Advertisment

ਚੰਡੀਗੜ੍ਹ 'ਚ ਹਰਿਆਣਾ ਦੇ ਮੁੱਖ ਮੰਤਰੀ ਦਾ ਕਿਸਾਨਾਂ ਵੱਲੋਂ ਜ਼ਬਰਦਸਤ ਵਿਰੋਧ, ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ

author-image
Riya Bawa
New Update
ਚੰਡੀਗੜ੍ਹ 'ਚ ਹਰਿਆਣਾ ਦੇ ਮੁੱਖ ਮੰਤਰੀ ਦਾ ਕਿਸਾਨਾਂ ਵੱਲੋਂ ਜ਼ਬਰਦਸਤ ਵਿਰੋਧ, ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ
Advertisment
publive-image
Advertisment
ਚੰਡੀਗੜ੍ਹ: ਕਰਨਾਲ 'ਚ ਹੋਏ ਲਾਠੀਚਾਰਜ ਤੋਂ ਬਾਅਦ ਕਿਸਾਨਾਂ ਦਾ ਚੰਡੀਗੜ੍ਹ 'ਚ ਜ਼ੋਰਦਾਰ ਪ੍ਰਦਰਸ਼ਨ ਵੇਖਣ ਨੂੰ ਮਿਲਿਆ ਹੈ ਦੱਸ ਦੇਈਏ ਕਿ ਅੱਜ ਭਾਜਪਾ ਸਰਕਾਰ ਦੇ 2500 ਦਿਨ ਪੂਰੇ ਹੋਣ 'ਤੇ ਅੱਜ ਚੰਡੀਗੜ੍ਹ ਦੇ ਪ੍ਰੈੱਸ ਕਲੱਬ ਵਿਚ ਪ੍ਰੈੱਸ ਵਾਰਤਾ ਮਨੋਹਰ ਲਾਲ ਖੱਟਰ ਵਲੋਂ ਰੱਖੀ ਗਈ ਸੀ। publive-image ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਬੀ ਸੈਕਟਰ ਸਥਿਤ ਮਸਜਿਦ ਦੇ ਨੇੜੇ ਹੀ ਰੋਕਿਆ ਗਿਆ ਜਿਸ ਨਾਲ ਕਿਸਾਨਾਂ ਨੇ ਸੜਕ 'ਤੇ ਹੀ ਧਰਨਾ ਲਾਇਆ ਤੇ ਖੱਟਰ ਦੀ ਭਾਜਪਾ ਸਰਕਾਰ ਨੂੰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। publive-image ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਨਿਵਾਸ ਤੋਂ ਚੰਡੀਗੜ੍ਹ ਪ੍ਰੈਸ ਕਲੱਬ ਨੂੰ ਜਾਣ ਵਾਲੀਆਂ ਸੜਕਾਂ 'ਤੇ ਬਹੁਤ ਸਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਜਾ ਰਹੀ ਹੈ, ਜਦੋਂ ਕਿ ਚੰਡੀਗੜ੍ਹ ਪ੍ਰੈਸ ਕਲੱਬ ਦੇ ਬਾਹਰ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕੀਤੇ ਗਏ ਹਨ। publive-image ਦੂਜੇ ਪਾਸੇ ਅੱਜ ਜਲੰਧਰ ਵਿਚ ਕਿਸਾਨਾਂ ਨੇ ਭਾਜਪਾ ਦਫ਼ਤਰ ਦੇ ਬਾਹਰ ਕਰਨਾਲ ਵਿਚ ਕਿਸਾਨਾਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿਚ ਮਨੋਹਰ ਲਾਲ ਖੱਟਰ ਦਾ ਪੁਤਲਾ ਸਾੜਿਆ। ਇਸ ਮੌਕੇ ਪੂਰਾ ਪ੍ਰੈੱਸ ਕਲੱਬ ਪੁਲਸ ਛਾਉਣੀ 'ਚ ਤਬਦੀਲਹੋ ਗਿਆ ਹੈ। ਪੁਲਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। publive-image -PTC News-
haryana-cm farmer-protest karnal farmers-in-chandigarh
Advertisment

Stay updated with the latest news headlines.

Follow us:
Advertisment