ਮੁੱਖ ਖਬਰਾਂ

ਗੁਰਨਾਮ ਸਿੰਘ ਚੜੂਨੀ ਭਲਕੇ ਚੰਡੀਗੜ੍ਹ 'ਚ ਕਰਨਗੇ ਪ੍ਰੈੱਸ ਕਾਨਫਰੰਸ , ਸਿਆਸੀ ਪਾਰਟੀ ਦਾ ਕਰ ਸਕਦੈ ਐਲਾਨ

By Shanker Badra -- December 17, 2021 6:07 pm

ਚੰਡੀਗੜ੍ਹ : ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੋਂ ਬਾਅਦ ਹੁਣ ਕਿਸਾਨ ਸਿਆਸਤ ਵਿੱਚ ਆਉਣ ਦੀ ਤਿਆਰੀ ਕਰ ਰਹੇ ਹਨ। ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਸ਼ਨੀਵਾਰ ਨੂੰ ਚੰਡੀਗੜ੍ਹ 'ਚ ਪ੍ਰੈੱਸ ਕਾਨਫਰੰਸ ਬੁਲਾਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਕਾਨਫਰੰਸ 'ਚ ਚੜੂਨੀ ਕਿਸੇ ਸਿਆਸੀ ਪਾਰਟੀ ਦਾ ਐਲਾਨ ਕਰ ਸਕਦੇ ਹਨ।

ਗੁਰਨਾਮ ਸਿੰਘ ਚੜੂਨੀ ਭਲਕੇ ਚੰਡੀਗੜ੍ਹ 'ਚ ਕਰਨਗੇ ਪ੍ਰੈੱਸ ਕਾਨਫਰੰਸ , ਸਿਆਸੀ ਪਾਰਟੀ ਦਾ ਕਰ ਸਕਦੈ ਐਲਾਨ

ਦਰਅਸਲ 'ਚ ਗੁਰਨਾਮ ਸਿੰਘ ਚੜੂਨੀ ਪਹਿਲਾਂ ਹੀ ਕਿਸਾਨਾਂ ਨੂੰ ਮਿਸ਼ਨ ਪੰਜਾਬ ਤਹਿਤ ਚੋਣਾਂ ਲੜਨ ਦਾ ਐਲਾਨ ਕਰ ਚੁੱਕੇ ਹਨ। ਚੜੂਨੀ ਨੇ ਆਪਣੇ ਮਿਸ਼ਨ ਪੰਜਾਬ ਤਹਿਤ ਫਤਿਹਗੜ੍ਹ ਸਾਹਿਬ ਦੇ ਦੌਰੇ ਦੌਰਾਨ ਉਮੀਦਵਾਰ ਦਾ ਐਲਾਨ ਵੀ ਕੀਤਾ ਹੈ। ਭਾਵੇਂ ਸੰਯੁਕਤ ਕਿਸਾਨ ਮੋਰਚਾ ਪੰਜਾਬ ਵਿੱਚ ਚੋਣ ਲੜਨ ਦੇ ਉਨ੍ਹਾਂ ਦੇ ਫੈਸਲੇ ਨਾਲ ਸਹਿਮਤ ਨਹੀਂ ਸੀ, ਪਰ ਚੜੂਨੀ ਆਪਣੇ ਫੈਸਲੇ 'ਤੇ ਕਾਇਮ ਹੈ।

ਗੁਰਨਾਮ ਸਿੰਘ ਚੜੂਨੀ ਭਲਕੇ ਚੰਡੀਗੜ੍ਹ 'ਚ ਕਰਨਗੇ ਪ੍ਰੈੱਸ ਕਾਨਫਰੰਸ , ਸਿਆਸੀ ਪਾਰਟੀ ਦਾ ਕਰ ਸਕਦੈ ਐਲਾਨ

ਗੁਰਨਾਮ ਸਿੰਘ ਨੇ ਇਹ ਵੀ ਕਿਹਾ ਹੈ ਕਿ ਉਹ ਮਿਸ਼ਨ ਪੰਜਾਬ ਤਹਿਤ ਪੰਜਾਬ ਵਿੱਚ ਚੋਣਾਂ ਨਹੀਂ ਲੜਨਗੇ, ਸਗੋਂ ਚੋਣ ਲੜਵਾਉਂਣਗੇ। ਹਰਿਆਣਾ ਨਾਲ ਸਬੰਧ ਰੱਖਣ ਦੇ ਸਵਾਲ 'ਤੇ ਉਨ੍ਹਾਂ ਕਿਹਾ ਹੈ ਕਿ ਉਹ ਪੈਰਾਸ਼ੂਟ ਨਹੀਂ ਹੋਣਗੇ। ਉਸਦਾ ਜੱਦੀ ਪਿੰਡ ਪੰਜਾਬ ਵਿੱਚ ਹੈ। ਸੰਯੁਕਤ ਕਿਸਾਨ ਮੋਰਚਾ ਪੰਜਾਬ ਵਿੱਚ ਚੋਣ ਲੜਨ ਦੇ ਉਨ੍ਹਾਂ ਦੇ ਫੈਸਲੇ ਨਾਲ ਸਹਿਮਤ ਨਹੀਂ ਹੈ। ਇਸ ਲਈ ਚੜੂਨੀ ਨੇ ਕਿਹਾ ਕਿ ਕਿਸਾਨ ਆਪਣੀ ਖੁਦ ਦੀ ਸਰਕਾਰ ਕਿਉਂ ਨਹੀਂ ਬਣਾ ਸਕਦਾ।

ਗੁਰਨਾਮ ਸਿੰਘ ਚੜੂਨੀ ਭਲਕੇ ਚੰਡੀਗੜ੍ਹ 'ਚ ਕਰਨਗੇ ਪ੍ਰੈੱਸ ਕਾਨਫਰੰਸ , ਸਿਆਸੀ ਪਾਰਟੀ ਦਾ ਕਰ ਸਕਦੈ ਐਲਾਨ

ਅੰਦੋਲਨ ਦੌਰਾਨ ਕਿਸਾਨ ਆਗੂ ਸਿਆਸਤ ਵਿੱਚ ਜਾਣ ਦੀ ਗੱਲ ਤੋਂ ਅਕਸਰ ਇਨਕਾਰ ਕਰਦੇ ਸਨ ਪਰ ਹੁਣ ਅੰਦੋਲਨ ਖ਼ਤਮ ਹੋਣ ਤੋਂ ਬਾਅਦ ਸਿਆਸਤ ਵਿੱਚ ਆਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਗੁਰਨਾਮ ਸਿੰਘ ਚੜੂਨੀ ਨੇ ਭਲਕੇ ਪ੍ਰੈੱਸ ਕਾਨਫਰੰਸ ਬੁਲਾਈ ਹੈ। ਸੂਤਰਾਂ ਦਾ ਕਹਿਣਾ ਹੈ ਕਿ ਇਹ ਕਾਨਫਰੰਸ ਸਿਆਸੀ ਪਾਰਟੀ ਦਾ ਐਲਾਨ ਕਰਨ ਲਈ ਬੁਲਾਈ ਗਈ ਹੈ।

ਗੁਰਨਾਮ ਸਿੰਘ ਚੜੂਨੀ ਭਲਕੇ ਚੰਡੀਗੜ੍ਹ 'ਚ ਕਰਨਗੇ ਪ੍ਰੈੱਸ ਕਾਨਫਰੰਸ , ਸਿਆਸੀ ਪਾਰਟੀ ਦਾ ਕਰ ਸਕਦੈ ਐਲਾਨ

ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਦੇ ਰਾਜਨੀਤੀ 'ਚ ਆਉਣ ਦੀਆਂ ਅਟਕਲਾਂ ਵੀ ਤੇਜ਼ ਹੋ ਰਹੀਆਂ ਹਨ। ਹਾਲਾਂਕਿ ਕੁਝ ਦਿਨ ਪਹਿਲਾਂ ਉਨ੍ਹਾਂ ਨੇ ਕਿਹਾ ਸੀ ਕਿ ਗੰਦੀ ਰਾਜਨੀਤੀ ਕਾਰਨ ਕਿਸਾਨ 380 ਦਿਨ ਬੈਠੇ ਰਹੇ, ਉਨ੍ਹਾਂ ਦੀ ਕਿਤੇ ਵੀ ਸੁਣਵਾਈ ਨਹੀਂ ਹੋਈ।ਉਨ੍ਹਾਂ ਕਿਹਾ ਸੀ ਕਿ ਇਸ ਲਈ ਇਸ ਰਾਜਨੀਤੀ ਦੀ ਗੰਦਗੀ ਨੂੰ ਦੂਰ ਕਰਨ ਲਈ ਰਾਜਨੀਤੀ ਵਿਚ ਆਉਣਾ ਪਵੇਗਾ।
-PTCNews

  • Share