Advertisment

ਗੁਰੂ ਰਵੀਦਾਸ ਜੀ ਨੇ ਸਮਾਜ ਨੂੰ ਬਰਾਬਰਤਾ ਅਤੇ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ : ਮਜੀਠੀਆ

author-image
Riya Bawa
Updated On
New Update
ਗੁਰੂ ਰਵੀਦਾਸ ਜੀ ਨੇ ਸਮਾਜ ਨੂੰ ਬਰਾਬਰਤਾ ਅਤੇ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ : ਮਜੀਠੀਆ
Advertisment
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਉਮੀਦਵਾਰ ਬਿਕਰਮ ਸਿੰਘ ਮਜੀਠੀਆ ਅੱਜ ਗੁਰੂ ਰਵੀਦਾਸ ਜੀ ਦੇ ਪ੍ਰਕਾਸ਼ ਪੁਰਬ 'ਤੇ ਧੁੱਪਸੜੀ ਵਿੱਚ ਗੁਰੂ ਰਵਿਦਾਸ ਮੰਦਿਰ ਵਿਚ ਨਤਮਸਤਕ ਹੋਏ ਅਤੇ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਰਹਿਣ ਵਾਸਤੇ ਆਸ਼ੀਰਵਾਦ ਲਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
Advertisment
ਗੁਰੂ ਰਵੀਦਾਸ ਜੀ ਨੇ ਸਮਾਜ ਨੂੰ ਬਰਾਬਰਤਾ ਅਤੇ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ : ਮਜੀਠੀਆ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਗੁਰੂ ਰਵੀਦਾਸ ਜੀ ਨੇ ਸਮਾਜ ਨੁੰ ਬਰਾਬਰਤਾ ਅਤੇ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ। ਉਹਨਾਂ ਕਿਹਾ ਕਿ ਗੁਰੂ ਸਾਹਿਬ ਨੇ ਮਨੁੱਖਤਾ ਨੁੰ ਪ੍ਰਭੂ ਭਗਤੀ ਦੇ ਮਾਰਗ ਵੱਲ ਤੋਰਿਆ ਅਤੇ ਸਮਾਜਿਕ ਕੁਰੀਤੀਆਂ ਦਾ ਖੰਡਨ ਕੀਤਾ ਤੇ ਜਾਤ ਪਾਤ ਦੇ ਤਾਣੇ ਬਾਣੇ ਦੀ ਉਲਝਣ ਵਿਚੋਂ ਕੱਢਣ ਲਈ ਹੀ ਸਮਾਜ ਦੀ ਬਰਾਬਰਤਾ ਤੇ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ। ਉਹਨਾਂ ਕਿਹਾ ਕਿ ਅਜੋਕੇ ਯੁੱਗ ਵਿਚ ਸਮਾਜ ਵਿਚ ਆਪਸੀ ਭਾਈਚਾਰਕ ਸਾਂਝ ਹੋਰ ਤਾਂ ਹੀ ਮਜ਼ਬੂਤ ਕੀਤੀ ਜਾ ਸਕਦੀ ਹੈ ਜੇਕਰ ਅਸੀਂ ਗੁਰੂ ਰਵੀਦਾਸ ਜੀ ਦੇ ਦਰਸਾਏ ਮਾਰਗ 'ਤੇ ਚਲਦੇ ਹੋਏ ਜਾਤ ਪਾਤ ਦੇ ਤਾਣੇ ਬਾਣੇ ਦੀ ਉਲਝਣਤਾਣੀ ਵਿਚੋਂ ਨਿਕਲੀਏ। ਉਹਨਾਂ ਕਿਹਾ ਕਿ ਕੁਝ ਲੋਕ ਅੱਜ ਵੀ ਮਨੁੱਖਾਂ ਨੁੰ ਜਾਤ ਪਤਾ ਦੇ ਨਜ਼ਰੀਏ ਨਾਲ ਵੇਖਦੇ ਹਨ ਅਤੇ ਜਨਤਕ ਤੌਰ 'ਤੇ ਵਰਗ ਵਿਸ਼ੇਸ਼ ਖਿਲਾਫ ਟਿੱਪਣੀਆਂ ਕਰਦੇ ਹਨ। ਗੁਰੂ ਰਵੀਦਾਸ ਜੀ ਨੇ ਸਮਾਜ ਨੂੰ ਬਰਾਬਰਤਾ ਅਤੇ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ : ਮਜੀਠੀਆ ਉਹਨਾਂ ਕਿਹਾ ਕਿ ਅਜਿਹੇ ਲੋਕਾਂ ਦੀਆਂ ਇਹਨਾਂ ਕੋਝੀਆਂ ਹਰਕਤਾਂ ਤੋਂ ਇਹਨਾਂ ਦੇ ਮਨਾਂ ਵਿਚ ਵੱਖ ਵੱਖ ਵਰਗਾਂ ਲਈ ਦਵੈਸ਼ਭਾਵ ਪ੍ਰਤੱਖ ਹੁੰਦਾ ਹੈ ਜੋ ਸਮਾਜਿਕ ਸਾਂਝੀਵਾਲਤਾ ਲਈ ਸਭ ਤੋਂ ਵੱਡਾ ਖ਼ਤਰਾ ਹੈ। ਉਹਨਾਂ ਕਿਹਾ ਕਿ ਅੱਜ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਤੇ ਫਿਰਕੂ ਸਦਭਾਵਨਾ ਤਾਂ ਹੀ ਕਾਇਮ ਰਹਿ ਸਕਦੀ ਹੈ ਜੇਕਰ ਅਸੀਂ ਗੁਰੂ ਸਾਹਿਬ ਦੇ ਦਰਸਾਏ ਮਾਰਗ 'ਤੇ ਚੱਲਦਿਆਂ ਸਰਬੱਤੇ ਦੇ ਭਲੇ ਦੀ ਅਰਦਾਸ ਕਰੀਏ ਤੇ ਸਭ ਨੁੰ ਬਰਾਬਰ ਸਮਝੀਏ। akali dal ਉਹਨਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਜਿਹੜੇ ਲੋਕ ਵੱਖ ਵੱਖ ਵਰਗਾਂ ਪ੍ਰਤੀ ਨਾਕਾਤਮਕ ਸੋਚ ਰੱਖਦੇ ਹਨ, ਕੁਦਰਤ ਆਪਣੇ ਆਪ ਹੀ ਇਹਨਾਂ ਮਨੁੱਖਤਾਂ ਨੁੰ ਠੋਕਰ ਮਾਰ ਕੇ ਸੁਮੱਤ ਦਿੰਦੀ ਹੈ। ਉਹਨਾਂ ਕਿਹਾ ਕਿ ਇਸ ਲਈ ਸਾਨੂੰ ਕਿਸੇ ਪ੍ਰਤੀ ਵੀ ਦਵੈਸ਼ ਭਾਵ ਰੱਖਣ ਦੀ ਥਾਂ ਸਭ ਨੁੰ ਬਰਾਬਰ ਸਮਝਣਾ ਚਾਹੀਦਾ ਹੈ ਤੇ ਸਮਾਜ ਵਿਚ ਸਾਂਝੀਵਾਲਤਾ ਦੀ ਪ੍ਰਫੁੱਲਤਾ ਲਈ ਕੰਮ ਕਰਨਾ ਚਾਹੀਦਾ ਹੈ। ਇਹ ਵੀ ਪੜ੍ਹੋ: ਦੀਪ ਸਿੱਧੂ ਦੀ ਮਹਿਲਾ ਮਿੱਤਰ ਨੂੰ ਹਸਪਤਾਲ 'ਚੋਂ ਮਿਲੀ ਛੁੱਟੀ, ਸਿੱਧੂ ਨਾਲ ਆਖਰੀ PHOTO ਵਾਇਰਲ publive-image -PTC News-
shiromani-akali-dal punjabi-news bikram-singh-majithia punjab-assembly-elections-2022 punjab-elections-2022 bhagat-sri-guru-ravidas-ji
Advertisment

Stay updated with the latest news headlines.

Follow us:
Advertisment