Tue, Apr 23, 2024
Whatsapp

ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, 2 ਨੌਜਵਾਨਾਂ ਦੀ ਹੋਈ ਮੌਤ

Written by  Jashan A -- December 30th 2019 01:47 PM
ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, 2 ਨੌਜਵਾਨਾਂ ਦੀ ਹੋਈ ਮੌਤ

ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, 2 ਨੌਜਵਾਨਾਂ ਦੀ ਹੋਈ ਮੌਤ

ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, 2 ਨੌਜਵਾਨਾਂ ਦੀ ਹੋਈ ਮੌਤ,ਗੁਰੂਹਰਸਹਾਏ: ਪੰਜਾਬ 'ਚ ਲਗਾਤਾਰ ਪੈ ਰਹੀ ਸੰਘਣੀ ਧੁੰਦ ਕਾਰਨ ਸੜਕੀ ਹਾਦਸਿਆਂ ਦੀ ਤਦਾਦ ਵਧਦੀ ਜਾ ਰਹੀ ਹੈ। ਧੁੰਦ ਕਾਰਨ ਆਏ ਦਿਨ ਭਿਆਨਕ ਸੜਕ ਹਾਦਸੇ ਵਾਪਰ ਰਹੇ ਹਨ। ਅਜਿਹਾ ਹੀ ਇੱਕ ਹੋਰ ਸੜਕ ਹਾਦਸਾ ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਜੀਵਾਅਰਾਈਂ ਵਿਖੇ ਵਾਪਰਿਆ, ਜਿਥੇ ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ ਕੁਲਦੀਪ ਸਿੰਘ ਅਤੇ ਸ਼ੇਰ ਸਿੰਘ ਵਜੋਂ ਹੋਈ ਹੈ। ਹੋਰ ਪੜ੍ਹੋ:ਆਸਟ੍ਰੇਲੀਆ 'ਚ ਕਈ ਵਾਹਨਾਂ ਵਿਚਾਲੇ ਭਿਆਨਕ ਟੱਕਰ, ਮਸਾਂ ਬਚੇ ਲੋਕ ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਹ ਦੋਵੇਂ ਨੌਜਵਾਨ ਜਲਾਲਾਬਾਦ ਤੋਂ ਆਪਣੇ ਪਿੰਡ ਰਹੀਮੇ ਕੇ ਮਮਦੋਟ ਵੱਲ ਜਾ ਰਹੇ ਸਨ। ਜਦੋਂ ਉਹ ਦੋਵੇਂ ਜੀਵਾਅਰਾਈਂ ਦੇ ਕੋਲ ਪਹੁੰਚੇ ਤਾਂ ਕਿਸੇ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਗਈ, ਜਿਸ ਦੇ ਚੱਲਦਿਆਂ ਦੋਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਧਰ ਘਟਨਾ ਦੀ ਸੂਚਨਾ ਮਿਲਦਿਆਂ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਲਾਸ਼ਾਂ ਨੂੰ ਬਰਾਮਦ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। -PTC News


Top News view more...

Latest News view more...