ਹੈਤੀ ਦੇ ਰਾਸ਼ਟਰਪਤੀ ਜੋਵੇਨਲ ਮੋਇਸ ਦੀ ਹੱਤਿਆ, ਫਸਟ ਲੇਡੀ ਨੂੰ ਵੀ ਲੱਗੀ ਗੋਲੀ

By Baljit Singh - July 07, 2021 5:07 pm

ਪੋਰਟ ਓ ਪ੍ਰਿੰਸ: ਕੈਰੀਬੀਅਨ ਦੇਸ਼ ਹੈਤੀ ਦੇ ਰਾਸ਼ਟਰਪਤੀ ਜੋਵੇਨਲ ਮੋਇਸ ਦੀ ਹੱਤਿਆ ਕਰ ਦਿੱਤੀ ਗਈ ਹੈ। ਦੇਸ਼ ਦੇ ਅੰਤ੍ਰਿਮ ਪ੍ਰਧਾਨ ਮੰਤਰੀ ਕਲਾਉਡ ਜੋਸਫ ਨੇ ਇਹ ਜਾਣਕਾਰੀ ਦਿੱਤੀ ਹੈ। ਮੀਡੀਆ ਰਿਪੋਰਟਾਂ ਅਨੁਸਾਰ ਰਾਸ਼ਟਰਪਤੀ ਦੀ ਹੱਤਿਆ ਉਨ੍ਹਾਂ ਦੀ ਰਿਹਾਇਸ਼ ‘ਤੇ ਕੀਤੀ ਗਈ ਸੀ। ਦੂਜੇ ਪਾਸੇ, ਅੰਤਰਿਮ ਪ੍ਰਧਾਨ ਮੰਤਰੀ ਨੇ ਕਿਹਾ ਹੈ ਕਿ ਰਾਸ਼ਟਰਪਤੀ ਉੱਤੇ ਜਾਨਲੇਵਾ ਹਮਲਾ ਬੁੱਧਵਾਰ ਸਵੇਰੇ ਹੋਇਆ। ਉਨ੍ਹਾਂ ਕਿਹਾ ਕਿ ਕੁਝ ਅਣਪਛਾਤੇ ਵਿਅਕਤੀ ਰਾਸ਼ਟਰਪਤੀ ਦੀ ਰਿਹਾਇਸ਼ ‘ਤੇ ਗਏ ਅਤੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ। ਇਸ ਨਾਲ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਦੱਸਿਆ ਗਿਆ ਹੈ ਕਿ ਹਮਲਵਰਾਂ ਵਿਚੋਂ ਕੁਝ ਸਪੈਨਿਸ਼ ਬੋਲ ਰਹੇ ਸਨ।

ਪੜੋ ਹੋਰ ਖਬਰਾਂ: ਵਿਦੇਸ਼ ਮੰਤਰੀ ਜੈਸ਼ੰਕਰ ਰੂਸ ਦੀ ਤਿੰਨ ਦਿਨਾਂ ਯਾਤਰਾ ਉੱਤੇ ਹੋਏ ਰਵਾਨਾ

ਕਲਾਡ ਜੋਸਫ਼ ਨੇ ਇਸ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ
ਕਲਾਡ ਜੋਸਫ ਨੇ ਕਿਹਾ ਕਿ ਦੇਸ਼ ਦੀ ਫਸਟ ਲੇਡੀ ਨੂੰ ਵੀ ਗੋਲੀ ਲੱਗੀ ਸੀ, ਪਰ ਇਸ ਹਮਲੇ ਵਿਚ ਉਨ੍ਹਾਂ ਦੀ ਜਾਨ ਬਚ ਗਈ। ਉਨ੍ਹਾਂ ਹਮਲੇ ਦੀ ਸਖਤ ਨਿੰਦਾ ਕੀਤੀ। ਜੋਸਫ਼ ਨੇ ਇਸ ਨੂੰ ਘਿਨੌਣੀ ਅਤੇ ਅਣਮਨੁੱਖੀ ਕਾਰਾ ਦੱਸਿਆ ਹੈ। ਉਨ੍ਹਾਂ ਨੇ ਦੇਸ਼ ਦੇ ਲੋਕਾਂ ਨੂੰ ਆਪਣਾ ਸੰਜਮ ਬਣਾਈ ਰੱਖਣ ਦੀ ਅਪੀਲ ਕੀਤੀ। ਜੋਸਫ ਨੇ ਕਿਹਾ ਹੈ ਕਿ ਦੇਸ਼ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਾਰੇ ਉਪਾਅ ਕੀਤੇ ਗਏ ਹਨ। ਲੋਕਤੰਤਰ ਜਿੱਤੇਗਾ।

ਪੜੋ ਹੋਰ ਖਬਰਾਂ: PM ਮੋਦੀ ਮੰਤਰੀ ਮੰਡਲ ਦੀ ਅੰਤਮ ਸੂਚੀ ਜਾਰੀ, 43 ਮੰਤਰੀ ਚੁੱਕਣਗੇ ਸਹੁੰ

ਫਰਵਰੀ ਵਿਚ ਹੈਤੀ ਵਿਚ ਤਖ਼ਤਾ ਪਲਟਣ ਦੀ ਯੋਜਨਾ ਸੀ
ਤੁਹਾਨੂੰ ਦੱਸ ਦੇਈਏ ਕਿ ਮਿਆਂਮਾਰ ਤੋਂ ਬਾਅਦ ਫਰਵਰੀ ਵਿਚ ਹੀ ਇੱਕ ਹੋਰ ਦੇਸ਼ ਹੈਤੀ ਵਿਚ ਤਖ਼ਤਾ ਪਲਟਣ ਦੀ ਸਾਜਿਸ਼ ਰਚੀ ਗਈ ਸੀ। ਰਾਸ਼ਟਰਪਤੀ ਜੋਵੇਨਲ ਮੋਇਸ ਨੇ ਇਹ ਦਾਅਵਾ ਕੀਤਾ। ਉਸ ਸਮੇਂ ਪੁਲਿਸ ਨੇ 20 ਤੋਂ ਵੱਧ ਅਜਿਹੇ ਲੋਕਾਂ ਨੂੰ ਗ੍ਰਿਫਤਾਰ ਕੀਤਾ ਸੀ। ਉਨ੍ਹਾਂ ਕਿਹਾ ਕਿ ਉਹ ਉਨ੍ਹਾਂ ਨੂੰ ਮਾਰਨਾ ਚਾਹੁੰਦੇ ਸਨ ਅਤੇ ਫਿਰ ਦੇਸ਼ ਵਿਚ ਤਖਤਾ ਪਲਟਣ ਦੀ ਕੋਸ਼ਿਸ਼ ਕਰ ਰਹੇ ਸਨ। ਰਾਸ਼ਟਰਪਤੀ ਜੋਵੇਨਲ ਨੇ ਦਾਅਵਾ ਕੀਤਾ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਦੇ ਦੋਸ਼ ਸਨ ਅਤੇ ਉਹ ਸਾਰੇ ਉਨ੍ਹਾਂ ਦੀ ਸਰਕਾਰ ਦਾ ਤਖਤਾ ਪਲਟਣ ਦੀ ਕੋਸ਼ਿਸ਼ ਕਰ ਰਹੇ ਸਨ। ਖਾਸ ਗੱਲ ਇਹ ਹੈ ਕਿ ਫੜੇ ਗਏ ਲੋਕਾਂ ਵਿਚ ਸੁਪਰੀਮ ਕੋਰਟ ਦਾ ਇੱਕ ਜੱਜ ਵੀ ਸ਼ਾਮਲ ਹੈ, ਜਿਸ ਨੂੰ ਵਿਰੋਧੀ ਨੇਤਾਵਾਂ ਦਾ ਸਮਰਥਨ ਪ੍ਰਾਪਤ ਹੈ।

ਪੜੋ ਹੋਰ ਖਬਰਾਂ: 30 ਦੇਸ਼ਾਂ ’ਚ ਫੈਲਿਆ ਕੋਰੋਨਾ ਦਾ ਨਵਾਂ Lambda Variant, ਵਧਿਆ ਖਤਰਾ

-PTC News

adv-img
adv-img