]Gurgaddi diwas Sri Guru Hargobind Sahib ji today at Sri Akal Takht Sahib ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਮਨਾਇਆ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਗੁਰਗੱਦੀ ਦਿਵਸ[/caption] ਇਹ ਜਜ਼ਬਾ ਅੱਜ ਦੀ ਨੌਜੁਆਨੀ ਅੰਦਰ ਪ੍ਰਚੰਡ ਕਰਨ ਦੀ ਲੋੜ ਹੈ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਜੀ ਦੀ ਸਿੱਖ ਕੌਮ ਨੂੰ ਲਾਸਾਨੀ ਦੇਣ ਹੈ ਅਤੇ ਅੱਜ ਕੌਮ ਨੂੰ ਆਪਣੇ ਇਤਿਹਾਸ ਤੋਂ ਸੇਧ ਲੈਂਦਿਆਂ ਬਾਣੀ ਅਤੇ ਬਾਣੇ ਦੇ ਧਾਰਨੀ ਬਣਨਾ ਚਾਹੀਦਾ ਹੈ। ਇਸੇ ਦੌਰਾਨ ਛੇਵੇਂ ਪਾਤਸ਼ਾਹ ਜੀ ਦੇ ਗੁਰਗੱਦੀ ਦਿਵਸ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌ ਵੀ ਸਜਾਏ ਗਏ। -PTCNews
Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK