ਗੁਰੂ ਹਰਸਹਾਏ : ਮਾਂ ਦੇ ਇਕਲੌਤੇ ਪੁੱਤ ਦੀ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਮੌਤ , ਮਾਂ ਦਾ ਰੋ-ਰੋ ਬੁਰਾ ਹਾਲ

By Shanker Badra - July 21, 2021 1:07 pm

ਫਿਰੋਜ਼ਪੁਰ : ਪੰਜਾਬ 'ਚ ਨਸ਼ੇ ਦਾ ਕਹਿਰ ਖ਼ਤਮ ਹੋਣ ਦਾ ਨਾਂ ਨਹੀ ਲੈ ਰਿਹਾ। ਹਰ ਦਿਨ ਕਿਸੇ ਨਾਲ ਕਿਸੇ ਨੌਜਵਾਨ ਦੀ ਨਸ਼ੇ (drug overdose )ਕਾਰਨ ਮੌਤ ਹੁੰਦੀ ਰਹਿੰਦੀ ਹੈ। ਅਜਿਹਾ ਹੀ ਇਕ ਤਾਜ਼ਾ ਮਾਮਲਾ ਗੁਰੂ ਹਰ ਸਹਾਏ (Guru Har Sahai ) ਹਲਕੇ 'ਚ ਪੈਂਦੇ ਪਿੰਡ ਚੱਕ ਟਾਹਲੀ ਵਾਲਾ (Chakk Tahli Wala ) (ਮੌਲਵੀ ਵਾਲਾ) 'ਚ ਸਾਹਮਣੇ ਆਇਆ ਹੈ।

ਗੁਰੂ ਹਰਸਹਾਏ : ਮਾਂ ਦੇ ਇਕਲੌਤੇ ਪੁੱਤ ਦੀ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਮੌਤ , ਮਾਂ ਦਾ ਰੋ-ਰੋ ਬੁਰਾ ਹਾਲ

ਜਿੱਥੇ ਇੱਕ ਨੌਜਵਾਨ ਦੀ ਨਸ਼ੇ ਕਾਰਨ ਮੌਤ ਹੋ ਗਈ ਹੈ। 25 ਸਾਲ ਨੌਜਵਾਨ ਸੁਖਚੈਨ ਸਿੰਘ ਪੁੱਤਰ ਸੂਬਾ ਸਿੰਘ ਨੇ ਆਪਣੇ ਆਪ ਨੂੰ ਨਸ਼ੇ ਦਾ ਟੀਕਾ ਲਗਾ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ ਹੈ।

ਗੁਰੂ ਹਰਸਹਾਏ : ਮਾਂ ਦੇ ਇਕਲੌਤੇ ਪੁੱਤ ਦੀ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਮੌਤ , ਮਾਂ ਦਾ ਰੋ-ਰੋ ਬੁਰਾ ਹਾਲ

ਸੁਖਚੈਨ ਸਿੰਘ ਦੇ ਚਾਚਾ ਹਰਜਿੰਦਰ ਸਿੰਘ ਨੇ ਦੱਸਿਆ ਸ਼ਾਮ ਸਮੇਂ ਸੁਖਚੈਨ ਸਿੰਘ ਆਪਣੀ ਮਾਤਾ ਨਾਲ ਪਿੰਡ ਆਇਆ ਅਤੇ ਸਵੇਰੇ ਕਰੀਬ 9 ਵਜੇ ਇਸ ਨੇ ਨਸ਼ੇ ਦਾ ਟੀਕਾ ਲਗਾਇਆ ,ਜਿਸ ਨਾਲ ਇਸ ਦੀ ਮੌਕੇ ਤੇ ਮੌਤ ਹੋ ਗਈ।

ਗੁਰੂ ਹਰਸਹਾਏ : ਮਾਂ ਦੇ ਇਕਲੌਤੇ ਪੁੱਤ ਦੀ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਮੌਤ , ਮਾਂ ਦਾ ਰੋ-ਰੋ ਬੁਰਾ ਹਾਲ

ਹਰਜਿੰਦਰ ਸਿੰਘ ਨੇ ਦੱਸਿਆ ਕਿ ਕਰੀਬ 10 ਸਾਲ ਪਹਿਲਾਂ ਇਸ ਦੇ ਪਿਤਾ ਦੀ ਮੌਤ ਹੋ ਗਈ ਸੀ। ਇਸ ਤੋਂ ਬਗੈਰ ਘਰ ਵਿਚ ਕਮਾਈ ਕਰਨ ਵਾਲਾ ਹੋਰ ਕੋਈ ਨਹੀਂ ਸੀ ਪਰ ਨਸ਼ੇ ਨੇ ਇਸ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ।

-PTCNews

adv-img
adv-img