ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ’ਤੇ ਪਥਰਾ ਦੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ਸ਼ਬਦਾਂ ਵਿਚ ਕੀਤੀ ਨਿੰਦਾ
ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ’ਤੇ ਪਥਰਾ ਦੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼ਬਦਾਂ ਵਿਚ ਕੀਤੀ ਨਿੰਦਾ[/caption]
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਾਕਿਸਤਾਨ ’ਚ ਸਿੱਖ ਵਿਰੋਧੀ ਹਾਲਾਤ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਕਿਸੇ ਵੀ ਦੇਸ਼ ਦੇ ਨਾਗਰਿਕਾਂ ਦੀ ਹਿਫਾਜ਼ਤ ਸਰਕਾਰਾਂ ਦਾ ਕੰਮ ਹੈ ਪਰੰਤੂ ਹੈਰਾਨੀ ਦੀ ਗੱਲ ਹੈ ਕਿ ਪਾਕਿਸਤਾਨ ਅੰਦਰ ਸ਼ਰੇਆਮ ਸਿੱਖਾਂ ਵਿਰੁੱਧ ਬੋਲਣ ਵਾਲਿਆਂ ਨੂੰ ਰਕਿਆ ਨਹੀਂ ਗਿਆ। ਉਨ੍ਹਾਂ ਕਿਹਾ ਕਿ ਪੁਲਿਸ ਨੂੰ ਤਰੁੰਤ ਅਜਿਹਾ ਕਰਨ ਵਾਲਿਆਂ ਨੂੰ ਹਿਰਾਸਤ ਵਿਚ ਲੈਣਾ ਚਾਹੀਦਾ ਸੀ। ਭਾਈ ਲੌਂਗੋਵਾਲ ਨੇ ਕਿਹਾ ਕਿ ਇਸ ਸਬੰਧੀ ਸਾਹਮਣੇ ਆਈ ਵੀਡੀਓ ਵਿਚ ਗੁਰੂ ਸਾਹਿਬ ਦੇ ਪਾਵਨ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਰੁੱਧ ਵੀ ਨਫਰਤੀ ਭਾਸ਼ਾ ਵਰਤੀ ਜਾ ਰਹੀ ਹੈ।
[caption id="attachment_375868" align="aligncenter" width="300"]
ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ’ਤੇ ਪਥਰਾ ਦੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼ਬਦਾਂ ਵਿਚ ਕੀਤੀ ਨਿੰਦਾ[/caption]
ਉਨ੍ਹਾਂ ਆਖਿਆ ਇਹ ਸਿੱਖਾਂ ਨੂੰ ਦਬਾਉਣ ਦੀ ਕੋਸ਼ਿਸ਼ ਨਹੀਂ ਤਾਂ ਹੋਰ ਕੀ ਹੈ। ਸਿੱਖ ਕਦੀ ਵੀ ਬਰਦਾਸ਼ਤ ਨਹੀਂ ਕਰਨਗੇ ਕਿ ਉਨ੍ਹਾਂ ਦੇ ਪਾਵਨ ਅਸਥਾਨ ਬਾਰੇ ਕੋਈ ਮੰਦਾ ਬੋਲੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਮੁੱਚਾ ਸਿੱਖ ਭਾਈਚਾਰਾ ਪਾਕਿਸਤਾਨ ਦੇ ਸਿੱਖਾਂ ਨਾਲ ਚਟਾਨ ਵਾਂਗ ਖੜਾ ਹੈ ਅਤੇ ਸਿੱਖ ਵਿਰੋਧੀ ਹਰ ਹਰਕਤ ਦਾ ਸਖਤ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਪਾਕਿਸਤਾਨ ਸਰਕਾਰ ਨੂੰ ਸ਼ੈਤਾਨ ਲੋਕਾਂ ਨੂੰ ਨੱਥ ਪਾਉਣ ਦੀ ਨਸੀਹਤ ਦਿੰਦਿਆਂ ਕਿਹਾ ਕਿ ਦੋਸ਼ੀ ਲੋਕਾਂ ਨੂੰ ਤੁਰੰਤ ਸਿਲਾਖਾਂ ਪਿੱਛੇ ਸੁੱਟਿਆ ਜਾਵੇ।
-PTCNews