ਮੁੱਖ ਖਬਰਾਂ

ਹਾਫਿਜ਼ ਸਈਦ ਦੀ ਗ੍ਰਿਫਤਾਰੀ 'ਤੇ ਡੋਨਾਲਡ ਟਰੰਪ ਨੇ ਦਿੱਤਾ ਵੱਡਾ ਬਿਆਨ, ਤੁਸੀਂ ਵੀ ਪੜ੍ਹੋ

By Jashan A -- July 18, 2019 7:07 am -- Updated:Feb 15, 2021

ਹਾਫਿਜ਼ ਸਈਦ ਦੀ ਗ੍ਰਿਫਤਾਰੀ 'ਤੇ ਡੋਨਾਲਡ ਟਰੰਪ ਨੇ ਦਿੱਤਾ ਵੱਡਾ ਬਿਆਨ, ਤੁਸੀਂ ਵੀ ਪੜ੍ਹੋ,ਨਵੀਂ ਦਿੱਲੀ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਹਾਫਿਜ਼ ਸਈਦ ਦੀ ਗ੍ਰਿਫਤਾਰੀ ਦਾ ਸਵਾਗਤ ਕੀਤਾ ਹੈ। ਰਾਸ਼ਟਰਪਤੀ ਟਰੰਪ ਨੇ ਟਵੀਟ ਕਰਦੇ ਹੋਏ ਆਖਿਆ ਕਿ ਕਰੀਬ 10 ਸਾਲਾ ਤੱਕ ਤਲਾਸ਼ੀ ਤੋਂ ਬਾਅਦ ਮੁੰਬਈ ਅੱਤਵਾਦੀ ਹਮਲੇ ਦੇ ਕਥਿਤ ਮਾਸਟਰ ਮਾਇੰਡ ਨੂੰ ਪਾਕਿਸਤਾਨ 'ਚ ਗ੍ਰਿਫਤਾਰ ਕਰ ਲਿਆ ਗਿਆ ਹੈ।

ਉਸ ਨੂੰ ਫੱੜਣ ਲਈ ਪਿਛਲੇ 2 ਸਾਲਾ ਦੌਰਾਨ ਕਾਫੀ ਯਤਨ ਕੀਤੇ ਜਾ ਰਹੇ ਸਨ।

ਜ਼ਿਕਰ ਏ ਖਾਸ ਹੈ ਕਿ ਮੁੰਬਈ ਹਮਲੇ ਦੇ ਮਾਸਟਰ ਮਾਇੰਡ ਅਤੇ ਜੇ. ਯੂ. ਡੀ. ਹਾਫਿਜ਼ ਸਈਦ ਨੂੰ ਲਾਹੌਰ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ।

ਹੋਰ ਪੜ੍ਹੋ :ਨੇਪਾਲ 'ਚ ਹੜ੍ਹ ਨੇ ਮਚਾਈ ਤਬਾਹੀ, ਹੁਣ ਤੱਕ 43 ਲੋਕਾਂ ਦੀ ਮੌਤ

ਸਈਦ ਨੂੰ ਅੱਤਵਾਦ ਰੋਕੂ ਵਿਭਾਗ (ਸੀ. ਟੀ. ਡੀ.) ਨੇ ਪਾਕਿਸਤਾਨ ਦੇ ਪੰਜਾਬ ਸੂਬੇ ਤੋਂ ਬੁੱਧਵਾਰ ਨੂੰ ਗ੍ਰਿਫਤਾਰ ਕੀਤਾ। ਜਾਣਕਾਰੀ ਮੁਤਾਬਕ ਜਦੋਂ ਹਾਫਿਜ਼ ਲਾਹੌਰ ਤੋਂ ਗੁਜਰਾਂਵਾਲਾ ਜਾ ਰਿਹਾ ਸੀ ਉਦੋਂ ਉਸ ਨੂੰ ਗ੍ਰਿਫਤਾਰ ਕੀਤਾ ਗਿਆ। ਫਿਲਹਾਲ ਉਸ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ।

-PTC News