ਮੁਕਤਸਰ ਪਹੁੰਚੇ ਗੁਰਨਾਮ ਚੜੂਨੀ, ਕਿਹਾ ਕਿਸਾਨੀ ਅੰਦੋਲਨ ਨੂੰ ਹੋਰ ਮਜ਼ਬੂਤ ਕਰਨ ਦੀ ਹੈ ਲੋੜ

By Riya Bawa - August 23, 2021 5:08 pm

ਮੁਕਤਸਰ ਸਾਹਿਬ: ਭਾਰਤੀ ਕਿਸਾਨ ਯੂਨੀਅਨ ਹਰਿਆਣਾ ਦੇ ਆਗੂ ਗੁਰਨਾਮ ਸਿੰਘ ਚੜੂਨੀ ਪੰਜਾਬ ਦੇ ਗੁਰਦੁਆਰਾ ਸ੍ਰੀ ਮੁਕਤਸਰ ਸਾਹਿਬ ਨਤਮਸਤਕ ਹੋਏ ਹਨ। ਗੁਰਦੁਆਰਾ ਸਾਹਿਬ ਪਹੁੰਚ ਕੇ ਉਨ੍ਹਾਂ ਨੇ ਲਹਿਰ ਦੀ ਤਰੱਕੀ ਲਈ ਅਰਦਾਸ ਕੀਤੀ। ਇਸ ਦੌਰਾਨ ਖੇਤੀਬਾੜੀ ਕਾਨੂੰਨ ਨੂੰ ਰੱਦ ਕਰਨ ਦੀ ਵੀ ਚਰਚਾ ਹੈ। ਉਨ੍ਹਾਂ ਕਿਸਾਨਾਂ ਨਾਲ ਮੀਟਿੰਗ ਕੀਤੀ ਅਤੇ ਕਿਸਾਨਾਂ ਨੂੰ ਰਾਜਨੀਤੀ ਵਿੱਚ ਆਉਣ ਲਈ ਅੱਗੇ ਆਉਣ ਲਈ ਕਿਹਾ।

ਇੱਥੇ ਪੜ੍ਹੋ ਹੋਰ ਖ਼ਬਰਾਂ: ਕਿਸਾਨ ਅੰਦੋਲਨ ਕਾਰਨ ਬੰਦ ਪਈਆਂ ਸੜਕਾਂ ਦੀ ਸਮੱਸਿਆ ਦਾ ਹੱਲ ਲੱਭੇ ਕੇਂਦਰ: SC

ਉਨ੍ਹਾਂ ਮੁਕਤਸਰ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੈਂ ਅਜੇ ਵੀ ਕਿਸਾਨੀ ਅੰਦੋਲਨ 'ਚ ਹਿੱਸੇਦਾਰ ਹਾਂ ਅਤੇ ਹਮੇਸ਼ਾ ਹੀ ਕਿਸਾਨਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਦਾ ਰਹਾਂਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਇਸ ਸਮੇਂ ਗੰਨੇ ਦਾ ਰੇਟ ਯੂ.ਪੀ. ਅਤੇ ਹਰਿਆਣਾ ਨਾਲੋਂ ਵੀ ਬਹੁਤ ਘੱਟ ਹੈ ਜਿਸ ਕਾਰਨ ਕਿਸਾਨ ਭਾਰੀ ਨਿਰਾਸ਼ ਹਨ।

ਚੜੂਨੀ ਨੇ ਕਿਹਾ ਹੈ ਕਿ ਮੈਂ ਚੋਣ ਨਹੀਂ ਲੜਾਂਗਾ। ਇਸ ਦੌਰਾਨ ਉਨ੍ਹਾਂ ਨੇ ਕੇਂਦਰ ਸਰਕਾਰ ਵਲੋਂ ਬਣਾਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸਾਨੂੰ ਕਿਸਾਨੀ ਅੰਦੋਲਨ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ। ਦੱਸ ਦੇਈਏ ਕਿ ਫਗਵਾੜਾ ਵਿੱਚ ਕਿਸਾਨਾਂ ਵੱਲੋਂ ਗੰਨੇ ਦੇ ਸਮਰਥਨ ਮੁੱਲ ਨੂੰ ਲੈ ਕੇ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਪੰਜਾਬ ਵਿਚ ਇਸ ਸਮੇਂ ਗੰਨੇ ਦਾ ਰੇਟ ਯੂ.ਪੀ. ਅਤੇ ਹਰਿਆਣਾ ਨਾਲੋਂ ਵੀ ਬਹੁਤ ਘੱਟ ਹੈ ਜਿਸ ਕਾਰਨ ਕਿਸਾਨ ਭਾਰੀ ਨਿਰਾਸ਼ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਗੰਨੇ ਦਾ ਰੇਟ ਘੱਟ ਤੋਂ ਘੱਟ 400 ਰੁਪਏ ਪ੍ਰਤੀ ਕੁਇੰਟਲ ਕਰਨਾ ਚਾਹੀਦਾ ਹੈ।

ਇੱਥੇ ਪੜ੍ਹੋ ਹੋਰ ਖ਼ਬਰਾਂ: ਘਰੋਂ ਗੱਡੀ ਲੈ ਕੇ ਨਿੱਕਲਣ ਤੋਂ ਪਹਿਲਾਂ ਪੜ੍ਹੋ ਨਵੇਂ ਟ੍ਰੈਫ਼ਿਕ ਚਲਾਨ ਨਿਯਮ

-PTCNews

adv-img
adv-img