Happy Baisakhi 2020: “ਆਈ ਵਿਸਾਖੀ ਆਈ ਵਿਸਾਖੀ, ਖੁਸ਼ੀਆਂ ਨਾਲ ਲਿਆਈ ਵਿਸਾਖੀ”
Happy Baisakhi 2020: “ਆਈ ਵਿਸਾਖੀ ਆਈ ਵਿਸਾਖੀ, ਖੁਸ਼ੀਆਂ ਨਾਲ ਲਿਆਈ ਵਿਸਾਖੀ”:ਚੰਡੀਗੜ੍ਹ : ਪੰਜਾਬ ਦੇ ਸੱਭਿਆਚਾਰ, ਇਤਿਹਾਸ ਅਤੇ ਧਾਰਮਿਕ ਵਿਰਸੇ ਨਾਲ ਜੁੜੇ ਮੇਲਿਆਂ ਵਿੱਚ ਵਿਸਾਖੀ ਦੀ ਅਹਿਮ ਥਾਂ ਹੈ। ਇਹ ਹਾੜੀ ਦੀ ਫ਼ਸਲ ਨਾਲ ਜੁੜਿਆ ਵਾਢੀ ਦਾ ਤਿਉਹਾਰ ਹੈ। ਇਹ 13 ਅਪ੍ਰੈਲ ਨੂੰ ਮਨਾਇਆ ਜਾਂਦਾ ਹੈ। ਵਿਸਾਖੀ ਦੇ ਦਿਹਾੜੇ 1699 ਨੂੰ ਖਾਲਸਾ ਪੰਥ ਦੀ ਸਿਰਜਨਾ ਨੇ ਇਸ ਤਿਉਹਾਰ ਨੂੰ ਸਦੀਵੀ ਬਣਾ ਦਿੱਤਾ ਹੈ। ਹਾਲਾਂਕਿ ਇਸ ਵਾਰ ਇਹਤਿਉਹਾਰ ਕੋਰੋਨਾ ਦੀ ਮਹਾਂਮਾਰੀ ਕਰਕੇ ਫਿੱਕਾ ਦਿਖਾਈ ਦੇ ਰਿਹਾ ਹੈ।
[caption id="attachment_400633" align="aligncenter" width="300"] Happy Baisakhi 2020: “ਆਈ ਵਿਸਾਖੀ ਆਈ ਵਿਸਾਖੀ, ਖੁਸ਼ੀਆਂ ਨਾਲ ਲਿਆਈ ਵਿਸਾਖੀ”[/caption]
ਵਿਸਾਖੀ ਦਾ ਤਿਓਹਾਰ ਪੰਜਾਬ ਲਈ ਸਿਰਫ ਧਾਰਮਿਕ ਅਹਿਮੀਅਤ ਹੀ ਨਹੀਂ ਰੱਖਦਾ ਸਗੋਂ ਇਸ ਦੀ ਆਰਥਿਕ ਤੌਰ ‘ਤੇ ਵੀ ਕਾਫੀ ਅਹਿਮੀਅਤ ਹੈ। ਇਸ ਦਿਨ ਹੀ ਪੰਜਾਬ ਵਿਚ ਰਸਮੀ ਤੌਰ ‘ਤੇ ਕਣਕ ਦੀ ਵਾਢੀ ਸ਼ੁਰੂ ਹੁੰਦੀ ਹੈ। ਖੇਤਾਂ ਵਿੱਚ ਸੋਨੇ ਰੰਗੀਆਂ, ਲਹਿਰਾਉਂਦੀਆਂ, ਪੱਕੀਆਂ ਕਣਕਾਂ ਦੇਖ ਕੇ ਕਿਸਾਨ ਆਪਣੀ ਮਿਹਨਤ ਦੇ ਮੁੱਲ ਨੂੰ ਪੈਂਦਾ ਦੇਖਦੇ ਹਨ।
[caption id="attachment_400632" align="aligncenter" width="300"]
Happy Baisakhi 2020: “ਆਈ ਵਿਸਾਖੀ ਆਈ ਵਿਸਾਖੀ, ਖੁਸ਼ੀਆਂ ਨਾਲ ਲਿਆਈ ਵਿਸਾਖੀ”[/caption]
ਵਿਸਾਖੀ ਨਾਮ ਵਿਸਾਖ ਤੋਂ ਬਣਿਆ ਹੈ। ਪੰਜਾਬ ਅਤੇ ਹਰਿਆਣੇ ਦੇ ਕਿਸਾਨ ਸਰਦੀਆਂ ਦੀ ਫਸਲ ਕੱਟ ਲੈਣ ਤੋਂ ਬਾਅਦ ਨਵੇਂ ਸਾਲ ਦੀਆਂ ਖੁਸ਼ੀਆਂ ਮਨਾਉਂਦੇ ਹਨ। ਇਸ ਲਈ ਵਿਸਾਖੀ ਪੰਜਾਬ ਅਤੇ ਆਸ-ਪਾਸ ਦੇ ਪ੍ਰਦੇਸਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ। ਇਹ ਖ਼ਰੀਫ਼ ਦੀ ਫਸਲ ਦੇ ਪੱਕਣ ਦੀ ਖੁਸ਼ੀ ਦਾ ਪ੍ਰਤੀਕ ਹੈ।
[caption id="attachment_400634" align="aligncenter" width="300"]
Happy Baisakhi 2020: “ਆਈ ਵਿਸਾਖੀ ਆਈ ਵਿਸਾਖੀ, ਖੁਸ਼ੀਆਂ ਨਾਲ ਲਿਆਈ ਵਿਸਾਖੀ”[/caption]
ਪੰਜਾਬੀ ਕਵੀ ਧਨੀ ਰਾਮ ਚਾਤ੍ਰਿਕ ਨੇ ‘ਵਿਸਾਖੀ ਦਾ ਮੇਲਾ’ ਕਵਿਤਾ ਵਿੱਚ ਪੰਜਾਬ ਦੀਆਂ ਫ਼ਸਲਾਂ ਅਤੇ ਸੱਭਿਆਚਾਰ ਦੇ ਰੰਗ ਨੂੰ ਇੰਝ ਬਿਆਨ ਕੀਤਾ ਹੈ।
ਤੂੜੀ ਤੰਦ ਸਾਂਭ ਹਾੜੀ ਵੇਚ ਵੱਟ ਕੇ,
ਲੰਬੜਾਂ ਤੇ ਸ਼ਾਹਾਂ ਦਾ ਹਿਸਾਬ ਕੱਟ ਕੇ,
ਸੰਮਾਂ ਵਾਲੀ ਡਾਗਾਂ ਉੱਤੇ ਤੇਲ ਲਾਇਕੇ,
ਕੱਛੇਮਾਰ ਵੰਝਲੀ ਅਨੰਦ ਛਾ ਗਿਆ, …।
ਵਿਸਾਖੀ ਦਾ ਤਿਉਹਾਰ ਕੇਵਲ ਪੰਜਾਬ ‘ਚ ਹੀ ਨਹੀਂ ਸਗੋਂ ਦੇਸ਼ਾਂ -ਵਿਦੇਸ਼ਾਂ ‘ਚ ਵੱਡੇ ਪੱਧਰ ‘ਤੇ ਮਨਾਇਆ ਜਾਂਦਾ ਹੈ। ਇਸ ਦਿਨ ਪੰਜਾਬ ਦੇ ਵੱਖ-ਵੱਖ ਇਲਾਕਿਆ ‘ਚ ਮੇਲੇ ਲੱਗਦੇ ਹਨ ਅਤੇ ਅਤੇ ਲੋਕ ਖੁਸ਼ੀ-ਖੁਸ਼ੀ ਆਪਣੇ ਪਰਿਵਾਰ ਸਮੇਤ ਇਹਨਾਂ ਮੇਲਿਆਂ ਦਾ ਅਨੰਦ ਮਾਣਦੇ ਹਨ। ਇਸ ਦਿਨ ਪੰਜਾਬ ਦਾ ਪਰੰਪਰਾਗਤ ਨਾਚ ਭੰਗੜਾ ਅਤੇ ਗਿੱਧਾ ਕੀਤਾ ਜਾਂਦਾ ਹੈ।
[caption id="attachment_400634" align="aligncenter" width="300"]
Happy Baisakhi 2020: “ਆਈ ਵਿਸਾਖੀ ਆਈ ਵਿਸਾਖੀ, ਖੁਸ਼ੀਆਂ ਨਾਲ ਲਿਆਈ ਵਿਸਾਖੀ”[/caption]
ਧਾਰਮਿਕ ਮਹੱਤਤਾ
ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਇਸ ਦਿਨ ਸਿੱਖਾਂ ਦੇ 10ਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ 1699 ਵਿੱਚ ਪਵਿੱਤਰ ਸ਼ਹਿਰ ਸ੍ਰੀ ਆਨੰਦਪੁਰ ਸਾਹਿਬ ਵਿਖੇ ਵੱਖ-ਵੱਖ ਜਾਤਾਂ ਨਾਲ ਸਬੰਧਤ ਪੰਜ ਪਿਆਰਿਆਂ ਨੂੰ ਅੰਮ੍ਰਿਤ ਛਕਾ ਕੇ ਖਾਲਸਾ ਪੰਥ ਦੀ ਸਾਜਨਾ ਕੀਤੀ ਸੀ।
[caption id="attachment_400633" align="aligncenter" width="300"]
Happy Baisakhi 2020: “ਆਈ ਵਿਸਾਖੀ ਆਈ ਵਿਸਾਖੀ, ਖੁਸ਼ੀਆਂ ਨਾਲ ਲਿਆਈ ਵਿਸਾਖੀ”[/caption]
“ਆਈ ਵਿਸਾਖੀ ਆਈ ਵਿਸਾਖੀ, ਖੁਸ਼ੀਆਂ ਨਾਲ ਲਿਆਈ ਵਿਸਾਖੀ”
ਇਸ ਦਿਨ ਇਸ ਦਿਨ ਲੋਕ ਗੁਰੂ ਘਰਾਂ ‘ਚ ਮੱਥਾ ਟੇਕਦੇ ਹਨ ਅਤੇ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਦੇ ਹਨ। ਪੰਜਾਬ ਦੇ ਵੱਖ-ਵੱਖ ਗੁਰੂ ਘਰਾਂ ‘ਚ ਧਾਰਮਿਕ ਸਮਾਗਮ ਅਤੇ ਨਗਰ ਕੀਰਤਨ ਵੀ ਸਜਾਏ ਜਾਂਦੇ ਹਨ। ਜਿਸ ‘ਚ ਵੱਡੀ ਗਿਣਤੀ ‘ਚ ਸੰਗਤਾਂ ਸ਼ਿਰਕਤ ਕਰਦੀਆਂ ਹਨ। ਤੁਹਾਨੂੰ ਦੱਸ ਦੇਈਏ ਕਿ ਇਸ ਦਿਨ ਦਸਤਾਰ ਦਿਵਸ ਵੀ ਮਨਾਇਆ ਜਾਂਦਾ ਹੈ।
-PTCNews