ਮੁੱਖ ਖਬਰਾਂ

ਹਰੀਸ਼ ਰਾਵਤ ਦਾ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਵੱਡਾ ਬਿਆਨ

By Riya Bawa -- October 01, 2021 2:29 pm -- Updated:October 01, 2021 2:29 pm

ਚੰਡੀਗੜ੍ਹ: ਪੰਜਾਬ ਕਾਂਗਰਸ 'ਚ ਕਾਟੋ-ਕਲੇਸ਼ ਅਜੇ ਵੀ ਖ਼ਤਮ ਨਹੀਂ ਹੋਇਆ। ਆਏ ਦਿਨ ਨਵੇਂ ਕਲੇਸ਼ ਤੇ ਨਵੀਂਆਂ ਚਰਚਾਵਾਂ ਸੁਣਨ ਨੂੰ ਮਿਲ ਰਹੀਆਂ ਹਨ। ਇਸ ਵਿਚਕਾਰ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਕੈਪਟਨ ਅਮਰਿੰਦਰ ਸਿੰਘ 'ਤੇ ਵੱਡਾ ਬਿਆਨ ਦਿੱਤਾ ਹੈ। ਪ੍ਰੈਸ ਕਾਨਫ਼ਰੰਸ ਦੌਰਾਨ ਹਰੀਸ਼ ਰਾਵਤ ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦਾ ਇਹ ਕਹਿਣਾ ਕਿ ਉਹਨਾਂ ਦਾ ਅਪਮਾਨ ਕੀਤਾ ਗਿਆ ਹੈ, ਇਹ ਬਿਲਕੁਲ ਗਲਤ ਹੈ। ਉਨ੍ਹਾਂ ਦਾ ਅਪਮਾਨ ਕਿਵੇਂ ਹੋਇਆ ਹੈ ਉਹ ਦੋ ਵਾਰ ਮੁੱਖ ਮੰਤਰੀ ਬਣੇ ਹਨ।

Punjab Congress In-charge Harish Rawat Closely Following Developments In State, Says Party

ਉਨ੍ਹਾਂ ਨੇ ਅੱਗੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਅਜਿਹੇ ਬਿਆਨ ਆ ਰਹੇ ਹਨ, ਜਿਵੇਂ ਉਹ ਕਿਸੇ ਦਬਾਅ 'ਚ ਹੋਣ। ਰਾਵਤ ਨੇ ਕਿਹਾ ਕਿ ਪਾਰਟੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਬਹੁਤ ਕੁਝ ਦਿੱਤਾ ਹੈ। ਕੈਪਟਨ ਨੂੰ ਵਿਧਾਇਕ ਦਲ ਦੀ ਮੀਟਿੰਗ ਬਾਰੇ ਜਾਣਕਾਰੀ ਦਿੱਤੀ ਗਈ ਸੀ। ਕੈਪਟਨ ਅਮਰਿੰਦਰ ਸਿੰਘ ਦੀਆਂ ਭਾਜਪਾ ਦੇ ਨਾਲ ਨਜ਼ਦੀਕੀਆਂ ਨੂੰ ਲੈ ਕੇ ਸਵਾਲ ਚੁੱਕੇ।

Amarinder Singh wasn't insulted by Congress, should rethink move: Harish Rawat - Hindustan Times

ਹਰੀਸ਼ ਰਾਵਤ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਹੀ ਕੈਪਟਨ ਅਮਰਿੰਦਰ ਸਿੰਘ ਨੂੰ ਸਨਮਾਨ ਦਿੱਤਾ ਹੈ, ਤਾਂ ਫਿਰ ਉਨ੍ਹਾਂ ਦਾ ਪਾਰਟੀ 'ਚ ਅਪਮਾਨ ਕਿਵੇਂ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀਆਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ, ਉਨ੍ਹਾਂ ਨੂੰ ਮਖੋਟਾ ਬਣਾਇਆ ਹੋਇਆ ਹੈ।

resize.indiatvnews.com/en/resize/newbucket/1200...

ਪਾਰਟੀ ਵੱਲੋਂ ਉਨ੍ਹਾਂ ਨੂੰ ਦੋ ਵਾਰ ਮੁੱਖ ਮੰਤਰੀ ਬਣਾਇਆ ਗਿਆ ਹੈ। ਹਰੀਸ਼ ਰਾਵਤ ਨੇ ਅੱਗੇ ਕਿਹਾ ਕਿ ਮੈਂ ਦੁਹਰਾਉਣਾ ਚਾਹੁੰਦਾ ਹਾਂ ਕਿ ਦੁਬਾਰਾ ਸੋਚੋ ਕਿ ਕੈਪਟਨ ਅਮਰਿੰਦਰ ਸਿੰਘ ਨੇ ਹੁਣ ਤੱਕ ਜੋ ਗੱਲਾਂ ਕਹੀਆਂ ਹਨ, ਉਨ੍ਹਾਂ 'ਤੇ ਮੁੜ ਵਿਚਕਾਰ ਕਰਨ ਅਤੇ ਭਾਜਪਾ ਵਰਗੀਆਂ ਕਿਸਾਨ ਵਿਰੋਧੀ, ਪੰਜਾਬ ਵਿਰੋਧੀ ਪਾਰਟੀਆਂ ਦੀ ਸਿੱਧੀ ਜਾਂ ਅਸਿੱਧੀ ਮਦਦ ਨਾ ਕਰਨ।

 

-PTC News

  • Share