ਗੁਰਪਤਵੰਤ ਸਿੰਘ ਪੰਨੂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਤੀ ਅਜਿਹੀ ਧਮਕੀ ,ਪੜ੍ਹੋ ਪੂਰੀ ਖ਼ਬਰ
ਗੁਰਪਤਵੰਤ ਸਿੰਘ ਪੰਨੂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਤੀ ਅਜਿਹੀ ਧਮਕੀ ,ਪੜ੍ਹੋ ਪੂਰੀ ਖ਼ਬਰ:ਸਿੱਖਸ ਫਾਰ ਜਸਟਿਸ ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪੰਨੂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਧਮਕੀ ਦਿੱਤੀ ਹੈ। ਗੁਰਪਤਵੰਤ ਸਿੰਘ ਪੰਨੂ ਕਿਹਾ ਹੈ ਕਿ ਕੈਪਟਨ ਅਮਰਿੰਦਰ ਬਿਨ੍ਹਾਂ ਸੁਰੱਖਿਆ ਕਰਮੀਆਂ ਦੇ ਘੁੰਮ ਕੇ ਵੇਖੇ ਅਤੇ ਅਸੀ ਮੁੱਖ ਮੰਤਰੀ ਨੂੰ ਵੇਖ ਲਵਾਂਗੇ।ਇਸ ਦੇ ਨਾਲ ਹੀ ਪੰਨੂ ਨੇ ਕੈਪਟਨ ਨੂੰ ਟਾਈਮ ਬੰਨਣ ਦੀ ਵੀ ਧਮਕੀ ਦਿੱਤੀ ਹੈ। ਦੱਸ ਦੇਈਏ ਕਿ ਗੁਰਪਤਵੰਤ ਸਿੰਘ ਪੰਨੂ ਨੇ ਮੁੱਖ ਮੰਤਰੀ ਦੇ ਬਿਆਨ ਤੋਂ ਬਾਅਦ ਇਹ ਧਮਕੀ ਦਿੱਤੀ ਹੈ।ਪੰਨੂ ਨੇ ਇਹ ਧਮਕੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਫੇਸਬੁੱਕ 'ਤੇ ਲਾਈਵ ਹੋ ਕੇ ਦਿੱਤੀ ਹੈ। -PTCNews