ਕ੍ਰਿਕਟਰ ਹਰਭਜਨ ਸਿੰਘ ਦੀ ਪਤਨੀ ਗੀਤਾ ਬਸਰਾ ਦੂਜੀ ਵਾਰ ਬਣੀ ਮਾਂ , ਬੇਟੇ ਨੂੰ ਦਿੱਤਾ ਜਨਮ

By Shanker Badra - July 10, 2021 4:07 pm

ਨਵੀਂ ਦਿੱਲੀ : ਕ੍ਰਿਕਟਰ ਹਰਭਜਨ ਸਿੰਘ ਦੇ ਫੈਨਜ਼ ਲਈ ਵੱਡੀ ਖ਼ੁਸ਼ਖ਼ਬਰੀ ਸਾਹਮਣੇ ਆਈ ਹੈ। ਕ੍ਰਿਕਟਰ ਹਰਭਜਨ ਸਿੰਘ ਦੀ ਪਤਨੀ ਤੇ ਬਾਲੀਵੁੱਡ ਅਭਿਨੇਤਰੀ ਗੀਤਾ ਬਸਰਾ ਦੂਜੀ ਵਾਰ ਮਾਂ ਬਣ ਗਈ ਹੈ। ਕ੍ਰਿਕਟਰ ਹਰਭਜਨ ਭੱਜੀ ਨੇ ਸੋਸ਼ਲ ਮੀਡੀਆ 'ਤੇ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਪਤਨੀ ਗੀਤਾ ਬਸਰਾ ਨੇ ਇਕ ਬੇਟੇ (Harbhajan Singh Geeta Basra Baby) ਨੂੰ ਜਨਮ ਦਿੱਤਾ ਹੈ। ਇਸ ਦੌਰਾਨ ਸੋਸ਼ਲ ਮੀਡੀਆ 'ਤੇ ਜਾਣਕਾਰੀ ਸਾਂਝੀ ਕਰਦਿਆਂ ਕ੍ਰਿਕਟਰ ਹਰਭਜਨ ਸਿੰਘ ਨੇ ਲਿਖਿਆ, ਅਸੀਂ ਪ੍ਰਮਾਤਮਾ ਦਾ ਸ਼ੁਕਰ ਕਰਦੇ ਹਾਂ ਕਿ ਉਸ ਨੇ ਉਨ੍ਹਾਂ ਨੂੰ ਪੁੱਤਰ ਵਜੋਂ ਅਸੀਸ ਦਿੱਤੀ। ਮਾਂ ਅਤੇ ਬੱਚਾ ਦੋਵੇਂ ਠੀਕ ਹਨ। ਪ੍ਰਸ਼ੰਸਕ ਇਸ ਤੋਂ ਬਾਅਦ ਭੱਜੀ ਨੂੰ ਸੋਸ਼ਲ ਮੀਡੀਆ ਜ਼ਰੀਏ ਮੁਬਾਰਕਾਂ ਦੇ ਰਹੇ ਹਨ। ਮਾਰਚ ਵਿਚ ਭੱਜੀ ਅਤੇ ਗੀਤਾ ਨੇ ਸੋਸ਼ਲ ਮੀਡੀਆ 'ਤੇ ਸੰਦੇਸ਼ ਸਾਂਝਾ ਕਰਦਿਆਂ ਨੰਨ੍ਹੇ ਮਹਿਮਾਨ ਦੇ ਘਰ ਆਉਣ ਬਾਰੇ ਦੱਸਿਆ ਸੀ।

ਕ੍ਰਿਕਟਰ ਹਰਭਜਨ ਸਿੰਘ ਦੀ ਪਤਨੀ ਗੀਤਾ ਬਸਰਾ ਦੂਜੀ ਵਾਰ ਬਣੀ ਮਾਂ , ਬੇਟੇ ਨੂੰ ਦਿੱਤਾ ਜਨਮ

ਪੜ੍ਹੋ ਹੋਰ ਖ਼ਬਰਾਂ : 9ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਕਦੋਂ ਖੁੱਲ੍ਹਣਗੇ ਸਕੂਲ

ਘਰ ਵਿਚ ਛੋਟੇ ਮਹਿਮਾਨ ਦੇ ਆਉਣ ਨਾਲ ਬਾਲੀਵੁੱਡ ਅਭਿਨੇਤਰੀ ਗੀਤਾ ਬਸਰਾ ਅਤੇ ਹਰਭਜਨ ਸਿੰਘ ਬਹੁਤ ਉਤਸ਼ਾਹਤ ਹਨ। ਸੋਸ਼ਲ ਮੀਡੀਆ 'ਤੇ ਇਹ ਖ਼ੁਸ਼ਖ਼ਬਰੀ ਸਾਹਮਣੇ ਆਉਂਦੇ ਹੀ ਪ੍ਰਸ਼ੰਸਕਾਂ ਵੱਲੋਂ ਭੱਜੀ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਹਾਲ ਹੀ ਦੇ ਵਿੱਚ ਗੀਤਾ ਨੇ ਬੜੀ ਧੂਮਧਾਮ ਨਾਲ ਬੇਬੀ ਸ਼ਾਵਰ ਮਨਾਇਆ ਸੀ। ਉਸਨੇ ਇੱਕ 'ਵਰਚੁਅਲ ਬੇਬੀ ਸ਼ਾਵਰ' ਦਾ ਅਨੰਦ ਲਿਆ ਅਤੇ ਸੋਸ਼ਲ ਮੀਡੀਆ 'ਤੇ ਜਸ਼ਨ ਦੀ ਝਲਕ ਸਾਂਝੀ ਕੀਤੀ।

ਕ੍ਰਿਕਟਰ ਹਰਭਜਨ ਸਿੰਘ ਦੀ ਪਤਨੀ ਗੀਤਾ ਬਸਰਾ ਦੂਜੀ ਵਾਰ ਬਣੀ ਮਾਂ , ਬੇਟੇ ਨੂੰ ਦਿੱਤਾ ਜਨਮ

ਗੀਤਾ ਆਪਣੀ ਬੇਟੀ ਨਾਲ ਕਈ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਦੀ ਹੈ। ਗੀਤਾ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਸਨੇ ਕਈ ਹਿੰਦੀ ਫਿਲਮਾਂ ਵਿੱਚ ਕੰਮ ਕੀਤਾ ਹੈ। ਉਸ ਦੀ ਪਹਿਲੀ ਫਿਲਮ ਸਾਲ 2006 ਵਿਚ ਰਿਲੀਜ਼ ਹੋਈ ਸੀ। ਫਿਲਮ ਦਾ ਨਾਮ ਦਿਲ ਦਿਆ ਹੈ। ਇਸ ਵਿੱਚ ਗੀਤਾ ਇਮਰਾਨ ਹਾਸ਼ਮੀ ਨਾਲ ਨਜ਼ਰ ਆਈ ਸੀ। ਗੀਤਾ ਦਾ ਫਿਲਮੀ ਕਰੀਅਰ ਵਧੀਆ ਨਹੀਂ ਚੱਲ ਸਕਿਆ।

ਕ੍ਰਿਕਟਰ ਹਰਭਜਨ ਸਿੰਘ ਦੀ ਪਤਨੀ ਗੀਤਾ ਬਸਰਾ ਦੂਜੀ ਵਾਰ ਬਣੀ ਮਾਂ , ਬੇਟੇ ਨੂੰ ਦਿੱਤਾ ਜਨਮ

ਪੜ੍ਹੋ ਹੋਰ ਖ਼ਬਰਾਂ : ਜੇਕਰ ਤੁਸੀਂ ਵੀ ਆਪਣੇ ਪਿੰਡ 'ਚ ਕਾਰੋਬਾਰ ਸ਼ੁਰੂ ਕਰਨਾ ਚਾਹੁੰਦੇ ਹੋ ਤਾਂ ਸਰਕਾਰ ਦੀ ਇਸ ਯੋਜਨਾ ਦਾ ਉਠਾਓ ਫ਼ਾਇਦਾ

ਸਾਲ 2016 ਤੋਂ ਬਾਅਦ ਗੀਤਾ ਦੀ ਕੋਈ ਵੀ ਫਿਲਮ ਰਿਲੀਜ਼ ਨਹੀਂ ਹੋਈ ਹੈ। ਗੀਤਾ ਨੇ ਗਲੈਮਰ ਇੰਡਸਟਰੀ ਤੋਂ ਦੂਰੀ ਬਣਾਈ ਰੱਖੀ ਹੈ। ਦੱਸ ਦੇਈਏ ਦੇਈਏ ਕਿ ਹਰਭਜਨ ਸਿੰਘ ਅਤੇ ਅਭਿਨੇਤਰੀ ਗੀਤਾ ਬਸਰਾ ਦਾ ਵਿਆਹ 29 ਅਕਤੂਬਰ 2015 ਨੂੰ ਹੋਇਆ ਸੀ। 2016 ਵਿਚ ਭੱਜੀ ਪਹਿਲੀ ਵਾਰ ਪਿਤਾ ਬਣੇ ਸਨ। ਜਦੋਂ ਉਨ੍ਹਾਂ ਦੀ ਪਤਨੀ ਗੀਤਾ ਨੇ ਇਕ ਧੀ ਨੂੰ ਜਨਮ ਦਿੱਤਾ ਸੀ। ਹਰਭਜਨ ਅਤੇ ਗੀਤਾ ਦੀ ਇਕ ਧੀ ਵੀ ਹੈ, ਜਿਸ ਨਾਮ ਹਿਨਾਇਆ ਹੈ।

-PTCNews

adv-img
adv-img