Fri, Apr 19, 2024
Whatsapp

ਪੰਜਾਬ ਸਰਕਾਰ ਨੇ ਕੋਵਿਡ ਬੰਦਿਸ਼ਾਂ 15 ਜੂਨ ਤੱਕ ਵਧਾਈਆਂ, ਜਿੰਮ ਤੇ ਰੈਸਟੋਰੈਂਟ ਨੂੰ ਲੈ ਕੇ ਕੀਤਾ ਇਹ ਐਲਾਨ 

Written by  Shanker Badra -- June 08th 2021 04:00 PM
ਪੰਜਾਬ ਸਰਕਾਰ ਨੇ ਕੋਵਿਡ ਬੰਦਿਸ਼ਾਂ 15 ਜੂਨ ਤੱਕ ਵਧਾਈਆਂ, ਜਿੰਮ ਤੇ ਰੈਸਟੋਰੈਂਟ ਨੂੰ ਲੈ ਕੇ ਕੀਤਾ ਇਹ ਐਲਾਨ 

ਪੰਜਾਬ ਸਰਕਾਰ ਨੇ ਕੋਵਿਡ ਬੰਦਿਸ਼ਾਂ 15 ਜੂਨ ਤੱਕ ਵਧਾਈਆਂ, ਜਿੰਮ ਤੇ ਰੈਸਟੋਰੈਂਟ ਨੂੰ ਲੈ ਕੇ ਕੀਤਾ ਇਹ ਐਲਾਨ 

ਚੰਡੀਗੜ੍ਹ : ਪੰਜਾਬ ਸਰਕਾਰ ਨੇ ਕੋਰੋਨਾ ਦੇ ਕੇਸਾਂ ਵਿਚ ਆਈ ਕਮੀ ਨੂੰ ਦੇਖਦਿਆਂ ਸੂਬੇ ਵਿੱਚ ਹੁਣ ਢਿੱਲ ਦੇਣੀ ਸ਼ੁਰੂ ਕਰ ਦਿੱਤੀ ਹੈ। ਪੰਜਾਬ ਵਿੱਚ ਅਨਲੌਕ ਪ੍ਰਕਿਰਿਆ ਤਹਿਤ ਪੰਜਾਬ ਸਰਕਾਰ ਵੱਲੋਂ ਸੋਮਵਾਰ 7 ਜੂਨ ਨੂੰ ਜਾਰੀ ਕੀਤੇ ਨਵੇਂ ਹੁਕਮਾਂ ਮੁਤਾਬਿਕ ਹੋਰ ਛੋਟਾਂ ਦਿੱਤੀਆਂ ਜਾ ਰਹੀਆਂ ਹਨ। ਹਾਲਾਂਕਿ ਸਰਕਾਰ ਨੇ ਪਾਬੰਦੀਆਂ 15 ਜੂਨ ਤੱਕ ਵਧਾ ਦਿੱਤੀਆਂ ਹਨ ਪਰ ਨਵੀਆਂ ਗਾਈਡਾਲਾਈਂਜ਼ ਮੁਤਾਬਿਕ ਅਗਲੇ ਹਫ਼ਤੇ ਤੋਂ ਦੁਕਾਨਾਂ ਸ਼ਾਮ 6 ਵਜੇ ਤੱਕ ਖੁੱਲ੍ਹ ਸਕਦੀਆਂ ਹਨ ਅਤੇ ਕਰਫਿਊ ਰਾਤ 7 ਵਜੇ ਤੋਂ ਲਾਗੂ ਹੋਵੇਗਾ। [caption id="attachment_504571" align="aligncenter" width="300"]Gym and restaurant reopen : Punjab CM Extends covid curbes to june 15 , but orders graded relaxations from tomorrow ਪੰਜਾਬ ਸਰਕਾਰ ਨੇ ਕੋਵਿਡ ਬੰਦਿਸ਼ਾਂ 15 ਜੂਨ ਤੱਕ ਵਧਾਈਆਂ, ਜਿੰਮ ਤੇ ਰੈਸਟੋਰੈਂਟ ਨੂੰ ਲੈ ਕੇ ਕੀਤਾ ਇਹ ਐਲਾਨ[/caption] ਪੜ੍ਹੋ ਹੋਰ ਖ਼ਬਰਾਂ : ਮਹਿਲਾ ਨੇ ਆਪਣੇ ਪਤੀ ਲਈ ਖੁੱਲ੍ਹਾ ਛੱਡਿਆ ਸੀ ਦਰਵਾਜ਼ਾ , ਗੁਆਂਢੀ ਨੇ ਚੁੱਕਿਆ ਫ਼ਾਇਦਾ ਇਕ ਹਫ਼ਤੇ ਬਾਅਦ ਜਿੰਮ ਅਤੇ ਰੈਸਟੋਰੈਂਟ 50 ਫੀਸਦੀ ਸਮਰੱਥਾ ਨਾਲ ਖੋਲ੍ਹੇ ਜਾ ਸਕਣਗੇ। ਉਨ੍ਹਾਂ ਕਿਹਾ ਕਿ ਜਿੰਮ ਅਤੇ ਰੈਸਟੋਰੈਂਟ ਦੇ ਮਾਲਕਾਂ ਤੇ ਕਾਮਿਆਂ ਨੂੰ ਖੋਲ੍ਹਣ ਤੋਂ ਪਹਿਲਾਂ ਟੀਕਾਕਰਨ ਲਗਾ ਲੈਣ। ਪ੍ਰਾਈਵੇਟ ਦਫ਼ਤਰ 50 ਫੀਸਦੀ ਸਮਰੱਥਾ ਨਾਲ ਖੋਲ੍ਹੇ ਜਾ ਸਕਦੇ ਹਨ। ਰਾਤ ਦਾ ਕਰਫਿਊ ਸ਼ਨੀਵਾਰ ਸਮੇਤ ਹਫ਼ਤੇ ਦੇ ਸਾਰੇ ਦਿਨ ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤੱਕ ਲਾਗੂ ਰਹੇਗਾ। ਐਤਵਾਰ ਨੂੰ ਰੈਗੂਲਰ ਵੀਕੈਂਡ ਲੌਕਡਾਊ ਜਾਰੀ ਰਹੇਗਾ ਪਰ ਸ਼ਨੀਵਾਰ ਦੇ ਲੌਕਡਾਊਨ ਨੂੰ ਖ਼ਤਮ ਕਰ ਦਿੱਤਾ ਗਿਆ ਹੈ। [caption id="attachment_504573" align="aligncenter" width="300"]Gym and restaurant reopen : Punjab CM Extends covid curbes to june 15 , but orders graded relaxations from tomorrow ਪੰਜਾਬ ਸਰਕਾਰ ਨੇ ਕੋਵਿਡ ਬੰਦਿਸ਼ਾਂ 15 ਜੂਨ ਤੱਕ ਵਧਾਈਆਂ, ਜਿੰਮ ਤੇ ਰੈਸਟੋਰੈਂਟ ਨੂੰ ਲੈ ਕੇ ਕੀਤਾ ਇਹ ਐਲਾਨ[/caption] ਇਸ ਦੌਰਾਨ ਪਾਜ਼ੇਟਿਵ ਦਰ 3.2 ਫੀਸਦੀ ਤੱਕ ਡਿੱਗਣ ਅਤੇ ਐਕਟਿਵ ਕੇਸਾਂ ਦੇ ਘਟਣ ਦੇ ਚੱਲਦਿਆਂ ਮੁੱਖ ਮੰਤਰੀ ਨੇ ਵਿਆਹ ਅਤੇ ਸਸਕਾਰ ਸਮੇਤ ਇਕੱਠਾਂ ਵਿੱਚ 20 ਵਿਅਕਤੀਆਂ ਦੀ ਆਗਿਆ ਦੇ ਦਿੱਤੀ ਹੈ। ਪੰਜਾਬ ਵਿੱਚ ਆਉਣ ਵਾਲਿਆਂ ਲਈ ਦਾਖਲੇ ਦੀਆਂ ਰੋਕਾਂ (ਨੈਗੇਟਿਵ ਕੋਵਿਡ ਟੈਸਟ/ਟੀਕਾਕਰਨ) ਨੂੰ ਖ਼ਤਮ ਕਰ ਦਿੱਤਾ ਗਿਆ ਹੈ। [caption id="attachment_504570" align="aligncenter" width="259"]Gym and restaurant reopen : Punjab CM Extends covid curbes to june 15 , but orders graded relaxations from tomorrow ਪੰਜਾਬ ਸਰਕਾਰ ਨੇ ਕੋਵਿਡ ਬੰਦਿਸ਼ਾਂ 15 ਜੂਨ ਤੱਕ ਵਧਾਈਆਂ, ਜਿੰਮ ਤੇ ਰੈਸਟੋਰੈਂਟ ਨੂੰ ਲੈ ਕੇ ਕੀਤਾ ਇਹ ਐਲਾਨ[/caption] ਸਮਾਜਿਕ ਵਿੱਥ ਅਤੇ ਕੋਵਿਡ ਨਿਯਮਾਂ ਦੀ ਪਾਲਣਾ ਨਾਲ ਭਰਤੀ ਪ੍ਰੀਖਿਆਵਾਂ ਦੀ ਪ੍ਰਵਾਨਗੀ ਦੇ ਦਿੱਤੀ ਹਾਲਾਂਕਿ ਮੁੱਖ ਮੰਤਰੀ ਨੇ ਕਿਹਾ ਕਿ ਆਨਲਾਈਨ ਤਰੀਕੇ ਨੂੰ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ। ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਲਈ ਖੇਡ ਸਿਖਲਾਈ ਨੂੰ ਵੀ ਆਗਿਆ ਦੇ ਦਿੱਤੀ ਅਤੇ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਨੂੰ ਆਖਿਆ ਗਿਆ ਕਿ ਇਸ ਸਬੰਧੀ ਲੋੜੀਂਦੀਆਂ ਹਦਾਇਤਾਂ ਅਤੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਣ ਜਿਨ੍ਹਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਣੀ ਚਾਹੀਦੀ ਹੈ। [caption id="attachment_504574" align="aligncenter" width="272"] ਪੰਜਾਬ ਸਰਕਾਰ ਨੇ ਕੋਵਿਡ ਬੰਦਿਸ਼ਾਂ 15 ਜੂਨ ਤੱਕ ਵਧਾਈਆਂ, ਜਿੰਮ ਤੇ ਰੈਸਟੋਰੈਂਟ ਨੂੰ ਲੈ ਕੇ ਕੀਤਾ ਇਹ ਐਲਾਨ[/caption] ਪੜ੍ਹੋ ਹੋਰ ਖ਼ਬਰਾਂ : ਮਹਾਰਾਸ਼ਟਰ 'ਚ 47 ਵਾਰ ਰੰਗ ਬਦਲ ਚੁੱਕਿਆ ਹੈ ਕੋਰੋਨਾ ਵਾਇਰਸ , ਤੀਜੀ ਲਹਿਰ ਹੋਵੇਗੀ ਘਾਤਕ  ਮੰਤਰੀਆਂ, ਸੀਨੀਅਰ ਪੁਲਿਸ ਅਤੇ ਪ੍ਰਸ਼ਾਸਕੀ ਅਧਿਕਾਰੀਆਂ ਅਤੇ ਸਿਹਤ ਮਾਹਿਰਾਂ ਨਾਲ ਕੋਵਿਡ ਸਥਿਤੀ ਦੀ ਵਰਚੁਅਲ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਜ਼ਿਲਾ ਪ੍ਰਸ਼ਾਸਨ ਨੂੰ ਕਿਹਾ ਕਿ ਸਥਾਨਕ ਸਥਿਤੀ ਦੇ ਆਧਾਰ ਉਤੇ ਵੀਕੈਂਡ ਸਮੇਤ ਹੋਰਨਾਂ ਦਿਨਾਂ ਲਈ ਗੈਰ ਜ਼ਰੂਰੀ ਦੁਕਾਨਾਂ ਖੋਲ੍ਹਣੀਆਂ ਨਿਰਧਾਰਤ ਕੀਤੀਆਂ ਜਾ ਸਕਦੀਆਂ ਪਰ ਇਹ ਯਕੀਨੀ ਬਣਾਇਆ ਜਾਵੇ ਕਿ ਕੋਵਿਡ ਤੋਂ ਬਚਣ ਲਈ ਭੀੜ ਨੂੰ ਟਾਲਿਆ ਜਾਵੇ। -PTCNews


Top News view more...

Latest News view more...