Fri, Apr 26, 2024
Whatsapp

ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਦਾ ਪਿੰਡ ਰਾਏਸਰ 'ਚ ਕਿਸਾਨ ਜਥੇਬੰਦੀਆਂ ਨੇ ਕੀਤਾ ਘਿਰਾਓ

Written by  Shanker Badra -- October 02nd 2020 03:50 PM
ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਦਾ ਪਿੰਡ ਰਾਏਸਰ 'ਚ ਕਿਸਾਨ ਜਥੇਬੰਦੀਆਂ ਨੇ ਕੀਤਾ ਘਿਰਾਓ

ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਦਾ ਪਿੰਡ ਰਾਏਸਰ 'ਚ ਕਿਸਾਨ ਜਥੇਬੰਦੀਆਂ ਨੇ ਕੀਤਾ ਘਿਰਾਓ

ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਦਾ ਪਿੰਡ ਰਾਏਸਰ 'ਚ ਕਿਸਾਨ ਜਥੇਬੰਦੀਆਂ ਨੇ ਕੀਤਾ ਘਿਰਾਓ:ਮਹਿਲ ਕਲਾਂ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ-ਵਿਰੋਧੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਰੋਹ ਵਧਦਾ ਹੀ ਜਾ ਰਿਹਾ ਹੈ। ਕੇਂਦਰ ਦੀ ਮੋਦੀ ਸਰਕਾਰ ਵੱਲੋਂ ਬਣਾਏ ਗਏ ਖੇਤੀ ਕਾਨੂੰਨਾਂ ਦਾ ਪੰਜਾਬ ਦੇ ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਜ਼ੋਰਦਾਰ ਵਿਰੋਧ ਕੀਤਾ ਜਾ ਰਿਹਾ ਹੈ।ਇਸ ਦੌਰਾਨ ਭਾਜਪਾ ਅਤੇ ਕਾਂਗਰਸ ਪਾਰਟੀ ਦੇ ਆਗੂਆਂ ਨੂੰ ਕਿਸਾਨਾਂ ਦੇ ਗ਼ੁੱਸੇ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ। [caption id="attachment_436268" align="aligncenter" width="284"] ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਦਾ ਪਿੰਡ ਰਾਏਸਰ 'ਚਕਿਸਾਨ ਜਥੇਬੰਦੀਆਂ ਨੇ ਕੀਤਾ ਘਿਰਾਓ[/caption] ਅਜਿਹੇ 'ਚ ਬਰਨਾਲਾ ਦੇ ਪਿੰਡ ਰਾਏਸਰ 'ਚ ਖੇਡ ਮੈਦਾਨ ਦਾ ਉਦਘਾਟਨ ਕਰਨ ਆਏ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਦਾ ਕਿਸਾਨ ਜਥੇਬੰਦੀਆਂ ਵੱਲੋਂ ਘਿਰਾਓ ਕੀਤਾ ਗਿਆ ਹੈ। ਅੱਜ ਜ਼ਿਲ੍ਹਾ ਬਰਨਾਲਾ ਦੇ ਪਿੰਡ ਰਾਏਸਰ ਵਿਖੇ ਲੋਕ ਕਵੀ ਸੰਤ ਰਾਮ ਉਦਾਸੀ ਯਾਦਗਾਰੀ ਸੀਨੀਅਰ ਸਕੈਂਡਰੀ ਸਕੂਲ 'ਚ ਪੰਜਾਬ ਦੇ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵੱਲੋਂ ਖੇਡ ਸਟੇਡੀਅਮ ਦਾ ਉਦਘਾਟਨ ਕੀਤਾ ਜਾਣਾ ਸੀ। [caption id="attachment_436265" align="aligncenter" width="300"] ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਦਾ ਪਿੰਡ ਰਾਏਸਰ 'ਚਕਿਸਾਨ ਜਥੇਬੰਦੀਆਂ ਨੇ ਕੀਤਾ ਘਿਰਾਓ[/caption] ਇਸ ਦੀ ਭਿਣਕ ਪੈਂਦਿਆਂ ਹੀ ਕਿਸਾਨ ਜਥੇਬੰਦੀਆਂ ਵੱਲੋਂ ਗੁਰਪ੍ਰੀਤ ਸਿੰਘ ਕਾਂਗੜ ਦੇ ਆਉਣ ਤੋਂ ਪਹਿਲਾਂ ਹੀ ਸਕੂਲ ਦੀ ਘੇਰਾਬੰਦੀ ਕਰ ਲਈ ਗਈ। ਕਿਸਾਨਾਂ ਵੱਲੋਂ ਇਸ ਮੌਕੇ ਕਾਂਗਰਸ ਸਰਕਾਰ, ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਚ ਪੰਜਾਬ ਪੁਲਸ ਦੇ ਕਰਮਚਾਰੀਆਂ ਵੀ ਸਥਿਤੀ ਨੂੰ ਕਾਬੂ ਕਰਨ ਲਈ ਪਹੁੰਚੇ ਹੋਏ ਹਨ। ਕਿਸਾਨਾਂ ਦੇ ਰੋਹ ਦੇ ਚੱਲਦਿਆਂ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੂੰ ਅੱਜ ਦਾ ਦੌਰਾ ਰੱਦ ਕਰਨਾ ਪਿਆ। [caption id="attachment_436267" align="aligncenter" width="300"] ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਦਾ ਪਿੰਡ ਰਾਏਸਰ 'ਚਕਿਸਾਨ ਜਥੇਬੰਦੀਆਂ ਨੇ ਕੀਤਾ ਘਿਰਾਓ[/caption] ਦੱਸ ਦੇਈਏ ਕਿ ਇਸ ਦੇ ਇਲਾਵਾ ਕਿਸਾਨਾਂ ਵਲੋਂ ਪਿੰਡ ਲਦੇਹ ਨੇੜੇ ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਛੀਨਾ, ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਸਮੇਤ ਹੋਰ ਭਾਜਪਾ ਆਗੂਆਂ ਨੂੰ ਉਨ੍ਹਾਂ ਦੇ ਫਾਰਮ ਹਾਊਸ ਵਿਖੇ ਘੇਰ ਲਿਆ ਗਿਆ ਹੈ। ਇਸ ਦੌਰਾਨ ਕਿਸਾਨਾਂ ਵਲੋਂ ਕੇਂਦਰ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਹੈ। ਇਸ ਦੌਰਾਨ ਵਿਰੋਧ ਕਰ ਰਹੇ ਕਿਸਾਨ ਤਰੁਣ ਚੁੱਘ ਦੀ ਗੱਡੀ ਅੱਗੇ ਲੇਟ ਗਏ। ਇਸ ਸਬੰਧੀ ਸੂਚਨਾ ਮਿਲਦਿਆਂ ਹੀ ਮੌਕੇ 'ਤੇ ਵੱਡੀ ਗਿਣਤੀ 'ਚ ਪੁਲਸ ਵੀ ਪਹੁੰਚ ਗਈ ਹੈ। -PTCNews


Top News view more...

Latest News view more...