ਮੁੱਖ ਖਬਰਾਂ

ਹਰੀਸ਼ ਚੌਧਰੀ ਨੇ ਕਾਂਗਰਸ ਪ੍ਰਧਾਨ ਨੂੰ ਸਿੱਧੂ ਦੀ ਜਵਾਬਦੇਹੀ ਤੈਅ ਕਰਨ ਲਈ ਪੱਤਰ ਲਿਖਿਆ

By Ravinder Singh -- May 02, 2022 8:26 pm

ਨਵੀਂ ਦਿੱਲੀ : ਕਾਂਗਰਸ ਵਿੱਚ ਚੱਲ ਰਿਹਾ ਕਾਟੋ-ਕਲੇਸ਼ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਪੰਜਾਬ ਕਾਂਗਰਸ ਹਾਈਕਮਾਨ ਤੋਂ ਕਾਰਵਾਈ ਮੰਗੀ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਕਾਂਗਰਸ ਪ੍ਰਧਾਨ ਨੂੰ ਪੱਤਰ ਲਿਖਿਆ ਹੈ। ਇਸ ਪੱਤਰ ਵਿੱਚ ਨਵਜੋਤ ਸਿੱਧੂ ਦੀ ਜਵਾਬਦੇਹੀ ਤੈਅ ਕਰਨ ਲਈ ਲਿਖਿਆ ਗਿਆ ਹੈ।

ਹਰੀਸ਼ ਚੌਧਰੀ ਨੇ ਕਾਂਗਰਸ ਪ੍ਰਧਾਨ ਨੂੰ ਸਿੱਧੂ ਦੀ ਜਵਾਬਦੇਹੀ ਤੈਅ ਕਰਨ ਲਈ ਪੱਤਰ ਲਿਖਿਆਇਹ ਪੱਤਰ 23 ਅਪ੍ਰੈਲ ਨੂੰ ਲਿਖਿਆ ਗਿਆ ਸੀ। ਰਾਜਾ ਵੜਿੰਗ ਨੇ ਸਿੱਧੂ ਦੀਆਂ ਗਤੀਵਿਧੀਆਂ 'ਤੇ ਇਤਰਾਜ਼ ਉਠਾਇਆ ਸੀ। ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀ ਸਿਫਾਰਿਸ਼ ਉਤੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਪਾਰਟੀ ਆਲਾ ਕਮਾਨ ਨੂੰ ਨਵਜੋਤ ਸਿੱਧੂ ਖ਼ਿਲਾਫ਼ ਕਾਰਵਾਈ ਲਈ ਪੱਤਰ ਲਿਖਿਆ ਹੈ।

ਹਰੀਸ਼ ਚੌਧਰੀ ਨੇ ਕਾਂਗਰਸ ਪ੍ਰਧਾਨ ਨੂੰ ਸਿੱਧੂ ਦੀ ਜਵਾਬਦੇਹੀ ਤੈਅ ਕਰਨ ਲਈ ਪੱਤਰ ਲਿਖਿਆਹਰੀਸ਼ ਚੌਧਰੀ ਵੱਲੋਂ ਲਿਖੀ ਗਈ ਚਿੱਠੀ ਵਿੱਚ ਨਵਜੋਤ ਸਿੱਧੂ ਉਤੇ ਨਵੰਬਰ ਤੋਂ ਪਾਰਟੀ ਵਿਰੋਧ ਸਰਗਰਮੀਆਂ ਚਲਾਉਣ ਦੇ ਇਲਜ਼ਾਮ ਵੀ ਲਗਾਏ ਹਨ। ਇਹ ਵੀ ਲਿਖਿਆ ਗਿਆ ਹੈ ਕਿ ਨਵਜੋਤ ਸਿੱਧੂ ਵੱਖਰਾ ਧੜਾ ਬਣਾ ਕੇ ਵੱਖਰੇ ਤੌਰ ਉਤੇ ਸਰਗਰਮੀਆਂ ਕਰ ਰਹੇ ਹਨ। ਇਸ ਨਾਲ ਪਾਰਟੀ ਨੂੰ ਨੁਕਸਾਨ ਪੁੱਜ ਰਿਹਾ ਹੈ।

 

ਹਰੀਸ਼ ਚੌਧਰੀ ਨੇ ਕਾਂਗਰਸ ਪ੍ਰਧਾਨ ਨੂੰ ਸਿੱਧੂ ਦੀ ਜਵਾਬਦੇਹੀ ਤੈਅ ਕਰਨ ਲਈ ਪੱਤਰ ਲਿਖਿਆਚੋਣਾਂ ਵਿੱਚ ਹਾਰ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਤੋਂ ਅਸਤੀਫਾ ਲੈ ਲਿਆ ਸੀ। ਇਸ ਤੋਂ ਬਾਅਦ ਸਿੱਧੂ ਨੇ ਕਈ ਕਾਂਗਰਸੀ ਆਗੂਆਂ ਨਾਲ ਮੀਟਿੰਗ ਕੀਤੀਆਂ ਸਨ। ਇਸ ਵਿਚਕਾਰ ਆਲਾ ਕਮਾਨ ਨੇ ਰਾਜਾ ਵੜਿੰਗ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾ ਦਿੱਤਾ। ਜਿਸ ਤੋਂ ਬਾਅਦ ਰਾਜਾ ਵੜਿੰਗ ਨੇ ਵੀ ਸਿੱਧੂ ਦੀਆਂ ਸਰਗਰਮੀਆਂ ਉਤੇ ਇਤਰਾਜ਼ ਜ਼ਾਹਿਰ ਕੀਤਾ ਸੀ। ਜ਼ਿਕਰਯੋਗ ਹੈ ਕਿ ਕਾਂਗਰਸ ਦੀ ਅਨੁਸਾਸ਼ਨੀ ਕਮੇਟੀ ਨੇ ਕੁਝ ਦਿਨ ਪਹਿਲਾਂ ਸੀਨੀਅਰ ਕਾਂਗਰਸ ਆਗੂ ਸੁਨੀਲ ਜਾਖੜ ਨੂੰ ਤਿੰਨ ਸਾਲ ਲਈ ਬਰਖਾਸਤ ਕਰਨ ਦੀ ਸਿਫਾਰਿਸ਼ ਕੀਤੀ ਸੀ। ਭਾਵੇਂ ਹਾਲਾਂਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਅਜੇ ਤੱਕ ਜਾਖੜ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਹੈ।


ਇਹ ਵੀ ਪੜ੍ਹੋ : ਅਲਕਾ ਲਾਂਬਾ ਪੁੱਜੀ ਹਾਈ ਕੋਰਟ : ਐਫਆਈਆਰ ਨੂੰ ਦਿੱਤੀ ਚੁਣੌਤੀ

  • Share