Advertisment

ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਸਾਕੇ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ 

author-image
Shanker Badra
New Update
ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਸਾਕੇ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ 
Advertisment
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਸਾਕੇ ਦੇ ਸ਼ਹੀਦਾਂ ਦੀ ਯਾਦ ਮਨਾਈ ਗਈ। ਇਸ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸਰਵਣ ਕਰਵਾਇਆ। ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਨੂੰ ਕੁਕਰਮੀ ਮਹੰਤਾਂ ਤੋਂ ਅਜ਼ਾਦ ਕਰਵਾਉਣ ਸਮੇਂ 22 ਮਈ 1964 ਨੂੰ ਵਾਪਰੇ ਇਸ ਸ਼ਹੀਦੀ ਸਾਕੇ ਦੌਰਾਨ ਮਿਸ਼ਲ ਸ਼ਹੀਦਾਂ ਤਰਨਾ ਦਲ ਦੇ 11 ਸਿੰਘਾਂ ਦੀ ਸ਼ਹਾਦਤ ਹੋਈ ਅਤੇ ਕਈ ਜ਼ਖਮੀ ਹੋਏ ਸਨ। ਸਾਕੇ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸਾਕੇ ਦੇ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਸਿੱਖਾਂ ਲਈ ਜਾਨ ਤੋਂ ਵੱਧ ਪਿਆਰੇ ਹਨ ਅਤੇ ਉਹ ਪਾਵਨ ਗੁਰਧਾਮਾਂ ਦੀ ਬੇਅਦਬੀ ਕਦੇ ਵੀ ਸਹਾਰ ਨਹੀਂ ਸਕਦੇ, ਭਾਵੇਂ ਇਸ ਲਈ ਕੁਰਬਾਨੀਆਂ ਹੀ ਕਿਉਂ ਨਾ ਦੇਣੀਆਂ ਪੈਣ। ਉਨ੍ਹਾਂ ਕਿਹਾ ਕਿ ਸ੍ਰੀ ਪਾਉਂਟਾ ਸਾਹਿਬ ਦਾ ਸ਼ਹੀਦੀ ਸਾਕਾ ਵੀ ਇਸੇ ਸਬੰਧ ਵਿਚ ਵੱਡੇ ਮਹੱਤਵ ਵਾਲਾ ਹੈ, ਜਿਸ ਤੋਂ ਪ੍ਰੇਰਨਾ ਲੈਣ ਦੀ ਲੋੜ ਹੈ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਜੋ ਇਸ ਸਾਕੇ ਦੌਰਾਨ ਜ਼ਖਮੀ ਹੋਏ ਸਨ ਦੀਆਂ ਪੰਥਕ ਸੇਵਾਵਾਂ ਦੀ ਵੀ ਸ਼ਲਾਘਾ ਕੀਤੀ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਿੱਖ ਕੌਮ ਨੂੰ ਸ੍ਰੀ ਪਾਉਂਟਾ ਸਾਹਿਬ ਦੇ ਸ਼ਹੀਦੀ ਸਾਕੇ ਨੂੰ ਸਿੱਖ ਕੌਮ ਅੰਦਰ ਆਪਣੇ ਗੁਰਧਾਮਾਂ ਦੀ ਰੱਖਵਾਲੀ ਲਈ ਜ਼ਜਬਾ ਪੈਦਾ ਕਰਨ ਵਾਲਾ ਕਰਾਰ ਦਿੰਦਿਆਂ ਸਿੱਖ ਨੌਜੁਆਨੀ ਨੂੰ ਬਾਣੀ ਅਤੇ ਬਾਣੇ ਨਾਲ ਜੁੜਣ ਦੀ ਪ੍ਰੇਰਨਾ ਕੀਤੀ। ਇਸ ਮੌਕੇ ਮਿਸ਼ਲ ਸ਼ਹੀਦਾਂ ਤਰਨਾ ਦਲ ਦੇ ਮੁੱਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਪਾਉਂਟਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਯਾਦ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹਰ ਸਾਲ ਸਮਾਗਮ ਕਰਵਾਉਣ ਲਈ ਧੰਨਵਾਦ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਈਆਂ ਪ੍ਰਮੁੱਖ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ। ਇਸ ਤੋਂ ਇਲਾਵਾ ਮਿਸਲ ਸ਼ਹੀਦਾਂ ਤਰਨਾ ਦਲ ਵੱਲੋਂ ਵੀ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ ਗਏ। -PTCNews-
sgpc gurmat-samagam gurdwara-sri-paonta-sahib-saka
Advertisment

Stay updated with the latest news headlines.

Follow us:
Advertisment