ਹਾਦਸੇ/ਜੁਰਮ

ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਨੌਜਵਾਨ ਨੇ ਲਿਆ ਫਾਹਾ, ਹੋਈ ਮੌਤ

By Jashan A -- September 08, 2019 3:09 pm -- Updated:Feb 15, 2021

ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਨੌਜਵਾਨ ਨੇ ਲਿਆ ਫਾਹਾ, ਹੋਈ ਮੌਤ,ਗੁਰਹਰਸਹਾਏ : ਗੁਰਹਰਸਹਾਏ ਦੀ ਬਸਤੀ ਗੁਰੂ ਕਰਮ ਸਿੰਘ 'ਚ ਰਹਿਣ ਵਾਲੇ ਇਕ ਨੌਜਵਾਨ ਵਲੋਂ ਮਾਨਸਿਕ ਪਰੇਸ਼ਾਨੀ ਤੋਂ ਤੰਗ ਆ ਕੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੀ ਪਛਾਣ ਬੋਬੀ ਗਿੱਲ (17) ਪੁੱਤਰ ਰੰਗਾ ਗਿੱਲ ਵਜੋਂ ਹੋਈ ਹੈ।

suicideਇਸ ਘਟਨਾ ਤੋਂ ਬਾਅਦ ਪਰਿਵਾਰ 'ਚ ਮਾਤਮ ਪਸਰ ਗਿਆ ਹੈ। ਘਟਨਾ ਦੀ ਜਾਣਕਾਰੀ ਦਿੰਦੇ ਹੋਏ ਡਾ. ਵਿਸ਼ਾਨ ਸੋਨੀ ਨੇ ਦੱਸਿਆ ਕਿ ਉਨ੍ਹਾਂ ਦੇ ਹਸਪਤਾਲ 'ਚ 12 ਕੁ ਵਜੇ ਦੇ ਕਰੀਬ ਬੋਬੀ ਨਾਂ ਦੇ ਇਕ ਨੌਜਵਾਨ ਨੂੰ ਉਸ ਦੇ ਪਰਿਵਾਰ ਵਾਲੇ ਹਲਪਤਾਲ ਲੈ ਕੇ ਆਏ ਸਨ।

ਹੋਰ ਪੜ੍ਹੋ:ਪਟਾਕਾ ਫੈਕਟਰੀ ਮਾਲਕ ‘ਤੇ ਆਈ.ਪੀ.ਸੀ. ਦੀ ਧਾਰਾ 304, 427 ਤੇ ਧਮਾਕਾਖ਼ੇਜ਼ ਸਮੱਗਰੀ ਐਕਟ ਦੀ ਧਾਰਾ 3, 4, 5 ਲਾਈ ਗਈ

suicideਚੈਕਅੱਪ ਕਰਨ ਤੋਂ ਬਾਅਦ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਹੈ। ਉਧਰ ਘਟਨਾ ਦੀ ਸੂਚਨਾ ਮਿਲਦਿਆਂ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

-PTC News