Fri, Apr 26, 2024
Whatsapp

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਆਪਣੇ ਜਨਮ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Written by  Shanker Badra -- July 25th 2020 01:42 PM
ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਆਪਣੇ ਜਨਮ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਆਪਣੇ ਜਨਮ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਆਪਣੇ ਜਨਮ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ:ਅੰਮ੍ਰਿਤਸਰ : ਕੇਂਦਰੀ ਫੂਡ ਐਂਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਦਾ ਅੱਜ ਜਨਮ ਦਿਨ ਹੈ। ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਅੱਜ ਆਪਣੇ ਜਨਮ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ। [caption id="attachment_420261" align="aligncenter" width="300"] ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਆਪਣੇ ਜਨਮ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ[/caption] ਜਿੱਥੇ ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਅਲਾਹੀ ਬਾਣੀ ਦਾ ਆਨੰਦ ਮਾਣਿਆ ਤੇ ਪਰਿਕਰਮਾ ਕੀਤੀ। ਇਸ ਦੌਰਾਨਬੀਬੀ ਹਰਸਿਮਰਤ ਕੌਰ ਬਾਦਲ ਨੇ ਲੰਗਰ ਦੇ ਵਿੱਚ ਭਾਂਡਿਆਂ ਦੀ ਵੀ ਸੇਵਾ ਕੀਤੀ। [caption id="attachment_420260" align="aligncenter" width="300"] ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਆਪਣੇ ਜਨਮ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ[/caption] ਇਸ ਉਪਰੰਤ ਬਾਦਲ ਪਰਿਵਾਰ ਵਲੋਂ ਜਾਰੀ ਸ੍ਰੀ ਆਖੰਡ ਪਾਠ ਸਾਹਿਬ ਦੀ ਲੜੀ ਤਹਿਤ ਪਾਠ ਦੇ ਭੋਗ ਪਾਏ ਗਏ ਅਤੇ ਨਵੇਂ ਪਾਠ ਦੀ ਆਰੰਭਤਾ ਮੌਕੇ ਹਾਜ਼ਰੀ ਭਰੀ ਹੈ। ਇਸ ਮੌਕੇ ਬੀਬਾ ਬਾਦਲ ਜੀ ਦੀਆਂ ਦੋਵੇਂ ਧੀਆਂ ਵੀ ਮੌਜੂਦ ਸਨ। [caption id="attachment_420262" align="aligncenter" width="300"] ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਆਪਣੇ ਜਨਮ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ[/caption] ਦੱਸ ਦੇਈਏ ਕਿ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਆਪਣਾ 54ਵਾਂ ਜਨਮ ਦਿਨ ਮਨਾ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਅਤੇ ਪ੍ਰਮੁੱਖ ਹਸਤੀਆਂ ਵੱਲੋਂ ਬੀਬੀ ਹਰਸਿਮਰਤ ਕੌਰ ਬਾਦਲ ਨੂੰ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਭੇਜੀਆਂ ਜਾ ਰਹੀਆਂ ਹਨ। -PTCNews


Top News view more...

Latest News view more...