Fri, Apr 26, 2024
Whatsapp

ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ’ਤੇ ਪਥਰਾ ਦੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ਸ਼ਬਦਾਂ ਵਿਚ ਕੀਤੀ ਨਿੰਦਾ

Written by  Shanker Badra -- January 03rd 2020 08:57 PM -- Updated: January 03rd 2020 09:00 PM
ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ’ਤੇ ਪਥਰਾ ਦੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ਸ਼ਬਦਾਂ ਵਿਚ ਕੀਤੀ ਨਿੰਦਾ

ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ’ਤੇ ਪਥਰਾ ਦੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ਸ਼ਬਦਾਂ ਵਿਚ ਕੀਤੀ ਨਿੰਦਾ

ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ’ਤੇ ਪਥਰਾ ਦੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ਸ਼ਬਦਾਂ ਵਿਚ ਕੀਤੀ ਨਿੰਦਾ:ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਦੇ ਬਾਹਰ ਕੁਝ ਲੋਕਾਂ ਵੱਲੋਂ ਸਿੱਖਾਂ ਵਿਰੁੱਧ ਨਫਰਤੀ ਬਿਆਨਬਾਜ਼ੀ ਕਰਨ ਅਤੇ ਗੁਰਦੁਆਰਾ ਸਾਹਿਬ ’ਤੇ ਪਥਰਾ ਕਰਨ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਇਸ ਵਿਚ ਸ਼ਾਮਲ ਲੋਕਾਂ ਖਿਲਾਫ ਕਰੜੀ ਕਾਰਵਾਈ ਕਰੇ ਅਤੇ ਪਾਕਿਸਤਾਨ ਵਿਚ ਰਹਿੰਦੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਏ। [caption id="attachment_375867" align="aligncenter" width="300"]Gurudwara Nankana Sahib Attack On Bhai Gobind Singh Longowal Statement ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ’ਤੇ ਪਥਰਾ ਦੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼ਬਦਾਂ ਵਿਚ ਕੀਤੀ ਨਿੰਦਾ[/caption] ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਾਕਿਸਤਾਨ ’ਚ ਸਿੱਖ ਵਿਰੋਧੀ ਹਾਲਾਤ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਕਿਸੇ ਵੀ ਦੇਸ਼ ਦੇ ਨਾਗਰਿਕਾਂ ਦੀ ਹਿਫਾਜ਼ਤ ਸਰਕਾਰਾਂ ਦਾ ਕੰਮ ਹੈ ਪਰੰਤੂ ਹੈਰਾਨੀ ਦੀ ਗੱਲ ਹੈ ਕਿ ਪਾਕਿਸਤਾਨ ਅੰਦਰ ਸ਼ਰੇਆਮ ਸਿੱਖਾਂ ਵਿਰੁੱਧ ਬੋਲਣ ਵਾਲਿਆਂ ਨੂੰ ਰਕਿਆ ਨਹੀਂ ਗਿਆ। ਉਨ੍ਹਾਂ ਕਿਹਾ ਕਿ ਪੁਲਿਸ ਨੂੰ ਤਰੁੰਤ ਅਜਿਹਾ ਕਰਨ ਵਾਲਿਆਂ ਨੂੰ ਹਿਰਾਸਤ ਵਿਚ ਲੈਣਾ ਚਾਹੀਦਾ ਸੀ। ਭਾਈ ਲੌਂਗੋਵਾਲ ਨੇ ਕਿਹਾ ਕਿ ਇਸ ਸਬੰਧੀ ਸਾਹਮਣੇ ਆਈ ਵੀਡੀਓ ਵਿਚ ਗੁਰੂ ਸਾਹਿਬ ਦੇ ਪਾਵਨ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਰੁੱਧ ਵੀ ਨਫਰਤੀ ਭਾਸ਼ਾ ਵਰਤੀ ਜਾ ਰਹੀ ਹੈ। [caption id="attachment_375868" align="aligncenter" width="300"]Gurudwara Nankana Sahib Attack On Bhai Gobind Singh Longowal Statement ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ’ਤੇ ਪਥਰਾ ਦੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼ਬਦਾਂ ਵਿਚ ਕੀਤੀ ਨਿੰਦਾ[/caption] ਉਨ੍ਹਾਂ ਆਖਿਆ ਇਹ ਸਿੱਖਾਂ ਨੂੰ ਦਬਾਉਣ ਦੀ ਕੋਸ਼ਿਸ਼ ਨਹੀਂ ਤਾਂ ਹੋਰ ਕੀ ਹੈ। ਸਿੱਖ ਕਦੀ ਵੀ ਬਰਦਾਸ਼ਤ ਨਹੀਂ ਕਰਨਗੇ ਕਿ ਉਨ੍ਹਾਂ ਦੇ ਪਾਵਨ ਅਸਥਾਨ ਬਾਰੇ ਕੋਈ ਮੰਦਾ ਬੋਲੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਮੁੱਚਾ ਸਿੱਖ ਭਾਈਚਾਰਾ ਪਾਕਿਸਤਾਨ ਦੇ ਸਿੱਖਾਂ ਨਾਲ ਚਟਾਨ ਵਾਂਗ ਖੜਾ ਹੈ ਅਤੇ ਸਿੱਖ ਵਿਰੋਧੀ ਹਰ ਹਰਕਤ ਦਾ ਸਖਤ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਪਾਕਿਸਤਾਨ ਸਰਕਾਰ ਨੂੰ ਸ਼ੈਤਾਨ ਲੋਕਾਂ ਨੂੰ ਨੱਥ ਪਾਉਣ ਦੀ ਨਸੀਹਤ ਦਿੰਦਿਆਂ ਕਿਹਾ ਕਿ ਦੋਸ਼ੀ ਲੋਕਾਂ ਨੂੰ ਤੁਰੰਤ ਸਿਲਾਖਾਂ ਪਿੱਛੇ ਸੁੱਟਿਆ ਜਾਵੇ। -PTCNews


Top News view more...

Latest News view more...