Thu, Apr 25, 2024
Whatsapp

ਹਰਸਿਮਰਤ ਕੌਰ ਬਾਦਲ ਅੱਜ ਸਵੇਰੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

Written by  Shanker Badra -- January 11th 2021 11:21 AM
ਹਰਸਿਮਰਤ ਕੌਰ ਬਾਦਲ ਅੱਜ ਸਵੇਰੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਹਰਸਿਮਰਤ ਕੌਰ ਬਾਦਲ ਅੱਜ ਸਵੇਰੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ : ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਸਵੇਰੇ ਸ੍ਰੀ ਦਰਬਾਰ ਸਾਹਿਬ ਪੁੱਜੇ ਹਨ ,ਜਿੱਥੇ ਬੀਬੀ ਹਰਸਿਮਰਤ ਕੌਰ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਿੱਖ ਪੰਥ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਹੈ। ਇਸ ਦੌਰਾਨ ਸਾਬਕਾ ਕੇਂਦਰੀ ਮੰਤਰੀਹਰਸਿਮਰਤ ਕੌਰ ਬਾਦਲ ਵੱਲੋਂ ਜਾਰੀ ਆਖੰਡ ਪਾਠਾਂ ਦੀ ਲੜੀ ਮੌਕੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਹਨ ਅਤੇ ਨਵੇਂ ਪਾਠ ਦੀ ਆਰੰਭਤਾ ਮੌਕੇ ਹਾਜ਼ਰੀ ਭਰੀ ਹੈ। ਪੜ੍ਹੋ ਹੋਰ ਖ਼ਬਰਾਂ : ਕਿਸਾਨ ਅੰਦੋਲਨ ਤੋਂ ਵਾਪਸ ਪਰਤੇ ਇੱਕ ਹੋਰ ਕਿਸਾਨ ਦੀ ਨਮੂਨੀਏ ਕਾਰਨ ਹੋਈ ਮੌਤ [caption id="attachment_465052" align="aligncenter" width="300"]Harsimrat Kaur Badal at Golden Temple, Amritsar, Sri Harmandir Sahib ਹਰਸਿਮਰਤ ਕੌਰ ਬਾਦਲ ਅੱਜ ਸਵੇਰੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ[/caption] ਇਸ ਦੌਰਾਨ ਸਾਬਕਾ ਕੇਂਦਰੀ ਮੰਤਰੀਹਰਸਿਮਰਤ ਕੌਰਬਾਦਲ ਨੇ ਮੱਥਾ ਟੇਕਣ ਤੋਂ ਬਾਅਦ ਕਿਸਾਨ ਅੰਦੋਲਨ ਬਾਰੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਦੀਆਂ ਸਰਕਾਰ ਨਾਲ ਏਨੀਆਂ ਮੀਟਿੰਗਾਂ ਹੋਣ ਤੋਂ ਬਾਅਦ ਵੀ ਕੋਈ ਨਤੀਜਾ ਨਾ ਨਿਕਲਣ ਦਾ ਕਾਰਨ ਇਹ ਹੈ ਕਿ ਸਰਕਾਰ ਇਸ ਮਾਮਲੇ ਨੂੰ ਹੱਲ ਨਹੀਂ ਕਰਨਾ ਚਾਹੁੰਦੀ ,ਕਿਉਂਕਿ ਹੁਣ ਤੱਕ 70 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। [caption id="attachment_465053" align="aligncenter" width="300"]Harsimrat Kaur Badal at Golden Temple, Amritsar, Sri Harmandir Sahib ਹਰਸਿਮਰਤ ਕੌਰ ਬਾਦਲ ਅੱਜ ਸਵੇਰੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ[/caption] ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਕਿਸਾਨਾਂ 'ਤੇ ਧੱਕੇ ਨਾਲ ਥੋਪੇ ਗਏ ਹਨ। ਸੰਘਰਸ਼ ਕਰ ਰਹੇ ਕਿਸਾਨਾਂ 'ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ ,ਕਿਉਂਕਿ ਸਰਕਾਰ ਕਿਸਾਨ ਅੰਦੋਲਨ ਨੂੰ ਫ਼ੇਲ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਰਾਦੇ ਕਾਮਯਾਬ ਨਹੀਂ ਹੋਣਗੇ। ਕਿਸਾਨੀ ਸੰਘਰਸ਼ ਦੀ ਪੂਰੀ ਦੁਨੀਆ ਵਿੱਚ ਸ਼ਲਾਘਾ ਹੋਈ ਹੈ,ਕੋਈ ਅਜਿਹਾ ਕੰਮ ਨਾ ਕਰੇ ਕਿ ਅੰਦੋਲਨ ਦੀ ਬਦਨਾਮੀ ਹੋਵੇ। ਪੜ੍ਹੋ ਹੋਰ ਖ਼ਬਰਾਂ : ਪੰਜਾਬ ਕੈਬਨਿਟ ਦੀ ਮੀਟਿੰਗ 11 ਜਨਵਰੀ ਨੂੰ ਸਵੇਰੇ 11.30 ਵਜੇ ਵੀਡੀਓ ਕਾਨਫਰੰਸ ਰਾਹੀਂ ਹੋਵੇਗੀ [caption id="attachment_465051" align="aligncenter" width="300"]Harsimrat Kaur Badal at Golden Temple, Amritsar, Sri Harmandir Sahib ਹਰਸਿਮਰਤ ਕੌਰ ਬਾਦਲ ਅੱਜ ਸਵੇਰੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ[/caption] ਹਰਸਿਮਰਤ ਕੌਰਬਾਦਲ ਨੇ ਕਿਹਾ ਕਿ ਸਰਕਾਰ ਦੀ ਬਹੁਤ ਬਦਨਾਮੀ ਹੋ ਰਹੀ ਹੈ। ਇਸਸੰਘਰਸ਼ ਵਿੱਚ ਕਈ ਘਰਾਂ ਦੇ ਚਿਰਾਗ ਬੁੱਝ ਗਏ ਹਨ। ਉਨ੍ਹਾਂ ਕਿਹਾ ਕਿ 26 ਜਨਵਰੀ ਦੇ ਟਰੈਕਟਰ ਮਾਰਚ ਨੂੰ ਹਲਕੇ ਵਿੱਚ ਨਹੀਂ ਲੈਣਾ ਚਾਹੀਦਾ , ਅਜੇ ਤੱਕ ਮੈਨੂੰ ਇਸ ਅੰਦੋਲਨ ਵਿੱਚ ਸ਼ਾਮਿਲ ਹੋਣ ਦਾ ਸੱਦਾ ਨਹੀਂ ਮਿਲਿਆ।  ਉਨ੍ਹਾਂ ਨੇ ਕੈਪਟਨ ਅਮਰਿੰਦਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੈਪਟਨ ਨੇ ਕਿਸਾਨਾਂ ਲਈ ਕੀ ਕੀਤਾ ਹੈ। -PTCNews


Top News view more...

Latest News view more...