ਟੈਰਰ ਫੰਡਿੰਗ ਮਾਮਲੇ ‘ਚ ਅੱਤਵਾਦੀ ਹਾਫਿਜ਼ ਸਈਦ ਪਾਕਿ ਅਦਾਲਤ ਵਲੋਂ ਦੋਸ਼ੀ ਕਰਾਰ

ਟੈਰਰ ਫੰਡਿੰਗ ਮਾਮਲੇ ‘ਚ ਅੱਤਵਾਦੀ ਹਾਫਿਜ਼ ਸਈਦ ਪਾਕਿ ਅਦਾਲਤ ਵਲੋਂ ਦੋਸ਼ੀ ਕਰਾਰ,ਇਸਲਾਮਾਬਾਦ: ਮੁੰਬਈ 26/11 ਹਮਲੇ ਦੇ ਮਾਸਟਰਮਾਈਂਡ ਹਾਫਿਜ਼ ਸਈਦ ਨੂੰ ਟੈਰਰ ਫੰਡਿੰਗ ਮਾਮਲੇ ‘ਚ ਪਾਕਿਸਤਾਨ ਦੀ ਗੁਜਰਾਂਵਾਲਾ ਅਦਾਲਤ ‘ਚ ਦੋਸ਼ੀ ਸਾਬਿਤ ਹੋ ਗਿਆ ਹੈ। ਉਸ ਦਾ ਮਾਮਲਾ ਪਾਕਿਸਤਾਨ ਦੇ ਗੁਜਰਾਤ ‘ਚ ਸ਼ਿਫਟ ਕਰ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਪਾਕਿਸਤਾਨੀ ਮੀਡੀਆ ਰਿਪੋਰਟਾਂ ‘ਚ ਦਿੱਤੀ ਗਈ ਹੈ।

ਤੁਹਾਨੂੰ ਦੱਸ ਦਈਏ ਕਿ ਬੀਤੇ ਮਹੀਨੇ 18 ਜੁਲਾਈ ਨੂੰ ਹਾਫਿਜ਼ ਨੂੰ ਲਾਹੌਰ ਤੋਂ ਗ੍ਰਿਫਤਾਰ ਕਰਕੇ ਜੇਲ ਭੇਜ ਦਿੱਤਾ ਗਿਆ ਸੀ। ਹਾਫਿਜ਼ ਦੀ ਗ੍ਰਿਫਤਾਰੀ ਅੱਤਵਾਦੀ ਗਤੀਵਿਧੀਆਂ ਨੂੰ ਆਰਥਿਕ ਮਦਦ ਦੇਣ ਦੇ ਦੋਸ਼ਾਂ ਦੇ ਚੱਲਦੇ ਪਾਕਿਸਤਾਨ ਦੇ ਕਾਉਂਟਰ ਟੈਰਰਿਜ਼ਮ ਡਿਪਾਰਟਮੈਂਟ ਨੇ ਕੀਤੀ ਸੀ।

ਹੋਰ ਪੜ੍ਹੋ:ਫਿਰੋਜ਼ਪੁਰ: ਪਰਾਲੀ ਸਾੜਨਾ ਕਿਸਾਨਾਂ ਨੂੰ ਪਿਆ ਮਹਿੰਗਾ, ਜਾਣੋ ਪੂਰਾ ਮਾਮਲਾ

ਦੱਸਣਯੋਗ ਹੈ ਕਿ ਮੁੰਬਈ 26/11 ਹਮਲੇ ਦੇ ਮਾਸਟਰਮਾਈਂਡ ਹਾਫਿਜ਼ ਸਈਦ ਨੇ ਕਈ ਵਾਰ ਭਾਰਤ ‘ਚ ਅੱਤਵਾਦੀ ਹਮਲੇ ਕਰਵਾਏ ਹਨ। 2008 ਦੇ ਮੁੰਬਈ ਅੱਤਵਾਦੀ ਹਮਲਿਆਂ ‘ਚ 166 ਲੋਕਾਂ ਦੀ ਮੌਤ ਹੋ ਗਈ ਸੀ, ਜਿਨ੍ਹਾਂ ‘ਚ ਵਿਦੇਸ਼ੀ ਨਾਗਰਿਕ ਵੀ ਸ਼ਾਮਲ ਸਨ।

-PTC News