ਮੋਗਾ ਦੇ ਕਸਬਾ ਕੋਟ ਈਸੇ ਖਾਂ 'ਚ ਅਣਪਛਾਤੇ ਵਿਅਕਤੀਆਂ ਨੇ ਜਿੰਮ ਮਾਲਕ 'ਤੇ ਚਲਾਈਆਂ ਗੋਲ਼ੀਆਂ
ਮੋਗਾ ਦੇ ਕਸਬਾ ਕੋਟ ਈਸੇ ਖਾਂ 'ਚ ਅਣਪਛਾਤੇ ਵਿਅਕਤੀਆਂ ਨੇ ਜਿੰਮ ਮਾਲਕ 'ਤੇ ਚਲਾਈਆਂ ਗੋਲ਼ੀਆਂ:ਕੋਟ ਈਸੇ ਖਾਂ : ਮੋਗਾ ਦੇ ਕਸਬਾ ਕੋਟ ਈਸੇ ਖਾਂ ਸਥਿਤ ਧਰਮਕੋਟ ਰੋਡ 'ਤੇ ਜਿੰਮ ਸੰਚਾਲਕ ਕੁਲਵਿੰਦਰ ਸਿੰਘ ਮਾਨ 'ਤੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਹਨ ਤੇ ਉਸਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਹੈ। [caption id="attachment_428396" align="aligncenter" width="300"] ਮੋਗਾ ਦੇ ਕਸਬਾ ਕੋਟ ਈਸੇ ਖਾਂ 'ਚ ਅਣਪਛਾਤੇ ਵਿਅਕਤੀਆਂ ਨੇ ਜਿੰਮ ਮਾਲਕ 'ਤੇ ਚਲਾਈਆਂ ਗੋਲ਼ੀਆਂ[/caption] ਇਸ ਕੁੱਟਮਾਰ 'ਚ ਜਿੰਮ ਮਾਲਕ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ ਹਨ। ਜਿਸ ਤੋਂ ਬਾਅਦ ਨੇੜਲੇ ਲੋਕਾਂ ਵੱਲੋਂ ਜ਼ਖ਼ਮੀ ਹਾਲਤ 'ਚ ਉਸ ਨੂੰ ਨੇੜਲੇ ਪ੍ਰਾਈਵੇਟ ਹਸਪਤਾਲ ਲਿਆਂਦਾ ਗਿਆ ਹੈ। [caption id="attachment_428394" align="aligncenter" width="300"] ਮੋਗਾ ਦੇ ਕਸਬਾ ਕੋਟ ਈਸੇ ਖਾਂ 'ਚ ਅਣਪਛਾਤੇ ਵਿਅਕਤੀਆਂ ਨੇ ਜਿੰਮ ਮਾਲਕ 'ਤੇ ਚਲਾਈਆਂ ਗੋਲ਼ੀਆਂ[/caption] ਇਸ ਘਟਨਾ ਦਾ ਪਤਾ ਲੱਗਦੇ ਹੀ ਡੀਐੱਸਪੀ ਧਰਮਕੋਟ ਸ਼ੁਬੇਗ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪੁੱਜੇ ਤੇ ਜਾਂਚ ਆਰੰਭ ਕਰ ਦਿੱਤੀ ਹੈ। ਪੁਲਿਸ ਦੋਸ਼ੀਆਂ ਦੀ ਭਾਲ ਕਰ ਰਹੀ ਹੈ। ਪਰਿਵਾਰਕ ਮੈਂਬਰਾਂ ਮੁਤਾਬਿਕ ਹਮਲਾਵਰ ਇੱਕ ਸਕਾਰਪੀਓ ਗੱਡੀ ਵਿੱਚ ਆਏ ਸਨ ਤੇ ਜਿਨ੍ਹਾਂ ਵੱਲੋਂ ਅੰਨੇਵਾਹ ਗੋਲੀਆਂ ਚਲਾਉਣ ਤੋਂ ਇਲਾਵਾ ਤੇਜ਼ਧਾਰ ਹਥਿਆਰਾਂ ਨਾਲ ਕੁਲਵਿੰਦਰ ਸਿੰਘ ਦੀ ਕੁੱਟਮਾਰ ਕਰਕੇ ਫ਼ਰਾਰ ਹੋ ਗਏ। -PTCNews