Thu, Sep 10, 2026
Whatsapp

ਹਾਕਮ ਥਾਪਰ ਨੇ ਪਟਿਆਲਾ ਦੇ ਡੀ.ਪੀ.ਆਰ.ਓ. ਵਜੋਂ ਅਹੁਦਾ ਸੰਭਾਲਿਆ

Reported by:  PTC News Desk  Edited by:  Ravinder Singh -- August 30th 2022 07:49 PM
ਹਾਕਮ ਥਾਪਰ ਨੇ ਪਟਿਆਲਾ ਦੇ ਡੀ.ਪੀ.ਆਰ.ਓ. ਵਜੋਂ ਅਹੁਦਾ ਸੰਭਾਲਿਆ

ਹਾਕਮ ਥਾਪਰ ਨੇ ਪਟਿਆਲਾ ਦੇ ਡੀ.ਪੀ.ਆਰ.ਓ. ਵਜੋਂ ਅਹੁਦਾ ਸੰਭਾਲਿਆ

ਪਟਿਆਲਾ : 2011 ਬੈਚ ਦੇ ਸੂਚਨਾ ਤੇ ਲੋਕ ਸੰਪਰਕ ਅਧਿਕਾਰੀ ਹਾਕਮ ਥਾਪਰ ਨੇ ਪਟਿਆਲਾ ਦੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅੱਜ ਆਪਣਾ ਅਹੁਦਾ ਸੰਭਾਲਿਆ। ਇਸ ਮੌਕੇ ਲੋਕ ਸੰਪਰਕ ਵਿਭਾਗ ਦੇ ਮੁਲਾਜ਼ਮਾਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਅਹੁਦਾ ਸੰਭਾਲਣ ਮਗਰੋਂ ਹਾਕਮ ਥਾਪਰ ਨੇ ਕਿਹਾ ਕਿ ਸਮੁੱਚੇ ਮੀਡੀਆ ਸਾਥੀਆਂ ਦੇ ਸਹਿਯੋਗ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਤੇ ਪ੍ਰੋਗਰਾਮਾਂ ਨੂੰ ਆਮ ਨਾਗਰਿਕਾਂ ਤੱਕ ਪਹੁੰਚਾਉਣ ਨੂੰ ਉਹ ਪਹਿਲ ਦੇਣਗੇ। ਇਹ ਵੀ ਪੜ੍ਹੋ : ਕੋਟਕਪੂਰਾ ਫਾਇਰਿੰਗ ਮਾਮਲੇ 'ਚ ਅਕਾਲੀ ਦਲ ਦੇ ਪ੍ਰਧਾਨ ਨੂੰ ਨਹੀਂ ਦਿੱਤਾ ਗਿਆ ਸੰਮਨ - ਅਰਸ਼ਦੀਪ ਕਲੇਰ ਹਾਕਮ ਥਾਪਰ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਤੇ ਮੀਡੀਆ ਦਰਮਿਆਨ ਇਕ ਪੁਲ਼ ਦੀ ਤਰ੍ਹਾਂ ਕੰਮ ਕਰਨਗੇ ਤੇ ਮੀਡੀਆ ਕਰਮੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਨਿਪਟਾਰੇ ਲਈ ਹਰ ਵੇਲੇ ਤਤਪਰ ਰਹਿਣਗੇ। ਕਾਬਿਲੇਗੌਰ ਹੈ ਕਿ ਹਾਕਮ ਥਾਪਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਜਲੰਧਰ, ਬਠਿੰਡਾ ਅਤੇ ਮਾਨਸਾ ਵਿਖੇ ਵੀ ਸ਼ਾਨਦਾਰ ਸੇਵਾਵਾਂ ਨਿਭਾ ਚੁੱਕੇ ਹਨ। ਪਟਿਆਲਾ ਵਿਚ ਟਰਾਂਸਫਰ ਹੋਣ ਤੋਂ ਪਹਿਲਾਂ ਹਾਕਮ ਥਾਪਰ ਹੁਸ਼ਿਆਰਪੁਰ ਵਿਖੇ ਤਾਇਨਾਤ ਸਨ। -PTC News  
Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK