Sat, Apr 20, 2024
Whatsapp

ਮੌੜ ਮੰਡੀ :ਹਰਸਿਮਰਤ ਕੌਰ ਬਾਦਲ ਦੀ ਅਗਵਾਈ ਵਿੱਚ ਬਠਿੰਡਾ ਹਾਈਵੇ 'ਤੇ ਸਰਕਾਰੀ ਧੱਕੇਸ਼ਾਹੀ ਦੇ ਖਿਲਾਫ਼ ਧਰਨਾ

Written by  Shanker Badra -- May 11th 2019 07:45 PM -- Updated: May 11th 2019 07:54 PM
ਮੌੜ ਮੰਡੀ :ਹਰਸਿਮਰਤ ਕੌਰ ਬਾਦਲ ਦੀ ਅਗਵਾਈ ਵਿੱਚ ਬਠਿੰਡਾ ਹਾਈਵੇ 'ਤੇ ਸਰਕਾਰੀ ਧੱਕੇਸ਼ਾਹੀ ਦੇ ਖਿਲਾਫ਼ ਧਰਨਾ

ਮੌੜ ਮੰਡੀ :ਹਰਸਿਮਰਤ ਕੌਰ ਬਾਦਲ ਦੀ ਅਗਵਾਈ ਵਿੱਚ ਬਠਿੰਡਾ ਹਾਈਵੇ 'ਤੇ ਸਰਕਾਰੀ ਧੱਕੇਸ਼ਾਹੀ ਦੇ ਖਿਲਾਫ਼ ਧਰਨਾ

ਮੌੜ ਮੰਡੀ :ਹਰਸਿਮਰਤ ਕੌਰ ਬਾਦਲ ਦੀ ਅਗਵਾਈ ਵਿੱਚ ਬਠਿੰਡਾ ਹਾਈਵੇ 'ਤੇ ਸਰਕਾਰੀ ਧੱਕੇਸ਼ਾਹੀ ਦੇ ਖਿਲਾਫ਼ ਧਰਨਾ:ਮੰਡੀ ਕਲਾਂ : ਪੰਜਾਬ ਰਾਜ ਅੰਦਰ ਪੈਣ ਵਾਲ਼ੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ।ਜਿਉਂ -ਜਿਉਂ ਵੋਟਾਂ ਦੇ ਦਿਨ ਨੇੜੇ ਆ ਰਹੇ ਹਨ ਉਮੀਦਵਾਰ ਲੋਕਾਂ ਦੇ ਦਰਵਾਜ਼ਿਆਂ ਅੱਗੇ ਜਾ ਕੇ ਉਨ੍ਹਾਂ ਨੂੰ ਆਪਣੇ ਹੱਕ ਵਿੱਚ ਭੁਗਤਣ ਲਈ ਅਪੀਲ ਕਰ ਰਹੇ ਹਨ।ਹੁਣ ਇਸ ਵੇਲੇ ਪੰਜਾਬ ‘ਚ ਵੱਖ -ਵੱਖ ਪਾਰਟੀਆਂ ਦੇ ਉਮੀਦਵਾਰ ਵੱਖ -ਵੱਖ ਢੰਗ ਤਰੀਕਿਆਂ ਨਾਲ ਚੋਣ ਪ੍ਰਚਾਰ ਵਿੱਚ ਲੱਗੇ ਹੋਏ ਹਨ।ਇਸ ਤਰ੍ਹਾਂ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਹਰਸਿਮਰਤ ਕੌਰ ਬਾਦਲ ਵੱਲੋਂ ਵੀ ਤਾਬੜਤੋੜ ਪ੍ਰਚਾਰ ਕੀਤਾ ਜਾ ਰਿਹਾ ਪਰ ਸ਼ਰਾਰਤੀ ਅਨਸਰਾਂ ਵੱਲੋਂ ਜਾਣਬੁੱਝ ਕੇ ਉਨ੍ਹਾਂ ਦੇ ਚੋਣ ਪ੍ਰਚਾਰ ਵਿੱਚ ਵਿਘਨ ਪਾਇਆ ਜਾ ਰਿਹਾ ਹੈ। [caption id="attachment_294177" align="aligncenter" width="300"]Harsimrat Kaur Badal Maur Mandi Congress government Against Protest
ਮੌੜ ਮੰਡੀ : ਹਰਸਿਮਰਤ ਕੌਰ ਬਾਦਲ ਦੀ ਅਗਵਾਈ ਵਿੱਚ ਬਠਿੰਡਾ ਹਾਈਵੇ 'ਤੇ ਸਰਕਾਰੀ ਧੱਕੇਸ਼ਾਹੀ ਦੇ ਖਿਲਾਫ਼ ਧਰਨਾ[/caption] ਇਸ ਦੇ ਖਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਠਿੰਡਾ ਹਾਈਵੇ 'ਤੇ ਮੌੜ ਮੰਡੀ 'ਚ ਧਰਨਾ ਲਗਾ ਦਿੱਤਾ ਹੈ।ਇਸ ਦੌਰਾਨ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਵੀ ਧਰਨੇ 'ਤੇ ਬੈਠੀ ਹੈ।ਓਥੇ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਵਿੱਚ ਸਰਕਾਰੀ ਧੱਕੇਸ਼ਾਹੀ ਦੇ ਖਿਲਾਫ਼ ਧਰਨਾ ਦਿੱਤਾ ਜਾ ਰਿਹਾ ਹੈ। [caption id="attachment_294179" align="aligncenter" width="300"]Harsimrat Kaur Badal Maur Mandi Congress government Against Protest
ਮੌੜ ਮੰਡੀ : ਹਰਸਿਮਰਤ ਕੌਰ ਬਾਦਲ ਦੀ ਅਗਵਾਈ ਵਿੱਚ ਬਠਿੰਡਾ ਹਾਈਵੇ 'ਤੇ ਸਰਕਾਰੀ ਧੱਕੇਸ਼ਾਹੀ ਦੇ ਖਿਲਾਫ਼ ਧਰਨਾ[/caption] ਇਸ ਦੌਰਾਨ ਬੀਬੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਇਸ਼ਾਰੇ 'ਤੇ ਚੋਣ ਰੈਲੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਉਨ੍ਹਾਂ ਨੇ ਕਿਹਾ ਕਿ ਪਹਿਲੇ ਦਿਨ ਤੋਂ ਅਕਾਲੀ ਦਲ ਦੇ ਚੋਣ ਪ੍ਰਚਾਰ 'ਚ ਵਿਘਨ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਉਨ੍ਹਾਂ ਨੇ ਕਿਹਾ ਕਿ ਸ਼ਰਾਰਤੀ ਅਨਸਰਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀਆਂ ਚੋਣ ਰੈਲੀਆਂ ਵਿੱਚ ਵਿਘਨ ਪਾਉਣ ਦਾ ਖਦਸ਼ਾ ਜਤਾਇਆ ਸੀ। [caption id="attachment_294178" align="aligncenter" width="300"]Harsimrat Kaur Badal Maur Mandi Congress government Against Protest ਮੌੜ ਮੰਡੀ : ਹਰਸਿਮਰਤ ਕੌਰ ਬਾਦਲ ਦੀ ਅਗਵਾਈ ਵਿੱਚ ਬਠਿੰਡਾ ਹਾਈਵੇ 'ਤੇ ਸਰਕਾਰੀ ਧੱਕੇਸ਼ਾਹੀ ਦੇ ਖਿਲਾਫ਼ ਧਰਨਾ[/caption] ਇਸ ਮੌਕੇ ਐੱਸ.ਐੱਸ.ਪੀ ਨਾਨਕ ਸਿੰਘ ਪਹੁੰਚੇ ਹਨ।ਬੀਬੀ ਹਰਸਿਮਰਤ ਕੌਰ ਬਾਦਲ ਨੇ ਬੇਵਜ੍ਹਾ ਪਰੇਸ਼ਾਨ ਕਰਨ ਲਈ ਐੱਸ.ਐੱਸ.ਪੀ ਨੂੰ ਪਟਕਾਰ ਲਾਈ ਹੈ। -PTCNews


Top News view more...

Latest News view more...