Sat, Apr 20, 2024
Whatsapp

ਪੰਜਾਬ 'ਚ ਬੇਖੌਫ਼ ਹੋਏ ਲੁਟੇਰੇ, ਪੈਟਰੋਲ ਪੰਪ ਦੇ ਕਰਿੰਦੇ ਤੋਂ 76000 ਦੀ ਨਗਦੀ ਲੁੱਟ ਹੋਏ ਫਰਾਰ

Written by  Jashan A -- October 10th 2019 02:58 PM
ਪੰਜਾਬ 'ਚ ਬੇਖੌਫ਼ ਹੋਏ ਲੁਟੇਰੇ, ਪੈਟਰੋਲ ਪੰਪ ਦੇ ਕਰਿੰਦੇ ਤੋਂ 76000 ਦੀ ਨਗਦੀ ਲੁੱਟ ਹੋਏ ਫਰਾਰ

ਪੰਜਾਬ 'ਚ ਬੇਖੌਫ਼ ਹੋਏ ਲੁਟੇਰੇ, ਪੈਟਰੋਲ ਪੰਪ ਦੇ ਕਰਿੰਦੇ ਤੋਂ 76000 ਦੀ ਨਗਦੀ ਲੁੱਟ ਹੋਏ ਫਰਾਰ

ਪੰਜਾਬ 'ਚ ਬੇਖੌਫ਼ ਹੋਏ ਲੁਟੇਰੇ, ਪੈਟਰੋਲ ਪੰਪ ਦੇ ਕਰਿੰਦੇ ਤੋਂ 76000 ਦੀ ਨਗਦੀ ਲੁੱਟ ਹੋਏ ਫਰਾਰ,ਗੁਰੂਹਰਸਹਾਏ: ਪੰਜਾਬ 'ਚ ਲੁੱਟਾਂ-ਖੋਹਾਂ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਕੁਝ ਸ਼ਰਾਰਤੀ ਅਨਸਰਾਂ ਵਲੋਂ ਇਹਨਾਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। Robberyਅਜਿਹਾ ਹੀ ਇੱਕ ਹੋਰ ਤਾਜ਼ਾ ਮਾਮਲਾ ਫਿਰੋਜ਼ਪੁਰ ਦੇ ਸ਼ਹਿਰ ਗੁਰੂਹਰਸਹਾਏ ਤੋਂ ਸਾਹਮਣੇ ਆਇਆ ਹੈ, ਜਿਥੇ ਬੇਖੌਫ ਲੁਟੇਰਿਆਂ ਨੇ ਪੈਟਰੋਲ ਪੰਪ 'ਤੇ ਕੰਮ ਕਰਨ ਵਾਲੇ ਵਿਅਕਤੀ ਤੋਂ 76 ਹਜ਼ਾਰ ਦੀ ਨਗਦੀ ਲੁੱਟ ਕੇ ਫਰਾਰ ਹੋ ਗਏ। ਹੋਰ ਪੜ੍ਹੋ:ਸ੍ਰੀ ਮੁਕਤਸਰ ਸਾਹਿਬ: ਪੈਟਰੋਲ ਪੰਪ 'ਤੇ ਲੁੱਟ ਕਰਨ ਵਾਲੇ 5 ਵਿਅਕਤੀ ਚੜ੍ਹੇ ਪੁਲਿਸ ਅੜਿੱਕੇ Robberyਮਿਲੀ ਜਾਣਕਾਰੀ ਮੁਤਾਬਕ ਫਿਰੋਜ਼ਪੁਰ-ਫਾਜ਼ਿਲਕਾ ਜੀ.ਟੀ.ਰੋਡ 'ਤੇ 3 ਮੋਟਰਸਾਈਕਲ ਸਵਾਰ ਆਏ ਤੇ ਪੈਟਰੋਲ ਪੰਪ 'ਤੇ ਕੰਮ ਕਰਨ ਵਾਲੇ ਭੋਲਾ ਨਾਥ ਨਾਂ ਦੇ ਨੌਜਵਾਨ ਤੋਂ ਪੈਸੇ ਲੁੱਟ ਕੇ ਲੈ ਗਏ। ਉਧਰ ਘਟਨਾ ਦੀ ਸੂਚਨਾ ਮਿਲਣ 'ਤੇ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਪੀੜਤ ਨੌਜਵਾਨ ਦੇ ਬਿਆਨਾਂ ਦੇ ਆਧਾਰ 'ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। -PTC News


Top News view more...

Latest News view more...