ਮੁੱਖ ਖਬਰਾਂ

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਯਤਨਾਂ ਨੂੰ ਪਿਆ ਬੂਰ, ਵਿਦੇਸ਼ 'ਚ ਫ਼ਸੇ ਪੰਜਾਬੀ ਨੌਜਵਾਨਾਂ ਦੀ ਹੋਈ ਘਰ ਵਾਪਸੀ

By Shanker Badra -- July 11, 2020 2:07 pm -- Updated:Feb 15, 2021

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਯਤਨਾਂ ਨੂੰ ਪਿਆ ਬੂਰ, ਵਿਦੇਸ਼ 'ਚ ਫ਼ਸੇ ਪੰਜਾਬੀ ਨੌਜਵਾਨਾਂ ਦੀ ਹੋਈ ਘਰ ਵਾਪਸੀ:ਅੰਮ੍ਰਿਤਸਰ  : ਮਲੇਸ਼ੀਆਂ ਦੇ ਸਾਈਪ੍ਰਸ 'ਚ ਫ਼ਸੇ ਪੰਜਾਬੀ ਨੌਜਵਾਨਾਂ ਨੂੰ ਵਾਪਸ ਵਤਨ ਲਿਆਉਣ ਲਈ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀਆਂ ਕੋਸ਼ਿਸ਼ਾਂ ਨੂੰ ਇੱਕ ਵਾਰ ਫ਼ਿਰ ਬੂਰ ਪਿਆ ਹੈ। ਇਸ ਦੌਰਾਨ ਹਵਾਈ ਉਡਾਣ ਰਾਹੀਂ ਸਾਈਪ੍ਰਸ ‘ਚ ਫਸੇ 120 ਪੰਜਾਬੀ ਨੌਜਵਾਨਾਂ ਦੀ ਅੱਜ ਵਤਨ ਵਾਪਸੀ ਹੋਈ ਹੈ ਤੇ ਅੰਮ੍ਰਿਤਸਰ ਹਵਾਈ ਅੱਡੇ 'ਤੇ ਪਹੁੰਚੇ ਹਨ। ਇਹ ਵਾਪਸੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਯਤਨਾਂ ਸਦਕਾ ਅਤੇ ਉਨ੍ਹਾਂ ਵੱਲੋਂ ਨਿਭਾਈ ਗਈ ਅਹਿਮ ਭੂਮਿਕਾ ਤਹਿਤ ਮੁਮਕਿਨ ਹੋਈ ਹੈ। ਇਸ ਸਬੰਧੀ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਉਪਰਾਲਾ ਕੀਤਾ ਸੀ , ਜੋ ਅੱਜ ਰੰਗ ਲਿਆਇਆ ਹੈ।

ਜਾਣਕਾਰੀ ਅਨੁਸਾਰ ਅੰਮ੍ਰਿਤਸਰ ਹਵਾਈ ਅੱਡੇ 'ਤੇ ਪਰਤੇ ਇਨ੍ਹਾਂ ਨੌਜਵਾਨਾਂ ਦੀ ਡਾਕਟਰੀ ਜਾਂਚ ਕੀਤੀ ਜਾ ਰਹੀ ਹੈ ਤੇ ਇਸ ਤੋਂ ਬਾਅਦ ਇਨ੍ਹਾਂ ਨੌਜਵਾਨ ਨੂੰ ਆਪਣੇ -ਆਪਣੇ ਜ਼ਿਲ੍ਹਿਆਂ 'ਚ ਇਕਾਂਤਵਾਸ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਸਾਈਪ੍ਰਸ 'ਚ ਫਸੇ 120 ਪੰਜਾਬੀ ਨੌਜਵਾਨਾਂ ਦਾ ਮਾਮਲਾ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਦੇ ਧਿਆਨ ਵਿਚ ਲਿਆਂਦਾ ਸੀ। ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਇਨ੍ਹਾਂ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਬੀਬਾ ਬਾਦਲ ਨਾਲ ਮਿਲਾਇਆ ਸੀ, ਜਿੰਨਾਂ ਨੇ ਆਪਣੇ ਬੱਚਿਆਂ ਦੇ ਮੁਸ਼ਕਿਲ ਹਾਲਤਾਂ ਬਾਰੇ ਉੁਨਾਂ ਨੂੰ ਜਾਣੂੰ ਕਰਵਾਇਆ ਸੀ।

Harsimrat Kaur Badal efforts 120 Punjabi youth return Punjab ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਯਤਨਾਂ ਨੂੰ ਪਿਆ ਬੂਰ, ਵਿਦੇਸ਼ 'ਚ ਫ਼ਸੇ ਪੰਜਾਬੀ ਨੌਜਵਾਨਾਂ ਦੀ ਹੋਈ ਘਰ ਵਾਪਸੀ

ਇਸ ਤੋਂ ਬਾਅਦ ਕੇਂਦਰੀ ਮੰਤਰੀ ਨੇ ਆਪਣਾ ਫਰਜ਼ ਨਿਭਾਉਂਦੇ ਹੋਏ ਵਿਦੇਸ਼ ਮੰਤਰੀ ਡਾ. ਐੱਸ ਜੈ ਸ਼ੰਕਰ ਨਾਲ ਗੱਲਬਾਤ ਕਰਕੇ ਪੰਜਾਬੀ ਨੌਜਵਾਨਾਂ ਨੂੰ ਵਾਪਸ ਵਤਨ ਲਿਆਉਣ ਦੀ ਬੇਨਤੀ ਕੀਤੀ ਸੀ। ਇਸ ਤੇ ਤਰੁੰਤ ਕਾਰਵਾਈ ਕਰਦਿਆਂ ਭਾਰਤੀ ਹਾਈ ਕਮਿਸ਼ਨ ਸਾਈਪ੍ਰਸ ਨੂੰ ਪੰਜਾਬੀ ਨੌਜਵਾਨਾਂ ਨੂੰ ਵਾਪਸ ਵਤਨ ਭੇਜਣ ਲਈ ਜਲਦ ਢੁੱਕਵੇਂ ਪ੍ਰਬੰਧ ਕਰਨ ਲਈ ਨਿਰਦੇਸ਼ ਦਿੱਤੇ ਸਨ।ਵਿਦੇਸ਼ ਮੰਤਰਾਲੇ ਨੇ ਵਿਸ਼ੇਸ਼ ਹਵਾਈ ਉਡਾਣ ਦਾ ਪ੍ਰਬੰਧ ਕਰਨ ਲਈ ਕਿਹਾ ਸੀ ਤਾਂ ਜੋ ਸਾਈਪ੍ਰਸ ‘ਚ ਫ਼ਸੇ ਸਾਰੇ ਪੰਜਾਬੀਆਂ ਨੂੰ ਭਾਰਤ ਲਿਆਂਦਾ ਜਾਵੇ।

ਜਿਸ ਤੋਂ ਬਾਅਦ ਕੇਂਦਰੀ ਮੰਤਰੀਹਰਸਿਮਰਤ ਕੌਰ ਬਾਦਲ ਦੀਆਂ ਕੋਸ਼ਿਸ਼ ਨੂੰ ਬੂਰ ਪਿਆ ਤੇ ਅੱਜ 120 ਦੇ ਕਰੀਬ ਨੌਜਵਾਨਾਂ ਦੀ ਵਾਪਸੀ ਹੋਈ ਹੈ। ਇਸ ਦੌਰਾਨ ਇਨ੍ਹਾਂ ਪੰਜਾਬੀ ਨੌਜਵਾਨਾਂ ਨੇ ਵਾਪਸ ਪਰਤਣ 'ਤੇ ਹਵਾਈ ਅੱਡੇ ਉਤੇ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਦਲ ਜੀ ਦਾ ਧੰਨਵਾਦ ਕੀਤਾ ਹੈ। ਇਨ੍ਹਾਂ ਮੁੰਡੇ -ਕੁੜੀਆਂ ਨੇ ਕਿਹਾ ਕਿ ਬੀਤੇ ਲੰਬੇ ਸਮੇਂ ਤੋਂ ਉਹ ਸਾਈਪ੍ਰਸ 'ਚ ਫਸੇ ਹੋਏ ਸਨ, ਜਿਥੇ ਉਨ੍ਹਾਂ ਨੂੰ ਬਹੁਤ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਅਤੇ ਹਰਸਿਮਰਤ ਕੌਰ ਬਾਦਲ ਦੇ ਯਤਨਾਂ ਸਦਕਾ ਅੱਜ ਉਹਨਾਂ ਦੀ ਘਰ ਵਾਪਸੀ ਹੋਈ ਹੈ।
-PTCNews

  • Share