Fri, Apr 19, 2024
Whatsapp

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਭੱਟ ਸਾਹਿਬਾਨ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਮਤਿ ਸਮਾਗਮ ਆਯੋਜਿਤ

Written by  Shanker Badra -- September 13th 2019 05:15 PM
ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਭੱਟ ਸਾਹਿਬਾਨ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਮਤਿ ਸਮਾਗਮ ਆਯੋਜਿਤ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਭੱਟ ਸਾਹਿਬਾਨ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਮਤਿ ਸਮਾਗਮ ਆਯੋਜਿਤ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਭੱਟ ਸਾਹਿਬਾਨ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਮਤਿ ਸਮਾਗਮ ਆਯੋਜਿਤ:ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਵਿਖੇ ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਨੂੰ ਸਮਰਪਿਤ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। [caption id="attachment_339505" align="aligncenter" width="300"]Gurudwara Shri Manji Sahib Guru Sahib of Bhatt Sahib Regarding Gurmat Event ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਭੱਟ ਸਾਹਿਬਾਨ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਮਤਿ ਸਮਾਗਮ ਆਯੋਜਿਤ[/caption] ਇਸ ਸਮਾਗਮ ਸਮੇਂ ਸੰਗਤ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਭੱਟ ਸਾਹਿਬਾਨ ਦੀ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਅੰਦਰ ਹੋਣ ਕਰਕੇ ਸੰਗਤਾਂ ਉਨ੍ਹਾਂ ਦਾ ਬੇਹੱਦ ਸਤਿਕਾਰ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਭੱਟ ਸਾਹਿਬਾਨ ਦੀ ਬਾਣੀ ਚੰਗੀ ਜੀਵਨ-ਜਾਚ ਦਾ ਸੁਨੇਹਾ ਦਿੰਦਿਆਂ ਸਾਨੂੰ ਆਪਣੇ ਗੁਰੂ ਪ੍ਰਤੀ ਪ੍ਰੇਮ ਅਤੇ ਸਮਰਪਣ ਭਾਵ ਦ੍ਰਿੜ੍ਹ ਕਰਵਾਉਂਦੀ ਹੈ। ਇਸ ਮੌਕੇ ਭਾਈ ਲੌਂਗੋਵਾਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਸਬੰਧ ਵਿਚ ਹਰ ਸਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ ਕਰਵਾਉਣ ਦਾ ਐਲਾਨ ਕੀਤਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਟ ਸਿੱਖ ਵੈਲਫੇਅਰ ਆਰਗੇਨਾਈਜ਼ੇਸ਼ਨ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਸਮੇਂ ਸ਼ਮੂਲੀਅਤ ਦਾ ਸੱਦਾ ਵੀ ਦਿੱਤਾ। [caption id="attachment_339504" align="aligncenter" width="300"]Gurudwara Shri Manji Sahib Guru Sahib of Bhatt Sahib Regarding Gurmat Event ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਭੱਟ ਸਾਹਿਬਾਨ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਮਤਿ ਸਮਾਗਮ ਆਯੋਜਿਤ[/caption] ਇਸ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਅਜਿਹੇ ਸਮਾਗਮ ਸੰਗਤਾਂ ਨੂੰ ਗੁਰਮਤਿ ਵਿਚਾਰਧਾਰਾ ਨਾਲ ਜੋੜਨ ਲਈ ਵਿਸ਼ੇਸ਼ ਮਹੱਤਵ ਰੱਖਦੇ ਹਨ। ਉਨ੍ਹਾਂ ਭੱਟ ਸਾਹਿਬਾਨ ਦੀ ਬਾਣੀ ਦੀ ਵਿਚਾਰਧਾਰਕ ਅਹਿਮੀਅਤ ਨੂੰ ਵੀ ਸੰਗਤਾਂ ਨਾਲ ਸਾਂਝਾ ਕੀਤਾ। ਇਸ ਸਮੇਂ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਵੀ ਸੰਗਤਾਂ ਦਾ ਵਿਚਾਰ ਸਾਂਝੇ ਕੀਤੇ। ਸਮਾਗਮ ਸਮੇਂ ਭਾਟ ਸਿੱਖ ਵੈਲਫੇਅਰ ਆਰਗੇਨਾਈਜ਼ੇਸ਼ਨ ਯੂ.ਕੇ. ਅਤੇ ਇਸ ਨਾਲ ਸਬੰਧਤ ਹੋਰ ਸੁਸਾਇਟੀਆਂ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਭਾਟ ਸਿੱਖ ਆਰਗੇਨਾਈਜ਼ੇਸ਼ਨ ਵੱਲੋਂ ਵੀ ਭਾਈ ਲੌਂਗੋਵਾਲ, ਗਿਆਨੀ ਰਘਬੀਰ ਸਿੰਘ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨ ਦਿੱਤਾ ਗਿਆ। [caption id="attachment_339503" align="aligncenter" width="300"]Gurudwara Shri Manji Sahib Guru Sahib of Bhatt Sahib Regarding Gurmat Event ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਭੱਟ ਸਾਹਿਬਾਨ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਮਤਿ ਸਮਾਗਮ ਆਯੋਜਿਤ[/caption] ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਮਨਜੀਤ ਸਿੰਘ ਜਰਨੈਲ ਸਿੰਘ ਕਰਤਾਰਪੁਰ, ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਬਾਵਾ ਸਿੰਘ ਗੁਮਾਨਪੁਰਾ, ਬਲਦੇਵ ਸਿੰਘ ਚੂੰਘਾਂ, ਮੁੱਖ ਸਕੱਤਰ ਡਾ. ਰੂਪ ਸਿੰਘ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਤੇਜਿੰਦਰ ਸਿੰਘ ਪੱਡਾ, ਨਿਸ਼ਾਨ ਸਿੰਘ, ਕਰਮਬੀਰ ਸਿੰਘ, ਸਕੱਤਰ ਸਿੰਘ, ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਭਾਟ ਸਿੱਖ ਆਰਗੇਨਾਈਜ਼ੇਸ਼ਨ ਯੂ.ਕੇ. ਵੱਲੋਂ ਅਮਰੀਕ ਸਿੰਘ ਰਠੌਰ, ਮਹਿੰਦਰ ਸਿੰਘ ਰਠੌਰ, ਪ੍ਰਿਤਪਾਲ ਸਿੰਘ ਲੋਹੀਆਂ, ਬੀਬੀ ਰਜਿੰਦਰ ਕੌਰ, ਬੀਬੀ ਤੇਜਿੰਦਰ ਕੌਰ, ਵਲਾਇਤੀ ਸਿੰਘ, ਅੰਗਰੇਜ਼ ਸਿੰਘ ਕੋਹਲੀ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ। -PTCNews


Top News view more...

Latest News view more...