PM ਮੋਦੀ ਦਾ 69 ਵਾਂ ਜਨਮਦਿਨ, ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਨੇ ਦਿੱਤੀਆਂ ਸ਼ੁਭਕਾਮਨਾਵਾਂ

Happy Birthday Narendra Modi

PM ਮੋਦੀ ਦਾ 69 ਵਾਂ ਜਨਮਦਿਨ, ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਨੇ ਦਿੱਤੀਆਂ ਸ਼ੁਭਕਾਮਨਾਵਾਂ,ਚੰਡੀਗੜ੍ਹ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਅੱਜ 69ਵਾਂ ਜਨਮ ਦਿਨ ਹੈ।ਉਹਨਾਂ ਨੂੰ ਚਾਹੁਣ ਵਾਲੇ ਸੋਸ਼ਲ ਮੀਡੀਆ ਜ਼ਰੀਏ ਲਗਾਤਾਰ ਵਧਾਈਆਂ ਦੇ ਰਹੇ ਹਨ। ਭਾਜਪਾ ਵਰਕਰਾਂ ਅਤੇ ਦਿੱਗਜ਼ ਨੇਤਾਵਾਂ ਵੱਲੋਂ ਵੀ ਉਹਨਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਜਾ ਰਹੀਆਂ ਹਨ।

ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਉਹਨਾਂ ਨੂੰ ਵਧਾਈਆਂ ਦਿੱਤੀਆਂ ਹਨ।

ਹੋਰ ਪੜ੍ਹੋ: ਹਰਸਿਮਰਤ ਕੌਰ ਬਾਦਲ ਨੇ ਤਲਵੰਡੀ ਸਾਬੋ ‘ਚ ਨੰਨੀ ਛਾਂ ਮੁਹਿੰਮ ਤਹਿਤ ਔਰਤਾਂ ਨੂੰ ਸਿਲਾਈ ਮਸ਼ੀਨਾਂ ਅਤੇ ਬੂਟਾ ਪ੍ਰਸਾਦ ਵੰਡਿਆ

ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਨੇ ਆਪਣੇ ਟਵਿਟਰ ਅਕਾਊਂਟ ‘ਤੇ ਤਸਵੀਰ ਸਾਂਝੀ ਕਰਦਿਆਂ ਲਿਖਿਆ ਕਿ “ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਜਨਮਦਿਨ ਦੀਆਂ ਬਹੁਤ ਬਹੁਤ ਮੁਬਾਰਕ।

ਫੋਕਸ ਅਤੇ ਵਿਜ਼ਨ ਨਾਲ ਤੁਸੀਂ ਭਾਰਤ ਨੂੰ ਇਕ ਮਹਾਂਸ਼ਕਤੀਸਾਲੀ ਦੇਸ਼ ਬਣਾਇਆ ਹੈ, ਜਿਸ ਨੂੰ ਦੁਨੀਆਂ ਦੇਖਦੀ ਹੈ।ਰਾਸ਼ਟਰ ਨਿਰਮਾਣ ਪ੍ਰਤੀ ਤੁਹਾਡੇ ਅਣਥੱਕ ਸਮਰਪਣ ਨਾਲ ਤੁਸੀਂ ਇੱਕ ਮਹਾਨ ਨੇਤਾ ਅਤੇ ਸਾਰੇ ਭਾਰਤੀਆਂ ਦੇ ਸੱਚੇ ਮਿੱਤਰ ਬਣ ਗਏ ਹੋ”।

ਉਥੇ ਹੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਟਵਿਟਰ ਅਕਾਊਂਟ ‘ਤੇ ਤਸਵੀਰ ਸ਼ੇਅਰ ਕਰਦਿਆਂ ਲਿਖਿਆ ਹੈ ਕਿ “ਪ੍ਰਧਾਨ ਮੰਤਰੀ ਨਰੇਂਦਰ ਮੋਦੀ ਜੀ ਨੂੰ ਜਨਮਦਿਨ ਦੀਆਂ ਬਹੁਤ-ਬਹੁਤ ਵਧਾਈਆਂ। ਇਕ ਰਾਜਨੇਤਾ ਜਿਸ ਨੇ ਸਾਨੂੰ ਆਪਣੀ ਹਮਦਰਦੀ ਅਤੇ ਮਜ਼ਬੂਤ ​​ਲੀਡਰਸ਼ਿਪ ਨਾਲ ਪ੍ਰੇਰਿਤ ਕੀਤਾ। ਸੇਵਾ ਦੇ ਆਦਰਸ਼ਾਂ ਦੀ ਪਾਲਣਾ ਕਰਦਿਆਂ, ਤੁਸੀਂ ਭਾਰਤ ਨੂੰ ਗੌਰਵ ਦੀਆਂ ਨਵੀਆਂ ਸਿਖਰਾਂ ‘ਤੇ ਲੈ ਗਏ”।

ਤੁਹਾਨੂੰ ਦੱਸ ਦਈਏ ਕਿ ਪ੍ਰਧਾਨ ਮੰਤਰੀ ਮੋਦੀ ਆਪਣੇ ਜਨਮ ਦਿਨ ਮੌਕੇ ਆਪਣੇ ਗ੍ਰਹਿ ਸੂਬੇ ਗੁਜਰਾਤ ਦੌਰੇ ‘ਤੇ ਹਨ, ਜਿੱਥੇ ਉਹ ਵੱਖ-ਵੱਖ ਪ੍ਰੋਗਰਾਮਾਂ ‘ਚ ਸ਼ਿਰਕਤ ਕਰਨਗੇ।

-PTC News