ਮੁੱਖ ਖਬਰਾਂ

ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੂੰ PM ਮੋਦੀ ਨੇ ਜਨਮ ਦਿਨ 'ਤੇ ਦਿੱਤੀਆਂ ਵਧਾਈਆਂ

By Shanker Badra -- July 25, 2019 2:07 pm -- Updated:Feb 15, 2021

ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੂੰ PM ਮੋਦੀ ਨੇ ਜਨਮ ਦਿਨ 'ਤੇ ਦਿੱਤੀਆਂ ਵਧਾਈਆਂ:ਨਵੀਂ ਦਿੱਲੀ : ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਦਾ ਅੱਜ 53 ਵਾਂ ਜਨਮ ਦਿਨ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਅਤੇ ਪ੍ਰਮੁੱਖ ਹਸਤੀਆਂ ਵੱਲੋਂ ਬੀਬੀ ਹਰਸਿਮਰਤ ਕੌਰ ਬਾਦਲ ਨੂੰ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਭੇਜੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਦੀ ਲੰਮੀ ਉਮਰ ਦੀ ਕਾਮਨਾ ਕੀਤੀ ਹੈ।

Harsimrat Kaur Badal birthday PM Modi Congratulation ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੂੰ PM ਮੋਦੀ ਨੇ ਜਨਮ ਦਿਨ 'ਤੇ ਦਿੱਤੀਆਂ ਵਧਾਈਆਂ

ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।ਮੋਦੀ ਨੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਮਹੱਤਵਪੂਰਨ ਫੂਡ ਪ੍ਰੌਸੈਸਿੰਗ ਸੈਕਟਰ ਦੇ ਵਿਕਾਸ ਦੇ ਲਈ ਨਵੀਨਤਾਕਾਰੀ ਯਤਨ ਕੀਤੇ ਹਨ।ਪ੍ਰਧਾਨ ਮੰਤਰੀ ਨੇ ਬੀਬਾ ਬਾਦਲ ਦੀ ਚੰਗੀ ਸਿਹਤ ਅਤੇ ਲੰਬੀ ਉਮਰ ਦੀ ਕਾਮਨਾ ਕੀਤੀ ਹੈ।

ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੂੰ PM ਮੋਦੀ ਨੇ ਜਨਮ ਦਿਨ 'ਤੇ ਦਿੱਤੀਆਂ ਵਧਾਈਆਂ

ਬੀਬੀ ਹਰਸਿਮਰਤ ਕੌਰ ਬਾਦਲ ਦੇ ਜਨਮ ਦਿਨ ਮੌਕੇ ਹੋਰ ਕਰੀਬੀ ਵੀ ਹਾਜ਼ਰ ਰਹੇ ਤੇ ਵਧਾਈ ਦੇਣ ਵਾਲਿਆਂ ਦਾ ਆਉਣ-ਜਾਣ ਲੱਗਾ ਹੋਇਆ ਹੈ। ਇਸ ਦੌਰਾਨ ਅਕਾਲੀ ਵਰਕਰਾਂ ਦਾ ਕਹਿਣਾ ਹੈ ਕਿ ਕੇਂਦਰੀ ਮੰਤਰੀ ਵਜੋਂ ਬੀਬੀ ਹਰਸਿਮਰਤ ਕੌਰ ਬਾਦਲ ਜੀ ਦੀ ਵਧੀਆ ਕਾਰਗੁਜ਼ਾਰੀ ਕਾਰਨ ਉਨ੍ਹਾਂ ਦਾ ਕੱਦ ਕੇਂਦਰੀ ਰਾਜਨੀਤੀ ਵਿੱਚ ਬਹੁਤ ਵੱਡਾ ਹੋ ਚੁੱਕਾ ਹੈ।

Harsimrat Kaur Badal birthday PM Modi Congratulation ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੂੰ PM ਮੋਦੀ ਨੇ ਜਨਮ ਦਿਨ 'ਤੇ ਦਿੱਤੀਆਂ ਵਧਾਈਆਂ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਬਰਨਾਲਾ-ਮਾਨਸਾ ਨੈਸ਼ਨਲ ਹਾਈਵੇਅ ‘ਤੇ ਪਿੰਡ ਵਾਸੀਆਂ ਨੇ ਔਰਤ ਦੀ ਲਾਸ਼ ਸੜਕ ‘ਤੇ ਰੱਖ ਕੇ ਕੀਤਾ ਰੋਸ ਪ੍ਰਦਰਸ਼ਨ

ਦੱਸ ਦੇਈਏ ਕਿ ਲੋਕ ਸਭਾ ਸੀਟ ਬਠਿੰਡਾ ਤੋਂ ਲਗਾਤਾਰ ਤੀਜੀ ਵਾਰ ਸਾਂਸਦ ਚੁਣੀ ਗਈ ਸ਼੍ਰੋਮਣੀ ਅਕਾਲੀ ਦਲ ਦੀ ਬੀਬੀ ਹਰਸਿਮਰਤ ਕੌਰ ਬਾਦਲ ਇੱਕ ਵਾਰ ਫਿਰ ਤੋਂ ਕੇਂਦਰ ਸਰਕਾਰ ਵਿੱਚ ਮੰਤਰੀ ਬਣ ਗਏ ਹਨ। ਇਸ ਵਾਰ ਬੀਬੀ ਬਾਦਲ ਨੇ ਤਿੰਨ ਮੌਜੂਦਾ ਵਿਧਾਇਕਾਂ ਨੂੰ ਮਾਤ ਦੇ ਸੰਸਦ ਵਿੱਚ ਆਪਣੀ ਥਾਂ ਬਣਾਈ ਹੈ। ਇਸ ਵਾਰ ਹਰਸਿਮਰਤ ਕੌਰ ਬਾਦਲ ਨੇ ਕਾਂਗਰਸ ਦੇ ਰਾਜਾ ਵੜਿੰਗ ਨੂੰ ਤਕਰੀਬਨ 21 ਹਜ਼ਾਰ ਵੋਟਾਂ ਦੇ ਫਰਕ ਨਾਲ ਮਾਤ ਦਿੱਤੀ ਹੈ।
-PTCNews