Sat, Apr 20, 2024
Whatsapp

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਕਰਵਾਇਆ ਸਮਾਗਮ

Written by  Joshi -- June 29th 2018 12:12 PM
ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਕਰਵਾਇਆ ਸਮਾਗਮ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਕਰਵਾਇਆ ਸਮਾਗਮ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਕਰਵਾਇਆ ਸਮਾਗਮ ਅੰਮ੍ਰਿਤਸਰ, 29 ਜੂਨ- ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਹਰ ਸਾਲ ਦੀ ਤਰ੍ਹਾਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਭਾਵਨਾ ਨਾਲ ਮਨਾਈ ਗਈ। ਇਸ ਸਮੇਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੰਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਸੁਲਤਾਨ ਸਿੰਘ ਨੇ ਅਰਦਾਸ ਕੀਤੀ। gurudwara manji sahib smagamਇਸ ਮੌਕੇ ਪਾਵਨ ਹੁਕਮਨਾਮੇ ਤੋਂ ਬਾਅਦ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸੰਗਤਾਂ ਨਾਲ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜੀਵਨ ਬਾਰੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੀ ਬੁੱਧੀਮਤਾ ਤੇ ਦੂਰ ਅੰਦੇਸ਼ੀ ਨਾਲ ਸਿੱਖ ਰਾਜ ਕਾਇਮ ਕੀਤਾ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਆਪਣੇ ਰਾਜ ਵਿਚ ਹਰ ਧਰਮ ਦੇ ਲੋਕਾਂ ਦੀ ਮਦਦ ਕਰਦੇ ਸਨ ਅਤੇ ਸਭ ਨੂੰ ਧਾਰਮਿਕ ਅਜ਼ਾਦੀ ਦਾ ਅਧਿਕਾਰ ਪ੍ਰਾਪਤ ਸੀ। ਭਾਈ ਹਰਮਿੱਤਰ ਸਿੰਘ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਨੂੰ ਉਨ੍ਹਾਂ ਦੀ ਬਰਸੀ ਮੌਕੇ ਹਰ ਸਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਯਾਦ ਕਰਨਾ ਇਕ ਚੰਗਾ ਉੱਦਮ ਹੈ। ਉਨ੍ਹਾਂ ਸੰਗਤਾਂ ਨੂੰ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਅਪੀਲ ਵੀ ਕੀਤੀ। —PTC News


Top News view more...

Latest News view more...