ਮੁੱਖ ਖਬਰਾਂ

ਭਗਵੰਤ ਮਾਨ ਨਾਲ ਵਿਆਹ ਦੀ ਖ਼ਬਰ ਮਗਰੋਂ ਡਾ. ਗੁਰਪ੍ਰੀਤ ਕੌਰ ਦੇ ਮਹੱਲੇ 'ਚ ਖੁਸ਼ੀ ਦੀ ਲਹਿਰ

By Jasmeet Singh -- July 06, 2022 7:59 pm

ਕੁਰੂਕਸ਼ੇਤਰ, 6 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੁਰੂਕਸ਼ੇਤਰ ਦੇ ਪੇਹੋਵਾ ਸਬ-ਡਵੀਜ਼ਨ ਦੀ ਡਾ. ਗੁਰਪ੍ਰੀਤ ਕੌਰ ਉਰਫ਼ ਗੋਪੀ ਦੇ ਵਿਆਹ ਦੀ ਖ਼ਬਰ ਮਿਲਦਿਆਂ ਹੀ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ।


ਇਹ ਵੀ ਪੜ੍ਹੋ: ਡੀਐਸਪੀ ਫਰੀਦਕੋਟ ਲਖਵੀਰ ਸਿੰਘ ਨਸ਼ਾ ਤਸਕਰ ਤੋਂ 10 ਲੱਖ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫਤਾਰ

ਜਦੋਂ ਗੁਰਪ੍ਰੀਤ ਦੇ ਚਾਚਾ ਗੁਰਿੰਦਰਜੀਤ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਹ ਤਾਂ ਬਹੁਤ ਖੁਸ਼ੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਬੇਟੀ ਬਹੁਤ ਹੀ ਹੁਸ਼ਿਆਰ ਅਤੇ ਗੋਲਡ ਮੈਡਲ ਜੇਤੂ ਹੈ। ਉਨ੍ਹਾਂ ਦੱਸਿਆ ਕਿ ਉਹ ਆਪ ਖੁਦ ਵੀ 'ਆਪ' ਪਾਰਟੀ ਨਾਲ ਸੰਬੰਧਿਤ ਹਨ।

ਇਹ ਪੁੱਛੇ ਜਾਣ 'ਤੇ ਕਿ ਇਸ ਵਿਆਹ ਨਾਲ ਪੰਜਾਬ ਅਤੇ ਹਰਿਆਣਾ ਦੇ ਰਿਸ਼ਤੇ ਸੁਧਰਣਗੇ ਤਾਂ ਡਾ. ਗੁਰਪ੍ਰੀਤ ਦੇ ਚਾਚਾ ਜੀ ਨੇ ਦੱਸਿਆ ਕਿ ਪੰਜਾਬ ਵੱਡਾ ਭਰਾ ਹੈ ਅਤੇ ਹਰਿਆਣਾ ਛੋਟਾ ਭਰਾ ਹੈ ਅਤੇ ਛੋਟੇ ਭਰਾ ਦਾ ਖਿਆਲ ਰੱਖਣਾ ਚਾਹੀਦਾ ਹੈ।

ਇਲਾਕੇ 'ਚ ਬਹੁਤ ਹੀ ਖੁਸ਼ੀ ਦਾ ਮਾਹੌਲ ਹੈ, ਇਸ ਦੌਰਾਨ ਗੁਰਪ੍ਰੀਤ ਕੌਰ ਦੇ ਗੁਆਂਢੀ ਵੀ ਬਹੁਤ ਖੁਸ਼ ਹਨ, ਉਨ੍ਹਾਂ ਦੱਸਿਆ ਕਿ ਪਿਆਰ ਨਾਲ ਭਗਵੰਤ ਮਾਨ ਦੀ ਹੋਣ ਵਾਲੀ ਪਤਨੀ ਨੂੰ ਗੁਆਂਢ 'ਚ ਗੋਪੀ ਆਖਦੇ ਹਨ ਅਤੇ ਉਹ ਸ਼ੁਰੂ ਤੋਂ ਹੋਈ ਬਹੁਤ ਚੰਗੇ ਸੁਭਾ ਦੀ ਮਾਲਕ ਰਹੀ ਹੈ।

ਇਹ ਵੀ ਪੜ੍ਹੋ: ਗੈਸਟ ਫੈਕਲਟੀ ਅਧਿਆਪਕਾਂ ਨੇ ਪੰਜਾਬੀ ਯੂਨੀਵਰਸਿਟੀ ਪ੍ਰਸ਼ਾਸਨ ਵਿਰੁੱਧ ਕੱਢੀ ਭੜਾਸ

ਗੁਆਂਢੀਆਂ ਨੇ ਦੱਸਿਆ ਕਿ ਪਰਿਵਾਰ 5-6 ਦਿਨ ਪਹਿਲਾਂ ਹੀ ਆਪਣਾ ਸਾਰਾ ਸਮਾਨ ਲੈ ਕੇ ਚੰਡੀਗੜ੍ਹ ਚਲੇ ਗਿਆ ਹੈ। ਉਨ੍ਹਾਂ ਦੱਸਿਆ ਕਿ ਗੋਪੀ ਦੀਆਂ ਦੋ ਵੱਡੀਆਂ ਭੈਣਾਂ ਵੀ ਹਨ ਅਤੇ ਗੋਪੀ ਉਨ੍ਹਾਂ ਵਿਚੋਂ ਸਭ ਤੋਂ ਛੋਟੀ ਹੈ।


-PTC News

  • Share