ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ : ਭਾਰਤੀ ਕਿਸਾਨ ਯੂਨੀਅਨ ਦੀ ਹਰਿਆਣਾ ਇਕਾਈ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਅੱਜ ਆਪਣੇ ਪਰਿਵਾਰ ਅਤੇ ਸਾਥੀਆਂ ਨਾਲਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਜਿੱਥੇ ਉਨ੍ਹਾਂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਗਿਆ ,ਉਥੇ ਹੀ ਇਲਾਹੀ ਬਾਣੀ ਦਾ ਸਰਵਣ ਕੀਤਾ ਗਿਆ।
ਪੜ੍ਹੋ ਹੋਰ ਖ਼ਬਰਾਂ : ਪੰਜਾਬ ਵਿਚ ਫ਼ਿਲਹਾਲ ਨਹੀਂ ਲੱਗੇਗਾ ਲੌਕਡਾਊਨ , ਮੁੱਖ ਮੰਤਰੀ ਨੇ ਲੌਕਡਾਊਨ ਲਾਉਣ ਤੋਂ ਕੀਤਾ ਇੰਨਕਾਰ
ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਇਸ ਮੌਕੇ ਉਨ੍ਹਾਂ ਕਿਹਾ ਕਿ ਅਸੀਂ ਅੱਜ ਕਿਸਾਨੀ ਅੰਦੋਲਨ ਦੀ ਚੜਦੀ ਕਲਾ ਵਾਸਤੇ ਅਰਦਾਸ ਕਰਨ ਪਹੁੰਚੇ ਹਾਂ ਅਤੇ ਜਦੋਂ ਤੱਕ ਸਰਕਾਰ ਸਾਡੀਆਂ ਮੰਗਾਂ ਮੰਨ ਨਹੀਂ ਲੈਂਦੀ ਅਤੇ ਸਾਡੇ ਅੰਦੋਲਨ ਦੀ ਜਿੱਤ ਨਹੀਂ ਹੋ ਜਾਂਦੀ , ਕਿਸਾਨ ਮੋਰਚਾ ਇਸੇ ਤਰ੍ਹਾਂ ਲੱਗਿਆ ਰਹੇਗਾ। ਉਨ੍ਹਾਂ ਦੱਸਿਆ ਕਿ ਕਿ ਅੱਜ ਅਸੀਂ ਪਰਿਵਾਰਕ ਮੈਂਬਰਾਂ ਦੇ ਨਾਲ ਗੁਰੂ ਘਰ ਨਤਮਸਤਕ ਹੋਣ ਲਈ ਪਹੁੰਚੇ ਹਾਂ। ਜਿਥੇ ਅਸੀਂ ਕਿਸਾਨੀ ਸੰਘਰਸ਼ ਦੀ ਚੜਦੀ ਕਲਾ ਵਾਸਤੇ ਅਰਦਾਸ ਵੀ ਕੀਤੀ ਹੈ।
ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਦੂਸਰਾ ਇਹ ਕਿ ਸਰਕਾਰ ਕੋਰੋਨਾ ਮਹਾਂਮਾਰੀ ਦੇ ਬਹਾਨੇ ਸਾਡੇ ਮੋਰਚੇ ਨੂੰ ਚੁਕਾਉਣ ਦੀਆਂ ਨਕਾਮ ਅਤੇ ਹੋਸੀਆਂ ਹਰਕਤਾਂ ਕਰ ਰਹੀ ਹੈ ਪਰ ਅਸੀਂ ਇਹ ਧਰਨਾ ਉਦੋਂ ਤੱਕ ਨਹੀਂ ਚੁੱਕੇਗਾ , ਜਦੋਂ ਤੱਕ ਸਰਕਾਰ ਐਮ.ਐਸ.ਪੀ ਦੇ ਰੇਟ ਤਹਿ ਨਹੀ ਕਰਦੀ ਅਤੇ ਤਿੰਨੇ ਖੇਤੀ ਆਰਡੀਨੈਂਸ ਦੇ ਕਾਲੇ ਕਾਨੂੰਨਾਂ ਨੂੰ ਰੱਦ ਨਹੀਂ ਕਰ ਦਿੰਦੀ।
ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਪੜ੍ਹੋ ਹੋਰ ਖ਼ਬਰਾਂ : ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ 'ਚ ਆਕਸੀਜਨ ਦੀ ਕਮੀ ਨਾਲ 6 ਮਰੀਜ਼ਾਂ ਦੀ ਮੌਤ
ਉਨ੍ਹਾਂ ਦੱਸਿਆ ਕਿ ਬਾਕੀ ਕਿਸਾਨ ਆਗੂਆਂ ਵੱਲੋਂ ਕੋਰੋਨਾ ਦੇ ਮੱਦੇਨਜ਼ਰ ਅਜਿਹਾ ਕੋਈ ਵੱਡਾ ਸਮਾਗਮ ਨਹੀਂ ਉਲੀਕਿਆ ਜਾ ਰਿਹਾ, ਜਿਸ ਨਾਲ ਕੋਰੋਨਾ ਮਹਾਂਮਾਰੀ ਦਾ ਖਤਰਾ ਹੋਵੇ। ਅਸੀ ਸ਼ਾਂਤਮਈ ਢੰਗ ਨਾਲ ਆਪਣਾ ਮੋਰਚਾ ਲਗਾ ਕੇ ਬੈਠੇ ਹਾਂ । ਦੇਸ਼ ਦਾ ਪ੍ਰਧਾਨ ਮੰਤਰੀ ਆਪਣੇ ਅਕਾਵਾਂ ਨੂੰ ਖੁਸ਼ ਕਰਨ ਲਈ ਦੇਸ਼ ਦੀ ਜਨਤਾ ਦਾ ਸ਼ੋਸ਼ਣ ਕਰ ਰਿਹਾ ਹੈ ਤੇ ਜਲਦ ਹੀ ਇਸਦੇ ਹੰਕਾਰ ਦਾ ਘੜਾ ਫੁਟੇਗਾ।
-PTCNews