Mon, Apr 29, 2024
Whatsapp

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਪ੍ਰੋ. ਡਾ. ਗੁਰਪ੍ਰੀਤ ਕੌਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਮਿਲ ਕੇ ਇਨਸਾਫ਼ ਦੀ ਕੀਤੀ ਮੰਗ

Written by  Shanker Badra -- April 11th 2018 01:28 PM -- Updated: April 26th 2018 05:44 PM
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਪ੍ਰੋ. ਡਾ. ਗੁਰਪ੍ਰੀਤ ਕੌਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਮਿਲ ਕੇ ਇਨਸਾਫ਼ ਦੀ ਕੀਤੀ ਮੰਗ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਪ੍ਰੋ. ਡਾ. ਗੁਰਪ੍ਰੀਤ ਕੌਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਮਿਲ ਕੇ ਇਨਸਾਫ਼ ਦੀ ਕੀਤੀ ਮੰਗ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਪ੍ਰੋ. ਡਾ. ਗੁਰਪ੍ਰੀਤ ਕੌਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਮਿਲ ਕੇ ਇਨਸਾਫ਼ ਦੀ ਕੀਤੀ ਮੰਗ:ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸੰਗੀਤ ਵਿਭਾਗ ਦੀ ਪ੍ਰੋ.ਡਾ. ਗੁਰਪ੍ਰੀਤ ਕੌਰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਮਿਲੇ ਹਨ।ਉਨ੍ਹਾਂ ਨੇ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ.ਜਸਪਾਲ ਸਿੰਘ ਸੰਧੂ ਵਿਰੁੱਧ ਸਰੀਰਕ ਸੋਸ਼ਣ ਦੇ ਦੋਸ਼ ਲਗਾਉਂਦਿਆਂ ਇਨਸਾਫ਼ ਦੀ ਮੰਗ ਕੀਤੀ ਹੈ।ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਪ੍ਰੋ. ਡਾ. ਗੁਰਪ੍ਰੀਤ ਕੌਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਮਿਲ ਕੇ ਇਨਸਾਫ਼ ਦੀ ਕੀਤੀ ਮੰਗਪ੍ਰੋ. ਗੁਰਪ੍ਰੀਤ ਕੌਰ ਨੇ ਬੇਨਤੀ ਕੀਤੀ ਹੈ ਕਿ ਨਿਰਪੱਖ ਜਾਂਚ ਲਈ ਇਸ ਨੂੰ ਮੁਅੱਤਲ ਕਰਵਾਉਣ ਅਤੇ ਤਖ਼ਤਾਂ ਦੇ ਜਥੇਦਾਰਾਂ ਦੀ ਮੀਟਿੰਗ 'ਚ ਵਿਚਾਰਿਆ ਜਾਵੇ।ਡਾ. ਗੁਰਪ੍ਰੀਤ ਕੌਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਹ ਚਾਂਸਲਰ ਅਤੇ ਵੀ.ਪੀ ਸਿੰਘ ਬਦਨੌਰ ਰਾਜਪਾਲ ਪੰਜਾਬ ਨੂੰ ਵੀ ਮਿਲੀ ਹੈ।ਚਾਂਸਲਰ ਨੇ ਇਨਸਾਫ ਤੇ ਨਿਰਪੱਖ ਜਾਂਚ ਦਾ ਭਰੋਸਾ ਦਿਤਾ ਹੈ।ਮਾਨਯੋਗ ਹਾਈ ਕੋਰਟ ਨੇ ਕੇਸ ਦਾਖ਼ਲ ਕਰ ਕੇ ਅਗਲੀ ਸੁਣਵਾਈ 24 ਮਈ ਨਿਸ਼ਚਿਤ ਕੀਤੀ ਹੈ।ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਪ੍ਰੋ. ਡਾ. ਗੁਰਪ੍ਰੀਤ ਕੌਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਮਿਲ ਕੇ ਇਨਸਾਫ਼ ਦੀ ਕੀਤੀ ਮੰਗਉਨ੍ਹਾਂ ਦੱਸਿਆ ਕਿ ਉਹ 22 ਸਾਲਾਂ ਦੀ ਨੌਕਰੀ ਤੋਂ ਬਾਅਦ ਜਦੋਂ ਉਸਨੇ ਚੰਡੀਗੜ੍ਹ ਵਿਚ ਕੀਤੀ,ਤੋਂ ਬਾਅਦ ਅਪਣੀ ਉਚੀ ਮੈਰਿਟ ਦੇ ਅਧਾਰ 'ਤੇ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਵਿਚ ਪ੍ਰੋਫ਼ੈਸਰ ਦੇ ਅਹੁਦੇ 'ਤੇ 11 ਜੁਲਾਈ 2011 ਨੂੰ ਜੁਆਇਨ ਕੀਤਾ।ਉਨਾਂ ਕਿਹਾ ਕਿ ਜਦੋਂ ਉਨ੍ਹਾਂ ਯੂਨੀਵਰਸਿਟੀ ਵਿਚ ਜੁਆਇਨ ਕੀਤਾ ਉਦੋਂ ਤੋਂ ਡਾ. ਜਸਪਾਲ ਸਿੰਘ ਸੰਧੂ,ਜੋ ਸਮੇਂ ਪ੍ਰੋਫੈਸਰ ਚੇਅਰਪਰਸਨ ਡੀਨ ਅਤੇ ਡਾਇਰੈਕਟਰ ਦੇ ਅਹੁਦੇ 'ਤੇ ਸ਼ੁਸ਼ੋਭਿਤ ਸਨ, ਨੇ ਅਹੁਦੇ ਦਾ ਗ਼ਲਤ ਉਪਯੋਗ ਕਰਦਿਆਂ ਹੋਇਆਂ ਉਨਾਂ ਨੂੰ ਨਜਾਇਜ਼ ਸਬੰਧ ਬਣਾਉਣ ਦੇ ਲਈ ਦਬਾਅ ਬਣਾਇਆ ਅਤੇ ਆਪਣੇ ਨਾਲ ਇਕੱਲਿਆਂ ਦੂਰ ਘੁੰਮਣ ਜਾਣ ਲਈ ਮਜਬੂਰ ਕੀਤਾ,ਜੋ ਕਿ ਮੇਰੇ ਵਲੋਂ ਨਾਮਨਜ਼ੂਰ ਕੀਤੀ ਗਈ।ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਪ੍ਰੋ. ਡਾ. ਗੁਰਪ੍ਰੀਤ ਕੌਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਮਿਲ ਕੇ ਇਨਸਾਫ਼ ਦੀ ਕੀਤੀ ਮੰਗਸ੍ਰੀ ਅਕਾਲ ਸਾਹਿਬ ਦੇ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਹੈ ਕਿ ਯੂਨੀਵਰਸਿਟੀ ਦੇ ਇੱਕ ਵਿਭਾਗ ਦੀ ਮੁਖੀ ਉਹਨਾਂ ਕੋਲ ਅਪਣੀ ਫ਼ਰਿਆਦ ਲੈ ਕੇ ਆਈ ਸੀ ਤੇ ਇੱਕ ਚਾਰ ਸਫਿਆਂ ਦਾ ਪੱਤਰ ਦੇ ਕੇ ਗਈ ਹੈ ਜਿਸ ਉਪਰ ਮਰਿਆਦਾ ਅਨੁਸਾਰ ਕਾਰਵਾਈ ਕੀਤੀ ਜਾਵੇਗੀ ਤੇ ਪੀੜਤਾ ਨੂੰ ਇਨਸਾਫ਼ ਦਿਵਾਇਆ ਜਾਵੇਗਾ। -PTCNews


Top News view more...

Latest News view more...