Fri, May 3, 2024
Whatsapp

ਹਰਸਿਮਰਤ ਕੌਰ ਬਾਦਲ ਨੇ ਕਾਂਗਰਸ ਪਾਰਟੀ ਨੂੰ ਕੀਤਾ ਬੇਨਕਾਬ, ਕਹੀ ਇਹ ਵੱਡੀ ਗੱਲ, ਤੁਸੀਂ ਵੀ ਪੜ੍ਹੋ

Written by  Jashan A -- August 06th 2021 05:20 PM
ਹਰਸਿਮਰਤ ਕੌਰ ਬਾਦਲ ਨੇ ਕਾਂਗਰਸ ਪਾਰਟੀ ਨੂੰ ਕੀਤਾ ਬੇਨਕਾਬ, ਕਹੀ ਇਹ ਵੱਡੀ ਗੱਲ, ਤੁਸੀਂ ਵੀ ਪੜ੍ਹੋ

ਹਰਸਿਮਰਤ ਕੌਰ ਬਾਦਲ ਨੇ ਕਾਂਗਰਸ ਪਾਰਟੀ ਨੂੰ ਕੀਤਾ ਬੇਨਕਾਬ, ਕਹੀ ਇਹ ਵੱਡੀ ਗੱਲ, ਤੁਸੀਂ ਵੀ ਪੜ੍ਹੋ

ਚੰਡੀਗੜ੍ਹ : ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਾਂਗਰਸ ਪਾਰਟੀ ਨੂੰ ਕਿਹਾ ਕਿ ਉਹ ਕਿਸਾਨਾਂ ਨੂੰ ਦੱਸੇ ਕਿ ਉਹ ਸੰਸਦ ਦੇ ਬਾਹਰ ਕਿਸਾਨ ਹਮਾਇਤ ਹੋਣ ਦਾ ਡਰਾਮਾ ਕਿਉਂ ਕਰ ਰਹੀ ਹੈ ਜਦੋਂ ਇਹ ਸਦਨ ਦੇ ਅੰਦਰ ਤਿੰਨ ਖੇਤੀ ਕਾਨੁੰਨ ਰੱਦ ਕਰਨ ਦੀ ਮੰਗ ’ਤੇ ਚਰਚਾ ਕਰਨ ਦਾ ਮੁੱਦਾ ਚੁੱਕਣ ਤੋਂ ਇਨਕਾਰੀ ਹੈ। ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਢਾਈ ਹਫਤਿਆਂ ਤੋਂ ਸੰਸਦ ਦਾ ਸੈਸ਼ਨ ਚਲ ਰਿਹਾ ਹੈ ਤੇ ਰੋਜ਼ਾਨਾ ਕਾਂਗਰਸ ਪਾਰਟੀ ਪੈਗਾਸਸ ਨਿਗਰਾਨੀ ਮਾਮਲੇ ’ਤੇ ਚਰਚਾ ਕਰਨ ਦੀ ਮੰਗ ਕਰ ਰਹੀ ਹੈ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਦੇ ਅਤੇ ਦੇਸ਼ ਦੇ ਕਿਸਾਨਾਂ ਨੁੰ ਦੱਸੇ ਕਿ ਉਹ ਸੰਸਦ ਵਿਚ ਉਹਨਾਂ ਦੀ ਆਵਾਜ਼ ਚੁੱਕਣ ਤੋਂ ਕਿਉਂ ਇਨਕਾਰੀ ਹੈ ਤੇ ਸਿਰਫ ਪੈਗਾਸਸ ਨਿਗਰਾਨੀ ਮਾਮਲੇ ਨੂੰ ਚੁੱਕਣ ’ਤੇ ਜ਼ੋਰ ਕਿਉਂ ਦੇ ਰਹੀ ਹੈ। ਹਰਸਿਮਰਤ ਬਾਦਲ ਨੇ ਕਿਹਾ ਕਿ ਕਾਂਗਰਸ ਪਾਰਟੀ ਕਿਸਾਨਾਂ ਦੀ ਆਵਾਜ਼ ਕੁਚਲਣ ਲਈ ਕੇਂਦਰ ਸਰਕਾਰ ਨਾਲ ਰਲ ਗਈ ਹੈ। ਉਹਨਾਂ ਕਿਹਾ ਕਿ ਕਾਂਗਰਸ ਦੀ ਸਦਨ ਵਿਚ ਰਣਨੀਤੀ ਦਾ ਹੋਰ ਕੋਈ ਜਵਾਬ ਨਹੀਂ ਹੋ ਸਕਦਾ। ਉਹਨਾਂ ਕਿਹਾ ਕਿ ਸੱਤ ਪਾਰਟੀਆਂ ਨੇ ਰਲ ਕੇ ਤਿੰਨ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਚੁੱਕੀ ਪਰ ਕਾਂਗਰਸ ਪਾਰਟੀ ਨੇ ਇਸ ਪਹਿਲਕਦਮੀ ਦੀ ਹਮਾਇਤ ਕਰਨ ਤੋਂ ਇਨਕਾਰ ਕਰ ਦਿੱਤਾ, ਹਾਲਾਂਕਿ ਉਹ ਸੰਸਦ ਵਿਚ ਵਿਰੋਧੀ ਧਿਰ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਸਾਰੀਆਂ ਸਿਆਸੀ ਪਾਰਟੀਆਂ ਨੁੰ ਅਪੀਲ ਕੀਤੀ ਸੀ ਕਿ ਕਿਸਾਨਾਂ ਦੇ ਮੁੱਦੇ ਰਲ ਕੇ ਚੁੱਕੇ ਜਾਣ ਪਰ ਕਾਂਗਰਸ ਪਾਰਟੀ ਨੇ ਇਸ ਅਪੀਲ ’ਤੇ ਕੋਈ ਹੁੰਗਾਰਾ ਭਰਨ ਤੋਂ ਇਨਕਾਰ ਕਰ ਦਿੱਤਾ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਕਾਂਗਰਸ ਪਾਰਟੀ ਨੁੰ ਕੇਂਦਰ ਸਰਕਾਰ ਤੋਂ ਡਰ ਲੱਗਦਾ ਹੈ ਤੇ ਇਸੇ ਲਈ ਉਹ ਇਸਦੇ ਹੱਥਾਂ ਵਿਚ ਖੇਡ ਰਹੀ ਹੈ ਤੇ ਸੰਸਦ ਵਿਚ ਕਿਸਾਨਾਂ ਦੀ ਆਵਾਜ਼ ਚੁੱਕਣ ਤੋਂ ਇਨਕਾਰੀ ਹੈ। ਹੋਰ ਪੜ੍ਹੋ: ਦਿੱਲੀ ਕਮੇਟੀ ਦੇ 125 ਬੈੱਡਾਂ ਵਾਲੇ ਹਸਪਤਾਲ ‘ਤੇ ਰੋਕ ਲਗਾਉਣ ਲਈ ਸਰਨਾ ਭਰਾਵਾਂ ਨੇ ਅਦਾਲਤ ਦਾ ਕੀਤਾ ਰੁਖ਼ ਇਸ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਤੇ ਬਸਪਾ ਦੇ ਸਾਰੇ ਐਮ ਪੀ ਸਾਰੇ ਸੈਸ਼ਨ ਤੱਕ ਜਾਂ ਜਦੋਂ ਤੱਕ ਸੰਸਦ ਵਿਚ ਅੰਨਦਾਤਾ ਦੀ ਆਵਾਜ਼ ਨਹੀਂ ਚੁੱਕੀ ਜਾਂਦੀ, ਉਦੋਂ ਤੱਕ ਰੋਸ ਪ੍ਰਦਰਸ਼ਨ ਕਰਦੇ ਰਹਿਣਗੇ। ਸੰਸਦ ਦੇ ਬਾਹਰ ਅਕਾਲੀ ਦਲ ਤੇ ਬਸਪਾ ਸੰਸਦ ਮੈਂਬਰਾਂ ਨਾਲ ਰਲ ਕੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਰੋਸ ਪ੍ਰਦਰਸ਼ਨ ਕਰਦਿਆਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਹਨਾਂ ਕਿਹਾ ਕਿ ਸਿਰਫ ਇਹੀ ਸਾਡਾ ਏਜੰਡਾ ਹੈ। ਉਹਨਾਂ ਕਿਹਾ ਕਿ ਅਸੀਂ ਮਹਿਸੂਸ ਕਰਦੇ ਹਾਂ ਕਿ ਨਰੇਂਦਰ ਮੋਦੀ ਸਰਕਾਰ ਨੇ ਕਿਸਾਨਾਂ ਦੀ ਪਿੱਠ ਵਿਚ ਛੁਰਾ ਮਾਰਿਆ ਹੈ ਤੇ ਅਸੀਂ ਉਹਨਾਂ ਲਈ ਨਿਆਂ ਮੰਗਦੇ ਰਹਾਂਗੇ। -PTC News


Top News view more...

Latest News view more...