Mon, Apr 29, 2024
Whatsapp

ਰਾਸ਼ਟਰਪਤੀ ਰਾਮਨਾਥ ਕੋਵਿੰਦ ਮਨਾ ਰਹੇ ਨੇ 74ਵਾਂ ਜਨਮ ਦਿਨ, PM ਮੋਦੀ ਸਮੇਤ ਕਈ ਦਿੱਗਜ ਨੇਤਾਵਾਂ ਨੇ ਦਿੱਤੀਆਂ ਸ਼ੁਭਕਾਮਨਾਵਾਂ

Written by  Jashan A -- October 01st 2019 11:26 AM
ਰਾਸ਼ਟਰਪਤੀ ਰਾਮਨਾਥ ਕੋਵਿੰਦ ਮਨਾ ਰਹੇ ਨੇ 74ਵਾਂ ਜਨਮ ਦਿਨ, PM ਮੋਦੀ ਸਮੇਤ ਕਈ ਦਿੱਗਜ ਨੇਤਾਵਾਂ ਨੇ ਦਿੱਤੀਆਂ ਸ਼ੁਭਕਾਮਨਾਵਾਂ

ਰਾਸ਼ਟਰਪਤੀ ਰਾਮਨਾਥ ਕੋਵਿੰਦ ਮਨਾ ਰਹੇ ਨੇ 74ਵਾਂ ਜਨਮ ਦਿਨ, PM ਮੋਦੀ ਸਮੇਤ ਕਈ ਦਿੱਗਜ ਨੇਤਾਵਾਂ ਨੇ ਦਿੱਤੀਆਂ ਸ਼ੁਭਕਾਮਨਾਵਾਂ

ਰਾਸ਼ਟਰਪਤੀ ਰਾਮਨਾਥ ਕੋਵਿੰਦ ਮਨਾ ਰਹੇ ਨੇ 74ਵਾਂ ਜਨਮ ਦਿਨ, PM ਮੋਦੀ ਸਮੇਤ ਕਈ ਦਿੱਗਜ ਨੇਤਾਵਾਂ ਨੇ ਦਿੱਤੀਆਂ ਸ਼ੁਭਕਾਮਨਾਵਾਂ,ਨਵੀਂ ਦਿੱਲੀ: ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਅੱਜ ਆਪਣਾ 74ਵਾਂ ਜਨਮਦਿਨ ਮਨਾ ਰਹੇ ਹਨ। ਰਾਸ਼ਟਰਪਤੀ ਰਾਮਨਾਥ ਕੋਵਿੰਦ ਦਾ ਜਨਮ 1 ਅਕਤੂਬਰ 1945 ਨੂੰ ਉੱਤਰ ਪ੍ਰਦੇਸ਼ ਦੇ ਕਾਨਪੁਰ ਜ਼ਿਲੇ ਦੀ ਤਹਿਸੀਲ ਡੇਰਾਪੁਰ ਵਿੱਚ ਇੱਕ ਛੋਟੇ ਜਿਹੇ ਪਿੰਡ, ਪਾਰਖੂ ਵਿੱਚ ਹੋਇਆ ਸੀ। https://twitter.com/narendramodi/status/1178854426703888384?s=20 ਇਸ ਮੌਕੇ ਉਹਨਾਂ ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਜਨਮਦਿਨ ਦੀ ਵਧਾਈ ਦਿੱਤੀ।ਮੋਦੀ ਨੇ ਕਿਹਾ ਕਿ ਰਾਸ਼ਟਰਪਤੀ ਜੀ ਨੂੰ ਉਨ੍ਹਾਂ ਦੇ ਜਨਮ ਦਿਨ ਦੀ ਦਿਲੋਂ ਵਧਾਈ। ਪੀ. ਐੱਮ. ਨੇ ਰਾਸ਼ਟਰਪਤੀ ਦੀ ਚੰਗੀ ਸਿਹਤ ਅਤੇ ਲੰਬੀ ਉਮਰ ਦੀ ਕਾਮਨਾ ਕੀਤੀ। ਹੋਰ ਪੜ੍ਹੋ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅੱਜ ਜਨਮ ਦਿਨ ,ਦਿੱਗਜ ਨੇਤਾਵਾਂ ਨੇ ਦਿੱਤੀ ਵਧਾਈ https://twitter.com/AmitShah/status/1178883627171627010?s=20 ਉਨ੍ਹਾਂ ਟਵੀਟ ਕੀਤਾ, ''ਭਾਰਤ ਨੂੰ ਉਨ੍ਹਾਂ ਦੀ ਅੰਦਰੂਨੀ ਅਤੇ ਨੀਤੀਗਤ ਮਾਮਲਿਆਂ ਬਾਰੇ ਸਮਝ ਨਾਲ ਕਾਫੀ ਫਾਇਦਾ ਹੋਇਆ ਹੈ। ਗਰੀਬਾਂ ਅਤੇ ਪਿਛੜਿਆਂ ਨੂੰ ਮਜ਼ਬੂਤ ਬਣਾਉਣ ਪ੍ਰਤੀ ਉਨ੍ਹਾਂ ਦੇ ਜਨੂੰਨ ਨੂੰ ਦੇਖਿਆ ਜਾ ਸਕਦਾ ਹੈ। ਪਰਮਾਤਮਾ ਉਨ੍ਹਾਂ ਨੂੰ ਲੰਬੀ ਉਮਰ ਅਤੇ ਸਿਹਤਮੰਦ ਜੀਵਨ ਪ੍ਰਦਾਨ ਕਰੇ।'' ਭਾਜਪਾ ਪ੍ਰਧਾਨ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਰਾਸ਼ਟਰਪਤੀ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਵਧਾਈ ਦਿੱਤੀ। ਸ਼ਾਹ ਨੇ ਟਵੀਟ ਕੀਤਾ, ''ਰਾਸ਼ਟਰਪਤੀ ਰਾਮਨਾਥ ਕੋਵਿੰਦ ਜੀ ਨੂੰ ਜਨਮ ਦਿਨ ਦੀਆਂ ਸ਼ੁੱਭਕਾਮਨਾਵਾਂ। 130 ਕਰੋੜ ਭਾਰਤੀਆਂ ਦੇ ਕਲਿਆਣ ਪ੍ਰਤੀ ਉਨ੍ਹਾਂ ਦਾ ਸਮਰਪਣ ਮਿਸਾਲ ਭਰਿਆ ਹੈ। ਹਰ ਵਰਗ ਦੇ ਜੀਵਨ ਵਿਚ ਸਕਾਰਾਤਮਕ ਬਦਲਾਅ ਲਿਆਉਣ ਦੀ ਕੋਸ਼ਿਸ਼ ਸਾਰਿਆਂ ਨੂੰ ਪ੍ਰੇਰਿਤ ਕਰਦੀ ਹੈ। ਪਰਮਾਤਮਾ ਤੋਂ ਤੁਹਾਡੀ ਚੰਗੀ ਸਿਹਤ ਅਤੇ ਲੰਬੀ ਉਮਰ ਹੋਣ ਦੀ ਕਾਮਨਾ ਕਰਦਾ ਹਾਂ।'' https://twitter.com/rajnathsingh/status/1178857922580729856?s=20 ਉਹਨਾਂ ਤੋਂ ਇਲਾਵਾ ਰੱਖਿਆ ਮੰਤਰੀ ਰਾਜਨਾਥ ਸਿੰਘ, ਜੇ ਪੀ ਨੱਢਾ ਅਤੇ ਕਈ ਭਾਜਪਾ ਆਗੂਆਂ ਨੇ ਵੀ ਆਪਣੀਆਂ ਸ਼ੁੱਭਕਾਮਨਾਵਾਂ ਦਿੱਤੀਆਂ। https://twitter.com/JPNadda/status/1178907241388208130?s=20 ਇੱਥੇ ਦੱਸ ਦੇਈਏ ਕਿ ਰਾਮਨਾਥ ਕੋਵਿੰਦ 25 ਜੁਲਾਈ 2017 ਨੂੰ ਰਾਸ਼ਟਰਪਤੀ ਬਣੇ।ਰਾਸ਼ਟਰਪਤੀ ਬਣਨ ਤੋਂ ਪਹਿਲਾਂ ਉਹ ਬਿਹਾਰ ਦੇ ਰਾਜਪਾਲ ਰਹਿ ਚੁੱਕੇ ਸਨ। ਰਾਮਨਾਥ ਕੋਵਿੰਦ 1994 ਅਤੇ 2000 'ਚ ਉੱਤਰ ਪ੍ਰਦੇਸ਼ ਤੋਂ ਰਾਜ ਸਭਾ ਮੈਂਬਰ ਚੁਣੇ ਗਏ ਅਤੇ 12 ਸਾਲ ਸੰਸਦ ਮੈਂਬਰ ਰਹੇ। -PTC News


Top News view more...

Latest News view more...