ਮੁੱਖ ਖਬਰਾਂ

 ਹਰੀਸ਼ ਚੌਧਰੀ ਨੇ ਵਿਧਾਇਕ ਸੁਖਪਾਲ ਖਹਿਰਾ ਨੂੰ ਭੇਜਿਆ ਨੋਟਿਸ, ਪ੍ਰਧਾਨ ਵੜਿੰਗ ਨੂੰ ਦਿੱਤੀ ਸਲਾਹ

By Pardeep Singh -- August 29, 2022 8:28 am

ਚੰਡੀਗੜ੍ਹ: ਪੰਜਾਬ ਕਾਂਗਰਸ ਵਿੱਚ ਕਾਟੋ ਕਲੇਸ਼ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਵਿਧਾਇਕ ਸੁਖਪਾਲ ਖਹਿਰਾ ਨੂੰ ਨੋਟਿਸ ਭੇਜਿਆ ਹੈ। ਆਲ ਇੰਡੀਆ ਕਿਸਾਨ ਕਾਂਗਰਸ ਦੇ ਚੇਅਰਮੈਨ ਖਹਿਰਾ ਨੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਲੁਧਿਆਣਾ ਦਾ ਧਰਨਾ ਚੁੱਕਣ ਦੀ ਸਲਾਹ ਦਿੱਤੀ ਸੀ। ਇਹ ਧਰਨਾ ਟੈਂਡਰ ਘੁਟਾਲੇ ਵਿੱਚ ਗ੍ਰਿਫ਼ਤਾਰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਸਮਰਥਨ ਵਿੱਚ ਸੀ। ਪਾਰਟੀ ਇੰਚਾਰਜ ਨੇ ਖਹਿਰਾ ਤੋਂ ਵੈਡਿੰਗ ਜਾਂ ਪਾਰਟੀ ਫੋਰਮ ਦੀ ਬਜਾਏ ਸੋਸ਼ਲ ਮੀਡੀਆ 'ਤੇ ਸਿੱਧੀ ਗੱਲ ਕਰਨ 'ਤੇ ਜਵਾਬ ਮੰਗਿਆ ਹੈ।

ਇਸ ਤੋਂ ਪਹਿਲਾਂ ਵੜਿੰਗ ਨੇ ਖਹਿਰਾ ਨੂੰ ਵੀ ਕਿਹਾ ਕਿ ਬਿਨ੍ਹਾਂ ਪੁੱਛੇ ਸਲਾਹ ਨਾ ਦਿੱਤੀ ਜਾਵੇ। ਇਸ ਨਾਲ ਮੁੱਲ ਘਟਦਾ ਹੈ। ਇਸ 'ਤੇ ਖਹਿਰਾ ਨੇ ਪਲਟਵਾਰ ਕਰਦੇ ਹੋਏ ਕਿਹਾ ਕਿ ਨੇਤਾਵਾਂ ਨੂੰ ਛੋਟੇ ਤੋਂ ਛੋਟੇ ਵਰਕਰ ਦੀ ਸਲਾਹ ਨੂੰ ਵੀ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ। ਅਬੋਹਰ ਤੋਂ ਕਾਂਗਰਸੀ ਵਿਧਾਇਕ ਸੰਦੀਪ ਜਾਖੜ ਨੇ ਵੀ ਖਹਿਰਾ ਦੇ ਬਹਾਨੇ ਮੋਰਚਾ ਖੋਲ੍ਹ ਦਿੱਤਾ ਹੈ। ਜਾਖੜ ਨੇ ਰਾਜਾ ਵੜਿੰਗ ਨੂੰ ਹੰਕਾਰੀ ਕਿਹਾ। ਉਨ੍ਹਾਂ ਕਿਹਾ ਕਿ ਸੁਖਪਾਲ ਖਹਿਰਾ ਵਰਗੇ ਸੀਨੀਅਰ ਆਗੂ ਨੂੰ ਜਨਤਕ ਤੌਰ 'ਤੇ ਝਿੜਕਣਾ ਪ੍ਰਧਾਨ ਦੇ ਹੰਕਾਰ ਨੂੰ ਦਰਸਾਉਂਦਾ ਹੈ।

ਓਧਰ ਪ੍ਰਤਾਪ ਸਿੰਘ ਬਾਜਵਾ ਨੇ ਸਾਂਸਦਪ੍ਰਨੀਤ ਕੌਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਬਾਜਵਾ ਨੇ ਕਿਹਾ ਕਿ ਮੈਂ ਦਿੱਲੀ ਦੇ ਆਗੂਆਂ ਨਾਲ ਗੱਲ ਕੀਤੀ ਹੈ। ਪ੍ਰਨੀਤ ਕੌਰ ਹੁਣ ਕਾਂਗਰਸ ਵਿੱਚ ਨਹੀਂ ਹੈ। ਉਨ੍ਹਾਂ ਨੂੰ ਅੱਗੇ ਦੀਆਂ ਟਿਕਟਾਂ ਵੀ ਨਹੀਂ ਮਿਲਣਗੀਆਂ।

ਇਹ ਵੀ ਪੜ੍ਹੋ:ਮੁੱਖ ਮੰਤਰੀ ਭਗਵੰਤ ਮਾਨ ਅੱਜ ਕਰਨਗੇ ‘ਖੇਡਾਂ ਵਤਨ ਪੰਜਾਬ ਦੀਆਂ-2022’ ਦਾ ਆਗਾਜ਼

-PTC News

  • Share