ਗੁਰੂਹਰਸਹਾਏ:16 ਸਾਲਾ ਕੁੜੀ ਦੀ ਸ਼ੱਕੀ ਹਾਲਤਾਂ 'ਚ ਹੋਈ ਸੀ ਮੌਤ,ਰਿਪੋਰਟ ਆਈ ਨੈਗੇਟਿਵ

By Shanker Badra - April 06, 2020 4:04 pm

ਗੁਰੂਹਰਸਹਾਏ:16 ਸਾਲਾ ਕੁੜੀ ਦੀ ਸ਼ੱਕੀ ਹਾਲਤਾਂ 'ਚ ਹੋਈ ਸੀ ਮੌਤ,ਰਿਪੋਰਟ ਆਈ ਨੈਗੇਟਿਵ:ਗੁਰੂਹਰਸਹਾਏ : ਸ਼ਹਿਰ ਦੇ ਨਾਲ ਲੱਗਦੇ ਪਿੰਡ ਜਵਾਏ ਸਿੰਘ ਵਾਲਾ ਵਿਖੇ ਬੀਤੇ ਦਿਨੀਂ 16 ਸਾਲਾ ਕੁੜੀ ਦੀ ਸ਼ੱਕੀ ਹਾਲਾਤਾਂ ’ਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸ ਤੋਂ ਬਾਅਦ ਅੱਜ ਮ੍ਰਿਤਕ ਲੜਕੀ ਦੀ ਕੋਰੋਨਾ ਰਿਪੋਰਟ ਨੈਗਟਿਵ ਆਈ ਹੈ।

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਕੁੜੀ ਪਿਛਲੇ ਕਾਫੀ ਸਮੇਂ ਤੋਂ ਬੀਮਾਰ ਸੀ। ਇਸ ਦੌਰਾਨ ਡਾਕਟਰਾਂ ਵੱਲੋਂ ਉਸ ਦੀ ਕੋਰੋਨਾਵਾਇਰਸ ਦੀ ਰਿਪੋਰਟ ਲਈ ਟੈਸਟ ਲੈ ਕੇ ਲੈਬਾਰਟਰੀ 'ਚ ਭੇਜਿਆ ਗਿਆ ਸੀ,ਜਿਸ ਦੀ ਰਿਪੋਰਟ ਅੱਜ ਨੈਗੇਟਿਵ ਆ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਸ਼ੱਕੀ ਹਲਾਤਾਂ ਵਿਚ ਜੁਆਏ ਸਿੰਘ ਵਾਲਾ ਦੀ ਕੁੜੀ ਦੀ ਮੌਤ ਹੋ ਗਈ ਸੀ, ਜਿਸ ਦਾ ਅੰਤਿਮ ਸਸਕਾਰ ਉਸ ਦੇ ਪਰਿਵਾਰ ਵਾਲਿਆਂ ਨੇ ਉਸੇ ਸਮੇਂ ਕਰ ਦਿੱਤਾ ਸੀ।
-PTCNews

adv-img
adv-img