Wed, Apr 24, 2024
Whatsapp

ਗੁ. ਸ੍ਰੀ ਪੰਜੋਖਰਾ ਸਾਹਿਬ ਅੰਬਾਲਾ ਵਿਖੇ ਲਗਾਏ ਗਏ ਗੁਰਮਤਿ ਸਿਖਲਾਈ ਕੈਂਪ, ਸੰਗਤਾਂ ਨੇ ਖੱਟਿਆ ਲਾਹਾ

Written by  Jasmeet Singh -- June 22nd 2022 12:56 PM -- Updated: June 22nd 2022 01:04 PM
ਗੁ. ਸ੍ਰੀ ਪੰਜੋਖਰਾ ਸਾਹਿਬ ਅੰਬਾਲਾ ਵਿਖੇ ਲਗਾਏ ਗਏ ਗੁਰਮਤਿ ਸਿਖਲਾਈ ਕੈਂਪ, ਸੰਗਤਾਂ ਨੇ ਖੱਟਿਆ ਲਾਹਾ

ਗੁ. ਸ੍ਰੀ ਪੰਜੋਖਰਾ ਸਾਹਿਬ ਅੰਬਾਲਾ ਵਿਖੇ ਲਗਾਏ ਗਏ ਗੁਰਮਤਿ ਸਿਖਲਾਈ ਕੈਂਪ, ਸੰਗਤਾਂ ਨੇ ਖੱਟਿਆ ਲਾਹਾ

ਅੰਬਾਲਾ, 22 ਜੂਨ 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਹਰ ਸਾਲ ਅੰਬਾਲਾ ਸਥਿਤ 8ਵੀਂ ਪਾਤਸ਼ਾਹੀ, ਸਾਹਿਬ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ, ਦੇ ਇਤਿਹਾਸਿਕ ਅਸਥਾਨ ਗੁ. ਸ੍ਰੀ ਪੰਜੋਖਰਾ ਸਾਹਿਬ 'ਤੇ ਗੁਰਮਤਿ ਸਿਖਲਾਈ ਕੈਂਪ ਲਗਾ ਕੇ ਬੱਚਿਆਂ, ਨੌਜਵਾਨਾਂ ਅਤੇ ਸੰਗਤਾਂ ਨੂੰ ਗੁਰਬਾਣੀ ਉਚਾਰਣ, ਸਿੱਖ ਇਤਿਹਾਸ ਤੇ ਰਹਿਤ ਮਰਿਯਾਦਾ ਦੀ ਜਾਣਕਾਰੀ ਦਿੱਤੀ ਜਾਂਦੀ ਹੈ। ਇਹ ਵੀ ਪੜ੍ਹੋ: ਹੁਣ ਸੰਜੇ ਪੋਪਲੀ ਦੇ ਘਰੋਂ ਬਰਾਮਦ ਹੋਏ ਜਿੰਦਾ ਕਾਰਤੂਸ; ਆਰਮਜ਼ ਐਕਟ ਤਹਿਤ ਵੀ ਮਾਮਲਾ ਦਰਜ ਇਹ ਕੈਂਪ ਹਰ ਸਾਲ ਗਰਮੀ ਦੀਆਂ ਛੁਟੀਆਂ 'ਚ ਲਾਇਆ ਜਾਂਦਾ ਜਿਸਦੀ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਬੇਸਬਰੀ ਨਾਲ ਉਡੀਕ ਰਹਿੰਦੀ ਹੈ। ਇਸ ਸਾਲ ਵੀ ਬੱਚਿਆਂ ਨੂੰ ਗੁਰਬਾਣੀ ਸੰਥਿਆ, ਸਿੱਖ ਇਤਿਹਾਸ, ਰਹਿਤ ਮਰਿਯਾਦਾ, ਕੀਰਤਨ, ਤਬਲੇ ਦੀ ਜਾਣਕਾਰੀ ਦੇਣ ਦੇ ਨਾਲ-ਨਾਲ ਦਸਤਾਰ ਅਤੇ ਗਤਕੇ ਦੀ ਸਿਖਲਾਈ ਵੀ ਦਿੱਤੀ ਗਈ।         ਇਸ ਦੌਰਾਨ ਜਿੱਥੇ ਗੁਰਦੁਆਰਾ ਸਾਹਿਬ ਵਿਚ ਗੁਰਮਤਿ ਦੀਆਂ ਕਲਾਸਾਂ ਲਗਾਈਆਂ ਗਈਆਂ, ਸਕੂਲਾਂ ਤੋਂ ਗਰਮੀਆਂ ਦੀਆਂ ਛੁੱਟੀਆਂ ਵਿਚ ਕੁਝ ਨਵਾਂ ਸਿੱਖਣ ਦੀ ਆਸ 'ਚ ਆਏ ਬੱਚਿਆਂ ਨੂੰ ਇਤਿਹਾਸ ਅਤੇ ਗੁਰਮਤਿ ਸਿਧਾਂਤਾਂ ਦੀ ਜਾਣਕਾਰੀ ਵੀ ਦਿੱਤੀ ਗਈ। ਇਹ ਵੀ ਪੜ੍ਹੋ: ਬਠਿੰਡਾ ਜੇਲ੍ਹ 'ਚੋਂ ਗੈਂਗਸਟਰ ਨੇ ਕੀਤੀ ਸੋਸ਼ਲ ਮੀਡੀਆ 'ਤੇ ਪੋਸਟ ਅਪਲੋਡ, ਜੇਲ੍ਹ ਪ੍ਰਸ਼ਾਸਨ 'ਚ ਹਫੜਾ ਦਫੜੀ, ਮਾਮਲਾ ਦਰਜ ਇਸ ਦਰਮਿਆਨ ਗੁਰਦੁਆਰਾ ਕਮੇਟੀ ਵੱਲੋਂ ਜਿੱਥੇ ਗੁਰਬਾਣੀ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ ਗਈ ਉੱਥੇ ਹੀ ਸੰਗਤਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ਤ ਧਾਰਮਿਕ ਪੁਸਤਕਾਂ ਵੀ ਵੰਡੀਆਂ ਗਈਆਂ। ਇਨ੍ਹਾਂ ਕੈਂਪਾਂ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਪਿੰਡ ਪੱਧਰ ’ਤੇ ਬੱਚਿਆਂ ਦੇ ਧਾਰਮਿਕ ਮੁਕਾਬਲੇ ਤੇ ਲਿਖਤੀ ਪ੍ਰੀਖਿਆ ਵੀ ਲਈ ਗਈ। ਇਸ ਦੌਰਾਨ ਬੱਚਿਆਂ ਅਤੇ ਨੌਜਵਾਨਾਂ ਨੇ ਸਾਬਤ ਸੂਰਤ ਹੋਣ ਦਾ ਪ੍ਰਣ ਕੀਤਾ। -PTC News


Top News view more...

Latest News view more...