ਦੇਸ਼- ਵਿਦੇਸ਼

ਇਤਿਹਾਸਕ ਗੁਰਦੁਆਰਾ ਸਾਹਿਬ ਵਿੱਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਹੋਰ ਸਮਾਨ ਕੱਢ ਕੇ ਬਾਹਰ ਸੜਕ 'ਤੇ ਸੁੱਟਿਆ

By Joshi -- August 23, 2017 5:08 pm -- Updated:Feb 15, 2021

ਗੁਰਦੁਆਰਾ ਸਾਹਿਬ ਗੁਰੂ ਡਾਂਗਮਾਰ ਸਾਹਿਬ 'ਚ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਹੋਰ ਸਮਾਨ ਨੂੰ ਬੇਕਦਰੇ ਢੰਗ ਨਾਲ ਸੁੱਟਿਆ ਗਿਆ ਹੈ।ਖਬਰਾਂ ਅਨੁਸਾਰ ਕਾਰਸੇਵਾ ਕਰਵਾ ਰਹੇ ਭਾਈ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਕੁਝ ਲੋਕਾਂ ਨੇ ਗੁਰਦੁਆਰਾ ਸਾਹਿਬ ਵਿਖੇ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ, ਅਤੇ ਪਵਿੱਤਰ ਧਾਰਮਿਕ ਤਸਵੀਰਾਂ ਨੂੰ ਜਬਰੀ ਚੁੱਕ ਕੇ ਬਾਹਰ ਸੁੱਟ ਦਿੱਤਾ ਸੀ।

ਇਸ ਘਟਨਾ ਬਾਰੇ ਪਤਾ ਲੱਗਣ 'ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਡੂੰਘਾ ਅਫਸੋਸ ਜ਼ਾਹਿਰ ਕੀਤਾ। ਉਹਨਾਂ ਕਿਹਾ ਕਿ ਕਮੇਟੀ ਵੱਲੋਂ ਇੱਕ ਵਫਦ ਤਥਿਤੀ ਦਾ ਜਾਇਜ਼ਾ ਲਵੇਗਾ। ਇਸ ਦਾ ਜਲਦ ਤੋਂ ਜਲਦ ਹੱਲ ਕੀਤਾ ਜਾਵੇਗਾ, ਉਹਨਾਂ ਕਿਹਾ।
ਜ਼ਿਕਰ-ਏ-ਖਾਸ ਹੈ ਕਿ ਇੱਕ ਵਾਰ ਪਹਿਲਾਂ ਵੀ ਗੁਰਦੁਆਰਾ ਸਾਹਿਬ 'ਤੇ ਕਬਜਾ ਕੀਤੇ ਜਾਣ ਦੀ ਕੋਸ਼ਿਸ਼ ਕੀਤੀ ਜਾ ਚੁੱਕੀ ਹੈ।
ਸਾਬਕਾ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਵੀ ਇਸ ਘਟਨਾ 'ਤੇ ਡੂੰਘਾ ਦੁੱਖ ਪ੍ਰਗਟਾਉਂਦਿਆਂ ਕਿਹਾ ਹੈ ਕਿ ਇਸ ਮਾਮਲੇ ਦੀ ਡੂੰਘਾਈ ਵਿੱਚ ਜਾਂਚ ਹੋਣੀ ਚਾਹੀਦੀ ਹੈ।

—PTC News