Advertisment

ਗੁਰਪ੍ਰੀਤ ਸਿੰਘ ਸਾਉਣੀ ਸੀਜ਼ਨ 'ਚ ਝੋਨੇ ਦੀ ਅਦਾਇਗੀ ਪ੍ਰਾਪਤ ਕਰਨ ਵਾਲਾ ਬਣਿਆ ਪਹਿਲਾ ਕਿਸਾਨ

author-image
Pardeep Singh
Updated On
New Update
ਗੁਰਪ੍ਰੀਤ ਸਿੰਘ ਸਾਉਣੀ ਸੀਜ਼ਨ 'ਚ ਝੋਨੇ ਦੀ ਅਦਾਇਗੀ ਪ੍ਰਾਪਤ ਕਰਨ ਵਾਲਾ ਬਣਿਆ ਪਹਿਲਾ ਕਿਸਾਨ
Advertisment
ਪਟਿਆਲਾ: ਪਟਿਆਲਾ ਦੇ ਪਿੰਡ ਪਿਲਖਣੀ ਦਾ ਗੁਰਪ੍ਰੀਤ ਸਿੰਘ ਅੱਜ ਸਾਉਣੀ ਸੀਜ਼ਨ 2022-23 ਲਈ ਝੋਨੇ ਦੀ ਅਦਾਇਗੀ ਪ੍ਰਾਪਤ ਕਰਨ ਵਾਲਾ ਸੂਬੇ ਦਾ ਪਹਿਲਾ ਕਿਸਾਨ ਬਣ ਗਿਆ ਹੈ। ਕਿਸਾਨ ਨੇ ਦੱਸਿਆ ਕਿ ਉਸ ਦੇ ਖਾਤੇ ਵਿੱਚ ਐਮ.ਐਸ.ਪੀ ਦੀ ਰਕਮ ਪਹੁੰਚ ਗਈ ਹੈ। ਇਹ ਪ੍ਰਗਟਾਵਾ ਅੱਜ ਰਾਜਪੁਰਾ ਮੰਡੀ ਵਿਖੇ ਸਾਉਣੀ ਦੇ ਮੰਡੀਕਰਨ ਸੀਜ਼ਨ ਦੇ ਹਿੱਸੇ ਵਜੋਂ ਝੋਨੇ ਦੀ ਖਰੀਦ ਸੁਰੂ ਕਰਨ ਮੌਕੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੀਤਾ। ਕਟਾਰੂਚੱਕ ਨੇ ਦੱਸਿਆ ਕਿ ਪਟਿਆਲਾ  ਦੇ ਪਿੰਡ ਪਿਲਖਣੀ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਨੇ 103.875 ਕੁਇੰਟਲ ਝੋਨਾ ਲਿਆਂਦਾ ਸੀ, ਜੋ ਖਰੀਦ ਦੇ ਪਹਿਲੇ ਦਿਨ ਭਾਵ 1 ਅਕਤੂਬਰ ਨੂੰ ਹੀ ਸਾਫ ਕੀਤਾ ਗਿਆ ਅਤੇ ਖਰੀਦਿਆ ਗਿਆ। ਉਨਾਂ ਅੱਗੇ ਕਿਹਾ ਕਿ ਅੱਜ, ਖਰੀਦ ਦੇ 4 ਘੰਟਿਆਂ ਦੇ ਅੰਦਰ ਵਿਭਾਗ ਨੇ ਕਿਸਾਨ ਨੂੰ ਸਿੱਧੀ ਅਦਾਇਗੀ ਕਰਦਿਆਂ  ਫਸਲ ਦੀ ਬਣਦੀ ਰਕਮ 2.13 ਲੱਖ (2,13, 982.50) ਉਸਦੇ ਬੈਂਕ ਖਾਤੇ ਵਿੱਚ ਟਰਾਂਸਫਰ ਕਰ ਦਿੱਤੀ ਹੈ। ਮੰਤਰੀ ਨੇ ਕਿਹਾ ਕਿ ਖਰੀਦੇ ਗਏ ਝੋਨੇ ਦੀ ਲਿਫਟਿੰਗ ਵੀ ਅੱਜ ਤੋਂ ਹੀ ਰਾਜਪੁਰਾ ਮੰਡੀ ਵਿੱਚ ਸ਼ੁਰੂ ਹੋ ਜਾਵੇਗੀ। ਕਟਾਰੂਚੱਕ ਨੇ ਅੱਗੇ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੀ ਖਰੀਦ ਲਈ ਸਾਰੇ ਪ੍ਰਬੰਧ ਮੁਕੰਮਲ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਅਨਾਜ ਦਾ ਦਾਣਾ-ਦਾਣਾ ਖਰੀਦਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਰਿਪੋਰਟ-ਗਗਨਦੀਪ ਅਹੂਜਾ ਇਹ ਵੀ ਪੜ੍ਹੋ:ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਰਵਾਈ ਪੰਜਾਬ 'ਚ ਝੋਨੇ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ publive-image -PTC News
gurpreet-singh-became-the-first-farmer-to-receive-paddy-payment-in-the-monsoon-season
Advertisment

Stay updated with the latest news headlines.

Follow us:
Advertisment