ਜੱਜ ਦੇ ਸੁਰੱਖਿਆ ਮੁਲਾਜ਼ਮ ਨੇ ਜੱਜ ਦੀ ਪਤਨੀ ਅਤੇ ਬੇਟੇ ਨਾਲ ਸੜਕ ਵਿਚਕਾਰ ਕੀਤਾ ਅਜਿਹਾ ਕਾਰਾ
ਜੱਜ ਦੇ ਸੁਰੱਖਿਆ ਮੁਲਾਜ਼ਮ ਨੇ ਜੱਜ ਦੀ ਪਤਨੀ ਅਤੇ ਬੇਟੇ ਨਾਲ ਸੜਕ ਵਿਚਕਾਰ ਕੀਤਾ ਅਜਿਹਾ ਕਾਰਾ:ਗੁਰੂਗ੍ਰਾਮ : ਹਰਿਆਣਾ ਵਿਖੇ ਗੁਰੂਗ੍ਰਾਮ ਦੇ ਸੈਕਟਰ-49 'ਚ ਜੱਜ ਦੀ ਸੁਰੱਖਿਆ 'ਚ ਤਾਇਨਾਤ ਪੁਲਿਸ ਮੁਲਾਜ਼ਮ ਨੇ ਜੱਜ ਦੀ ਪਤਨੀ ਅਤੇ ਬੇਟੇ ਨੂੰ ਗੋਲੀ ਮਾਰ ਦਿੱਤੀ ਹੈ।ਜਿਸ ਤੋਂ ਬਾਅਦ ਦੋਹਾਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਜੱਜ ਦੇ ਬੇਟੇ ਦੀ ਹਾਲਤ ਗੰਭੀਰ ਬਣੀ ਹੋਈ ਹੈ।ਜਾਣਕਾਰੀ ਅਨੁਸਾਰ ਜੱਜ ਦੀ ਪਤਨੀ ਨੂੰ ਛਾਤੀ ਅਤੇ ਬੇਟੇ ਨੂੰ ਸਿਰ 'ਚ ਗੋਲੀ ਲੱਗੀ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਇਹ ਪੁਲਿਸ ਮੁਲਾਜ਼ਮ ਜੱਜ ਦੀ ਪਤਨੀ ਅਤੇ ਬੇਟੇ ਨੂੰ ਸਰਕਾਰੀ ਗੱਡੀ 'ਚ ਬਾਜ਼ਾਰ ਲੈ ਕੇ ਗਿਆ ਸੀ।ਦੋਸ਼ੀ ਪੁਲਿਸ ਮੁਲਾਜ਼ਮ ਦੀ ਪਛਾਣ ਹਰਿਆਣਾ ਪੁਲਿਸ 'ਚ ਹੈਡ ਕਾਂਸਟੇਬਲ ਮਹੀਪਾਲ ਵਜੋਂ ਹੋਈ ਹੈ।ਸਦਰ ਥਾਣਾ ਪੁਲਿਸ ਨੇ ਮੁਲਜ਼ਮ ਗੰਨਮੈਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜੱਜ ਦੀ ਪਤਨੀ ਅਤੇ ਬੇਟੇ ਨੂੰ ਗੋਲੀ ਮਾਰਨ ਤੋਂ ਬਾਅਦ ਦੋਸ਼ੀ ਮੁਲਾਜ਼ਮ ਨੇ ਉਨ੍ਹਾਂ ਨੂੰ ਗੱਡੀ ਅੰਦਰ ਬਿਠਾਉਣ ਦੀ ਕੋਸ਼ਿਸ਼ ਕੀਤੀ ਪਰ ਜਦੋਂ ਉਹ ਅਜਿਹਾ ਨਾ ਕਰ ਸਕਿਆ ਤਾਂ ਉਹ ਸਫ਼ੈਦ ਰੰਗ ਦੀ ਕਾਰ ਨੂੰ ਉੱਥੋਂ ਲੈ ਕੇ ਫ਼ਰਾਰ ਹੋ ਗਿਆ।ਗੋਲੀ ਮਾਰਨ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋਇਆ ਹੈ। -PTCNews