ਜੇਕਰ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਹੁੰਦੇ ਤਾਂ ਅੱਜ ਪੰਜਾਬ ਦੇ ਕਿਸਾਨਾਂ ਦਾ ਇਹ ਹਾਲ ਨਾ ਹੁੰਦਾ : ਹਰਸਿਮਰਤ ਕੌਰ ਬਾਦਲ
ਅਕਾਲੀ ਦਲ ਵੱਲੋਂ ਅੱਜ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਪੰਜਾਬ ਦੀ ਕੈਪਟਨ ਸਰਕਾਰ ਅਤੇ ਆਮ ਆਦਮੀ ਪਾਰਟੀ ਖ਼ਿਲਾਫ਼ ਧਰਨੇ ਦਿੱਤੇ ਗਏ। ਇਸ ਮੌਕੇ ਅਕਾਲੀ ਲੀਡਰਸ਼ਿਪ ਵੱਲੋਂ ਦੇਸ਼ ਦੀ ਮੋਦੀ ਸਰਕਾਰ ਨੂੰ ਵੀ ਕਰੜੇ ਹੱਥੀਂ ਲਿਆ। ਜ਼ਿਲ੍ਹਾ ਬਠਿੰਡਾ ਵਿੱਚ ਧਰਨਿਆਂ ਦੀ ਕਮਾਂਡ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਸੰਭਾਲੀ ਗਈ। ਤਿਉਣਾ ਗੋਨਿਆਣਾ ਅਤੇ ਬਠਿੰਡਾ ਵਿਖੇ ਧਰਨਿਆਂ ਨੂੰ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਰੜੇ ਹੱਥੀਂ ਲੈਂਦਿਆਂ ਗੰਭੀਰ ਦੋਸ਼ ਲਾਏ ਕਿ ਮੋਦੀ ਤੇ ਕੈਪਟਨ ਸਰਕਾਰ ਅਤੇ ਆਪ ਖੇਤੀ ਬਿੱਲਾਂ ਉਤੇ ਸਿਆਸਤ ਕਰ ਰਹੇ ਹਨ ਅਤੇ ਕਿਸਾਨਾਂ ਨੂੰ ਗੁੰਮਰਾਹ ਕਰ ਰਹੇ ਹਨ ਜਦੋਂ ਕਿ ਤਿੰਨੇ ਰਲ ਕੇ ਕੁਰਸੀ ਦੇ ਲਾਲਚ ਲਈ ਸਕੀਮਾਂ ਘੜ ਰਹੇ ਹਨ।REDA MORE : ਭੁਲੱਥ ਵਿਖੇ ਸ਼੍ਰੋਮਣੀ ਅਕਾਲੀ ਦਲ ਦਾ ‘ਕੈਪਟਨ ਸਰਕਾਰ’ ਖ਼ਿਲਾਫ਼ ਹੱਲਾ-ਬੋਲ