Thu, May 2, 2024
Whatsapp

ਗੁਰਮੀਤ ਰਾਮ ਰਹੀਮ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ

Written by  Ravinder Singh -- May 02nd 2022 02:59 PM -- Updated: May 02nd 2022 05:19 PM
ਗੁਰਮੀਤ ਰਾਮ ਰਹੀਮ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ

ਗੁਰਮੀਤ ਰਾਮ ਰਹੀਮ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ

ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਡੇਰਾਮੁਖੀ ਗੁਰਮੀਤ ਰਾਮ ਰਹੀਮ ਨੂੰ ਵੱਡੀ ਰਾਹਤ ਮਿਲੀ ਹੈ। ਹੁਣ ਵੀਡੀਓ ਕਾਨਫਰੰਸਿੰਗ ਰਾਹੀਂ ਹੀ ਪੁੱਛਗਿੱਛ ਹੋਵੇਗੀ ਅਤੇ ਵੀਡੀਓ ਕਾਨਫਰੰਸਿੰਗ ਰਾਹੀਂ ਹੀ ਟਰਾਇਲ ਹੋਵੇਗਾ। ਪੰਜਾਬ-ਹਰਿਆਣਾ ਹਾਈ ਕੋਰਟ (High Court) ਨੇ ਸੋਮਵਾਰ ਨੂੰ ਸੁਨਾਰੀਆ ਜੇਲ੍ਹ 'ਚ ਬੰਦ ਸਿਰਸਾ ਡੇਰਾ ਮੁਖੀ (Dera Sirsa Chief) ਗੁਰਮੀਤ ਰਾਮ ਰਹੀਮ ਨੂੰ ਵੱਡੀ ਰਾਹਤ ਦਿੱਤੀ ਹੈ। ਹਾਈ ਕੋਰਟ ਨੇ ਨਾ ਸਿਰਫ ਰਾਮ ਰਹੀਮ ਖਿਲਾਫ ਕਾਰ ਮਾਮਲੇ 'ਚ ਦਰਜ ਤਿੰਨ FIR 'ਚ ਜ਼ਮਾਨਤ ਦੇ ਦਿੱਤੀ। ਸਗੋਂ ਪ੍ਰੋਡਕਸ਼ਨ ਵਾਰੰਟ 'ਤੇ ਪੰਜਾਬ (Punjab) ਲਿਆਉਣ 'ਤੇ ਵੀ ਰੋਕ ਲਗਾ ਦਿੱਤੀ ਗਈ ਸੀ। ਰਾਮ ਰਹੀਮ ਦੇ ਵਕੀਲ ਵਿਨੋਦ ਘਈ ਅਤੇ ਕਨਿਕਾ ਆਹੂਜਾ ਨੇ ਦੱਸਿਆ ਕਿ ਹਾਈਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਬਰਗਾੜੀ ਮਾਮਲੇ 'ਚ 3 ਐਫ.ਆਈ.ਆਰ ਦਰਜ ਰਾਮ ਰਹੀਮ ਨੂੰ ਜ਼ਮਾਨਤ ਮਿਲ ਗਈ ਹੈ। ਹਾਈਕੋਰਟ ਨੇ ਰਾਮ ਰਹੀਮ ਨੂੰ ਜ਼ਮਾਨਤ ਭਰਨ ਲਈ ਕਿਹਾ ਹੈ। ਗੁਰਮੀਤ ਰਾਮ ਰਹੀਮ ਨੂੰ ਹਾਈ ਕੋਰਟ ਤੋਂ ਮਿਲੀ ਰਾਹਤਹਾਈ ਕੋਰਟ 'ਚ ਐਡਵੋਕੇਟ ਜਨਰਲ ਅਤੇ ਰਾਮ ਰਹੀਮ ਦੇ ਵਕੀਲਾਂ ਵਿਚਾਲੇ ਬਹਿਸ ਹੋਈ।ਐਡਵੋਕੇਟ ਜਨਰਲ ਨੇ ਰਾਮ ਰਹੀਮ ਦੀ ਹਿਰਾਸਤ ਦੀ ਮੰਗ ਕੀਤੀ ਸੀ। ਰਾਮ ਰਹੀਮ ਦੇ ਵਕੀਲਾਂ ਨੇ ਕਿਹਾ ਕਿ ਜਦੋਂ ਹੇਠਲੀ ਅਦਾਲਤ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕਰਨ ਲਈ ਕਿਹਾ ਹੈ। ਗੁਰਮੀਤ ਰਾਮ ਰਹੀਮ ਨੂੰ ਹਾਈ ਕੋਰਟ ਤੋਂ ਮਿਲੀ ਰਾਹਤਸਪੈਸ਼ਲ ਇਨਵੈਸਟੀਗੇਸ਼ਨ ਟੀਮ ਨੇ ਡੇਰਾ ਸੱਚਾ ਸੌਦਾ ਸਿਰਸਾ (ਹਰਿਆਣਾ) ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੇਸ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਸੀ। ਇਸ ਮਾਮਲੇ ਵਿਚ ਵਿਸ਼ੇਸ਼ ਜਾਂਚ ਟੀਮ ਪਹਿਲਾਂ ਹੀ ਸੱਤ ਡੇਰਾ ਪ੍ਰੇਮੀਆਂ ਖ਼ਿਲਾਫ਼ ਚਲਾਨ ਪੇਸ਼ ਕਰ ਚੁੱਕੀ ਹੈ। ਜਾਂਚ ਟੀਮ ਨੇ ਅਦਾਲਤ ਨੂੰ ਦੱਸਿਆ ਕਿ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ, ਜੋ ਇਸ ਸਮੇਂ ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚ ਨਜ਼ਰਬੰਦ ਹੈ, ਵੀ ਸਾਜ਼ਿਸ਼ ਵਿੱਚ ਸ਼ਾਮਿਲ ਸੀ। ਗੁਰਮੀਤ ਰਾਮ ਰਹੀਮ ਨੂੰ ਹਾਈ ਕੋਰਟ ਤੋਂ ਮਿਲੀ ਰਾਹਤਜੁਡੀਸ਼ੀਅਲ ਮੈਜਿਸਟ੍ਰੇਟ ਨੇ ਸੁਨਾਰੀਆ ਜੇਲ੍ਹ ਦੇ ਸੁਪਰਡੈਂਟ ਨੂੰ 4 ਮਈ ਨੂੰ ਸਵੇਰੇ 10 ਵਜੇ ਵੀਡੀਓ ਕਾਨਫਰੰਸ ਰਾਹੀਂ ਡੇਰਾ ਮੁਖੀ ਨੂੰ ਅਦਾਲਤ ਵਿਚ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਸਨ। ਜ਼ਿਕਰਯੋਗ ਹੈ ਕਿ ਜਾਂਚ ਟੀਮ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਡੇਰਾ ਸੱਚਾ ਸੌਦਾ ਮੁਖੀ ਫ਼ਰੀਦਕੋਟ ਅਦਾਲਤ ਵਿੱਚ ਪੇਸ਼ ਨਹੀਂ ਹੋਇਆ ਸੀ। ਜਾਂਚ ਟੀਮ ਦੀ ਮੰਗ ਸੀ ਕਿ ਗੁਰਮੀਤ ਰਾਮ ਰਹੀਮ ਨੂੰ ਫ਼ਰੀਦਕੋਟ ਵਿੱਚ ਲਿਆ ਕੇ ਪੁੱਛਗਿਛ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਇਹ ਵੀ ਪੜ੍ਹੋ : ਸਾਬਕਾ ਡਿਪਟੀ ਸੀਐਮ ਓਪੀ ਸੋਨੀ ਘਿਰੇ ਵਿਵਾਦਾਂ 'ਚ, 'ਆਪ' ਨੇ ਲਾਏ ਗੰਭੀਰ ਦੋਸ਼


Top News view more...

Latest News view more...