ਮੁੱਖ ਖਬਰਾਂ

ਹਰਪਾਲ ਸਿੰਘ ਚੀਮਾ ਨੂੰ ਸੰਗਰੂਰ ਪੁੱਜਣ 'ਤੇ ਗਾਰਡ ਆਫ ਆਨਰ ਨਾਲ ਕੀਤਾ ਸਨਮਾਨਿਤ

By Ravinder Singh -- March 24, 2022 2:16 pm

ਸੰਗਰੂਰ : ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਸੰਗਰੂਰ ਵਿਖੇ ਪਹਿਲੀ ਵਾਰ ਪੁੱਜਣ 'ਤੇ ਰੈਸਟ ਹਾਊਸ ਸੰਗਰੂਰ ਵਿੱਚ ਗਾਰਡ ਆਫ ਆਨਰ ਦਾ ਸਨਮਾਨ ਦਿੱਤਾ ਗਿਆ ਤੇ ਪੰਜਾਬ ਪੁਲਿਸ ਦੇ ਜਵਾਨਾਂ ਵੱਲੋਂ ਸਲਾਮੀ ਦਿੱਤੀ ਗਈ।

ਹਰਪਾਲ ਸਿੰਘ ਚੀਮਾ ਨੂੰ ਸੰਗਰੂਰ ਪੁੱਜਣ 'ਤੇ ਗਾਰਡ ਆਫ ਆਨਰ ਨਾਲ ਕੀਤਾ ਸਨਮਾਨਿਤਵਿਧਾਨ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਬੀਬੀ ਨਰਿੰਦਰ ਕੌਰ ਭਰਾਜ ਵੱਲੋਂ ਵੀ ਹਰਪਾਲ ਸਿੰਘ ਚੀਮਾ ਦਾ ਸੰਗਰੂਰ ਪੁੱਜਣ 'ਤੇ ਨਿੱਘਾ ਸਵਾਗਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਹਰਪਾਲ ਸਿੰਘ ਚੀਮਾ ਪਹਿਲੀ ਵਾਰ ਸੰਗਰੂਰ ਹਲਕੇ ਦੇ ਲੋਕਾਂ ਨੂੰ ਮਿਲਣ ਉਤੇ ਮੀਡੀਆ ਨਾਲ ਰੂਬਰੂ ਹੋਣ ਲਈ ਰੈਸਟ ਹਾਊਸ ਵਿੱਚ ਪੁੱਜੇ ਸਨ।

ਹਰਪਾਲ ਸਿੰਘ ਚੀਮਾ ਨੂੰ ਸੰਗਰੂਰ ਪੁੱਜਣ 'ਤੇ ਗਾਰਡ ਆਫ ਆਨਰ ਨਾਲ ਕੀਤਾ ਸਨਮਾਨਿਤਇਸ ਸਮੇਂ ਡਿਪਟੀ ਕਮਿਸ਼ਨਰ ਸੰਗਰੂਰ ਰਾਮਬੀਰ ਤੇ ਐੱਸ.ਐੱਸ.ਪੀ ਸੰਗਰੂਰ ਸਵਪਨ ਸ਼ਰਮਾ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਵੀ ਉਚੇਚੇ ਤੌਰ 'ਤੇ ਹਾਜ਼ਰ ਸਨ। ਰੈਸਟ ਹਾਊਸ ਸੰਗਰੂਰ ਵਿੱਚ ਪੁੱਜਣ ਉਤੇ ਪੰਜਾਬ ਪੁਲਿਸ ਵੱਲੋਂ ਗਾਰਡ ਆਫ ਆਨਰ ਦੇ ਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਸਨਮਾਨ ਕੀਤਾ ਗਿਆ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਤੇ ਐੱਸ.ਐੱਸ.ਪੀ ਸੰਗਰੂਰ ਵੱਲੋਂ ਸਵਾਗਤ ਕੀਤਾ ਗਿਆ।

ਹਰਪਾਲ ਸਿੰਘ ਚੀਮਾ ਨੂੰ ਸੰਗਰੂਰ ਪੁੱਜਣ 'ਤੇ ਗਾਰਡ ਆਫ ਆਨਰ ਨਾਲ ਕੀਤਾ ਸਨਮਾਨਿਤਇਸ ਮੌਕੇ ਵੱਖ ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਤੇ ਵਰਕਰ ਹਰਪਾਲ ਸਿੰਘ ਚੀਮਾ ਨੂੰ ਮਿਲਣ ਲਈ ਉਚੇਚੇ ਤੌਰ 'ਤੇ ਪੁੱਜੇ ਹੋਏ ਸਨ। ਇਸ ਸਮੇਂ ਜ਼ਿਲ੍ਹਾ ਲੋਕ ਸੰਪਰਕ ਅਫਸਰ ਅਮਨਦੀਪ ਸਿੰਘ ਪੰਜਾਬੀ ਅਤੇ ਸਮਿਤੀ ਉਨ੍ਹਾਂ ਦੀ ਟੀਮ ਵੀ ਹਾਜ਼ਰ ਸਨ।
ਰਿਪੋਰਟ: ਵਿਜੈ ਕੁਮਾਰ ਸਿੰਗਲਾ

ਇਹ ਵੀ ਪੜ੍ਹੋ : ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਰੋਸ ਮੁਜ਼ਾਹਰਾ

  • Share