Wed, Apr 24, 2024
Whatsapp

ਗੁਰਮਤਿ ਸੰਗੀਤ ਅਕੈਡਮੀ ਸ੍ਰੀ ਅਨੰਦਪੁਰ ਸਾਹਿਬ ਦਾ ਨਾਮ ਪਦਮਸ੍ਰੀ ਪ੍ਰੋ: ਕਰਤਾਰ ਸਿੰਘ ਦੇ ਨਾਮ ’ਤੇ ਰੱਖਿਆ ਜਾਵੇਗਾ: ਐਡਵੋਕੇਟ ਧਾਮੀ

Written by  Riya Bawa -- January 07th 2022 05:37 PM
ਗੁਰਮਤਿ ਸੰਗੀਤ ਅਕੈਡਮੀ ਸ੍ਰੀ ਅਨੰਦਪੁਰ ਸਾਹਿਬ ਦਾ ਨਾਮ ਪਦਮਸ੍ਰੀ ਪ੍ਰੋ: ਕਰਤਾਰ ਸਿੰਘ ਦੇ ਨਾਮ ’ਤੇ ਰੱਖਿਆ ਜਾਵੇਗਾ: ਐਡਵੋਕੇਟ ਧਾਮੀ

ਗੁਰਮਤਿ ਸੰਗੀਤ ਅਕੈਡਮੀ ਸ੍ਰੀ ਅਨੰਦਪੁਰ ਸਾਹਿਬ ਦਾ ਨਾਮ ਪਦਮਸ੍ਰੀ ਪ੍ਰੋ: ਕਰਤਾਰ ਸਿੰਘ ਦੇ ਨਾਮ ’ਤੇ ਰੱਖਿਆ ਜਾਵੇਗਾ: ਐਡਵੋਕੇਟ ਧਾਮੀ

ਅੰਮ੍ਰਿਤਸਰ/ਲੁਧਿਆਣਾ: ਗੁਰਮਤਿ ਸੰਗੀਤ ਦੇ ਉਸਤਾਦ ਪਦਮਸ੍ਰੀ ਪ੍ਰੋ: ਕਰਤਾਰ ਸਿੰਘ ਨਮਿਤ ਅੰਤਿਮ ਅਰਦਾਸ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ, ਐਕਸਟੈਂਸ਼ਨ ਲੁਧਿਆਣਾ ਵਿਖੇ ਕਰਵਾਇਆ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਪ੍ਰੋ: ਕਰਤਾਰ ਸਿੰਘ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰਮਤਿ ਸੰਗੀਤ ਦੇ ਸ਼੍ਰੋਮਣੀ ਉਸਤਾਦ ਦਾ ਅਕਾਲ ਚਲਾਣਾ ਸਮੁੱਚੇ ਸਿੱਖ ਪੰਥ ਲਈ ਬਹੁਤ ਵੱਡਾ ਘਾਟਾ ਹੈ, ਜਿਸ ਨੂੰ ਪੂਰਿਆ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਉਸਤਾਦ ਕੀਰਤਨੀਏ ਪ੍ਰੋ: ਕਰਤਾਰ ਸਿੰਘ ਵੱਲੋਂ ਗੁਰਮਤਿ ਸੰਗੀਤ ਕਲਾਂ ਨੂੰ ਪ੍ਰਫੁੱਲਤ ਕਰਨ ਲਈ ਅਣਥੱਕ ਯਤਨ ਅਤੇ ਉਪਰਾਲੇ ਕੀਤੇ ਗਏ। ਸ਼੍ਰੋਮਣੀ ਕਮੇਟੀ ਪ੍ਰੋ: ਕਰਤਾਰ ਸਿੰਘ ਦੀ ਨਿੱਘੀ ਯਾਦ ਨੂੰ ਸਦੀਵੀਂ ਤੌਰ ’ਤੇ ਕਾਇਮ ਰੱਖਣ ਲਈ ਵਚਨਬੱਧ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਗੁਰਮਤਿ ਸੰਗੀਤ ਅਕੈਡਮੀ ਸ੍ਰੀ ਅਨੰਦਪੁਰ ਸਾਹਿਬ ਦਾ ਨਾਮ ਪ੍ਰੋ: ਕਰਤਾਰ ਸਿੰਘ ਦੇ ਨਾਮ ’ਤੇ ਰੱਖਣ ਦਾ ਐਲਾਨ ਕਰਦਿਆਂ ਕਿਹਾ ਕਿ ਗੁਰਮਤਿ ਸੰਗੀਤ ਦੀ ਸਿਖਲਾਈ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਪ੍ਰੋ: ਕਰਤਾਰ ਸਿੰਘ ਦੇ ਕਾਰਜਾਂ ਤੋਂ ਸੇਧ ਲੈ ਕੇ ਪੁਰਤਾਨ ਕੀਰਤਨ ਸ਼ੈਲੀ ਵਿਚ ਨਿਪੁੰਨ ਹੋ ਸਕਣਗੇ। ਉਨ੍ਹਾਂ ਕੇਂਦਰੀ ਸਿੱਖ ਅਜਾਇਬਘਰ ਵਿਖੇ ਪ੍ਰੋ: ਕਰਤਾਰ ਸਿੰਘ ਦੀ ਤਸਵੀਰ ਲਗਾਉਣ ਦਾ ਵੀ ਐਲਾਨ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਜਵੱਦੀ ਟਕਸਾਲ ਦੇ ਮੁੱਖੀ ਬਾਬਾ ਅਮੀਰ ਸਿੰਘ ਨੇ ਵੀ ਪ੍ਰੋ: ਕਰਤਾਰ ਸਿੰਘ ਨੂੰ ਆਪਣਾ ਸਤਿਕਾਰ ਭੇਟ ਕਰਦਿਆਂ ਉਨ੍ਹਾਂ ਦੇ ਸਾਦਗੀ ਭਰੇ ਜੀਵਨ ਅਤੇ ਰਵਾਇਤੀ ਪੁਰਤਾਨ ਕੀਰਤਨ ਸ਼ੈਲੀ ਦੀ ਕਲਾਂ ਨੂੰ ਪ੍ਰਫੁੱਲਤ ਕਰਨ ਲਈ ਪਾਏ ਯੋਗਦਾਨ ਦੀ ਸਰਾਹਨਾ ਕੀਤੀ। -PTC News


Top News view more...

Latest News view more...