Fri, Apr 26, 2024
Whatsapp

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬੱਚਿਆਂ ਨੂੰ ਸਿੱਖੀ ਨਾਲ ਜੋੜਨ ਦਾ ਉਪਰਾਲਾ ਸ਼ਲਾਘਾਯੋਗ

Written by  Shanker Badra -- July 23rd 2021 04:24 PM
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬੱਚਿਆਂ ਨੂੰ ਸਿੱਖੀ ਨਾਲ ਜੋੜਨ ਦਾ ਉਪਰਾਲਾ ਸ਼ਲਾਘਾਯੋਗ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬੱਚਿਆਂ ਨੂੰ ਸਿੱਖੀ ਨਾਲ ਜੋੜਨ ਦਾ ਉਪਰਾਲਾ ਸ਼ਲਾਘਾਯੋਗ

ਅਜਨਾਲਾ : ਬੱਚਿਆਂ ਨੂੰ ਸਿੱਖੀ ਨਾਲ ਜੋੜਨ ਦੇ ਉਦੇਸ਼ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੇ ਦਿਸ਼ਾ ਨਿਰਦੇਸ਼ ਹੇਠ ਅਜਨਾਲਾ ਅਤੇ ਵੱਖ -ਵੱਖ ਪਿੰਡਾਂ ਅੰਦਰ ਬੱਚਿਆਂ ਨੂੰ ਐਸਜੀਪੀਸੀ ਦੇ ਪ੍ਰਚਾਰਕ ਬਲਕਾਰ ਸਿੰਘ ਵੱਲੋਂ ਗੁਰਮਤਿ ਸਿਖਲਾਈ ਕੈਂਪ ਲਗਾ ਕੇ ਬੱਚਿਆਂ ਨੂੰ ਸਿੱਖੀ ਧਰਮ ਨਾਲ ਸਬੰਧਿਤ ਸਿੱਖਿਆ ਦਿੱਤੀ ਗਈ , ਜਿਸ ਵਿੱਚ ਵੱਖ -ਵੱਖ ਧਰਮਾਂ ਦੇ ਬੱਚੇ ਵੀ ਭਾਗ ਲੈ ਕੇ ਸਿੱਖਿਆ ਲੈ ਰਹੇ ਹਨ ਅਤੇ ਵਿਦਿਆਰਥੀਆਂ ਨੂੰ ਗੁਰਬਾਣੀ, ਇਤਿਹਾਸ ,ਸਿੱਖ ਰਹਿਤ ਮਰਿਆਦਾ, ਗੁਰਮਤਿ ਸਿਧਾਂਤਾਂ ਅਤੇ ਵਾਤਾਵਰਣ ਦੀ ਸਮੱਸਿਆ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ। [caption id="attachment_517160" align="aligncenter" width="300"] ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬੱਚਿਆਂ ਨੂੰ ਸਿੱਖੀ ਨਾਲ ਜੋੜਨ ਦਾ ਉਪਰਾਲਾ ਸ਼ਲਾਘਾਯੋਗ[/caption] ਉਥੇ ਹੀ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ , ਮੈਡਲ ਸਰਟੀਫਿਕੇਟ ਤੇ ਮੁਫ਼ਤ ਲਿਟਰੇਚਰ ਦੇ ਕੇ ਸਨਮਾਨਿਤ ਵੀ ਕੀਤਾ ਜਾ ਰਿਹਾ ਹੈ। ਇਸ ਮੌਕੇ ਐਸਜੀਪੀਸੀ ਦੇ ਪ੍ਰਚਾਰਕ ਬਲਕਾਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਗੁਰਮਤਿ ਸਿਖਲਾਈ ਕੈਂਪ ਲਗਾਏ ਜਾ ਰਹੇ ਹਨ ,ਜਿਸ ਵਿਚ ਬੱਚਿਆਂ ਨੂੰ ਸਿੱਖੀ ਨਾਲ ਜੋੜਨ ਲਈ ਸਿੱਖਿਆ ਦਿੱਤੀ ਜਾ ਰਹੀ ਹੈ, ਜਿਸ ਵਿੱਚ ਉਨ੍ਹਾਂ ਨੂੰ ਇਨਾਮ ਵੀ ਵੰਡੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਕੈਂਪ ਵਿਚ ਵੱਖ -ਵੱਖ ਧਰਮਾਂ ਦੇ ਬੱਚੇ ਵੀ ਵੱਡੀ ਗਿਣਤੀ ਵਿਚ ਪਹੁੰਚ ਰਹੇ ਹਨ। [caption id="attachment_517161" align="aligncenter" width="300"] ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬੱਚਿਆਂ ਨੂੰ ਸਿੱਖੀ ਨਾਲ ਜੋੜਨ ਦਾ ਉਪਰਾਲਾ ਸ਼ਲਾਘਾਯੋਗ[/caption] ਇਸ ਮੌਕੇ ਸਿੱਖਿਆ ਲੈ ਰਹੀ ਬੱਚੀ ਸੁਖਪ੍ਰੀਤ ਕੌਰ ਨੇ ਕਿਹਾ ਕਿ ਉਨ੍ਹਾਂ ਇਸ ਸਿਖਲਾਈ ਕੈਂਪ ਵਿੱਚ ਜੋ ਸਿੱਖਿਆ ਦਿੱਤੀ ਗਈ ਹੈ, ਉਹ ਇਸ ਨਾਲ ਬਹੁਤ ਖੁਸ਼ ਹਨ ਅਤੇ ਐਸਜੀਪੀਸੀ ਦਾ ਧੰਨਵਾਦ ਕਰਦੇ ਹਨ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸਕੱਤਰ ਕਰਮਬੀਰ ਸਿੰਘ ਨੇ ਕਿਹਾ ਕਿ ਐਸਜੀਪੀਸੀ ਦਾ ਇਹ ਬਹੁਤ ਵਧੀਆ ਉਪਰਾਲਾ ਹੈ ,ਇਸ ਨਾਲ ਬੱਚਿਆਂ ਨੂੰ ਸਿੱਖੀ ਨਾਲ ਬਹੁਤ ਵਧੀਆ ਤਰੀਕੇ ਨਾਲ ਜੋੜਿਆ ਜਾਵੇਗਾ। [caption id="attachment_517162" align="aligncenter" width="300"] ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬੱਚਿਆਂ ਨੂੰ ਸਿੱਖੀ ਨਾਲ ਜੋੜਨ ਦਾ ਉਪਰਾਲਾ ਸ਼ਲਾਘਾਯੋਗ[/caption] ਇਸ ਮੌਕੇ ਗੁਰਮੀਤ ਸਿੱਖਿਆ ਲੈ ਰਹੇ ਇਕ ਬੱਚੇ ਦੀ ਮਾਤਾ ਅਨੁਰਾਧਾ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਦੇ ਬੇਟੇ ਦਾ ਨਾਮ ਮਾਨਵ ਸ਼ਰਮਾ ਹੈ ਅਤੇ ਉਹ ਗੁਰਮਤਿ ਸਿੱਖਿਆ ਲੈ ਰਿਹਾ ਹੈ ਅਤੇ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਇਹ ਬਹੁਤ ਵਧੀਆ ਉਪਰਾਲਾ ਕਰ ਕੇ ਬੱਚਿਆਂ ਨੂੰ ਸਿੱਖੀ ਧਰਮ ਨਾਲ ਜੋੜਨ ਦਾ ਇਹ ਸ਼ਲਾਘਾਯੋਗ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਉਹ ਹਿੰਦੂ ਧਰਮ ਨਾਲ ਸਬੰਧਤ ਹਨ ਪਰ ਉਨ੍ਹਾਂ ਦੇ ਬੱਚੇ ਮਾਨਵ ਸ਼ਰਮਾ ਦਾ ਸਿੱਖੀ ਧਰਮ ਵੱਲ ਬਹੁਤ ਧਿਆਨ ਹੈ ,ਜਿਸ ਦੇ ਚਲਦੇ ਉਨ੍ਹਾਂ ਨੂੰ ਖੁਸ਼ੀ ਹੈ ਕਿ ਉਨ੍ਹਾਂ ਦਾ ਬੇਟਾ ਗੁਰਮਤਿ ਸਿੱਖਿਆ ਲੈ ਰਿਹਾ ਹੈ। -PTCNews


Top News view more...

Latest News view more...