Tue, Apr 30, 2024
Whatsapp

Happy Daughter's Day: ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਨੇ ਧੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

Written by  Jashan A -- September 22nd 2019 12:01 PM
Happy Daughter's Day: ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਨੇ ਧੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

Happy Daughter's Day: ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਨੇ ਧੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

Happy Daughter's Day: ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਨੇ ਧੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ,ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਧੀਆਂ ਦੇ ਦਿਹਾੜੇ ਮੌਕੇ ਸੋਸ਼ਲ ਮੀਡੀਆ ਸਾਈਟ ਫੇਸਬੁੱਕ 'ਤੇ ਆਪਣੀਆਂ ਧੀਆਂ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਜਿਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਫੋਟੋ ਦੀ ਕੈਪਸ਼ਨ 'ਚ ਲਿਖਿਆ ਹੈ ਕਿ ਮੇਰੇ ਜੀਵਨ ਦਾ ਸਭ ਤੋਂ ਵੱਡਾ ਫਲ ਇਹ ਹੈ ਕਿ ਤੁਸੀਂ ਮਜ਼ਬੂਤ, ਬੁੱਧੀਮਾਨ ਅਤੇ ਹਮਦਰਦ ਮਨੁੱਖ ਬਣੋ, ਜੋ ਤੁਹਾਡੀ ਜ਼ਿੰਦਗੀ ਨੂੰ ਚਲਾਉਣ ਅਤੇ ਆਸ ਪਾਸ ਦੇ ਲੋਕਾਂ ਦਾ ਸਮਰਥਨ ਕਰਨ ਦੇ ਕਾਬਲ ਹੋਵੇ। ਮੇਰੀਆਂ ਧੀਆਂ 'ਤੇ ਮੈਨੂੰ ਮਾਣ ਹੈ! ਹੋਰ ਪੜ੍ਹੋ: ਬੇਅਦਬੀ ਤੇ ਗੋਲੀਕਾਂਡ ਮਾਮਲੇ 'ਚ SIT ਨੂੰ ਅੱਜ ਬਿਆਨ ਦਰਜ ਕਰਾਉਣਗੇ ਪ੍ਰਕਾਸ਼ ਸਿੰਘ ਬਾਦਲ ਉਥੇ ਹੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਤਸਵੀਰ ਸਾਂਝੀ ਕਰਦਿਆਂ ਲਿਖਿਆ ਕਿ ਜ਼ਿੰਦਗੀ ਉਦੋਂ ਸੁੰਦਰ ਹੁੰਦੀ ਹੈ ਜਦੋਂ ਤੁਹਾਡੀਆਂ ਧੀਆਂ ਤੁਹਾਡੀਆਂ ਸਭ ਤੋਂ ਚੰਗੀਆਂ ਦੋਸਤ ਹੁੰਦੀਆਂ ਹਨ। Happydaughtersday ਮੇਰਾ ਮਾਣ ਅਤੇ ਖ਼ੁਸ਼ੀ।ਤੁਸੀਂ ਦੋਨੋਂ ਚਮਕੋ ਅਤੇ ਆਪਣੀ ਜ਼ਿੰਦਗੀ ਦੇ ਸਾਰੇ ਰਸਤੇ ਖੁਸ਼ੀਆਂ ਫੈਲਾਓ। -PTC News


Top News view more...

Latest News view more...