ਹਰਸਿਮਰਤ ਕੌਰ ਬਾਦਲ ਨੇ ਮੋਦੀ ਸਰਕਾਰ ਨੂੰ ਯਾਦ ਕਰਵਾਇਆ ਆਮਦਨ ਦੁੱਗਣੀ ਕਰਨ ਵਾਅਦਾ

By Riya Bawa - September 08, 2021 6:09 pm

Wheat MSP Hike: ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਬੁੱਧਵਾਰ ਨੂੰ ਭਾਰਤ ਸਰਕਾਰ ਨੂੰ ਕਿਹਾ ਕਿ ਉਹ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੇ ਆਪਣੇ ਵਾਅਦੇ ਨੂੰ ਪੂਰਾ ਕਰੇ। ਇਸ ਬਾਰੇ ਹਰਸਿਮਰਤ ਕੌਰ ਬਾਦਲ ਨੇ ਟਵੀਟ ਵੀ ਕੀਤਾ ਹੈ।

Govt hikes wheat MSP by Rs 85 per quintal, pulses MSP by up to Rs 325/qtl

ਹਰਸਿਮਰਤ ਕੌਰ ਬਾਦਲ ਨੇ ਟਵਿੱਟਰ 'ਤੇ ਲਿਖਿਆ, "ਭਾਰਤ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਨੂੰ ਉਨ੍ਹਾਂ ਦੇ ਬਣਦੇ ਬਕਾਏ ਜਾਰੀ ਕਰੇ, ਅਤੇ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 40 ਰੁਪਏ ਪ੍ਰਤੀ ਕੁਇੰਟਲ ਦੇ ਵਾਧੇ ਨੂੰ ਤੁਰੰਤ ਸੋਧ ਕੇ, 150 ਰੁਪਏ ਪ੍ਰਤੀ ਕੁਇੰਟਲ ਕਰੇ।

ਖੇਤੀਬਾੜੀ ਦੀਆਂ ਲਾਗਤਾਂ ਵਿੱਚ ਲਗਾਤਾਰ ਵਾਧੇ ਅਤੇ ਵੱਡੇ ਵਪਾਰਕ ਘਰਾਣਿਆਂ ਹੱਥ ਮੁਨਾਫ਼ੇਖੋਰੀ ਦੀ ਤਾਕਤ ਦੇਣ ਵਾਲੇ 3 ਖੇਤੀ ਕਾਨੂੰਨਾਂ ਕਾਰਨ, ਕਿਸਾਨ ਤਣਾਅ ਹੇਠ ਹਨ। 2022 ਤੱਕ ਖੇਤੀਬਾੜੀ ਦੀ ਆਮਦਨ ਦੁੱਗਣੀ ਕਰਨ ਦੇ ਆਪਣੇ ਵਾਅਦੇ ਨੂੰ ਪੂਰਾ ਕਰਨ ਲਈ, ਭਾਰਤ ਸਰਕਾਰ ਨੂੰ ਵਾਜਬ ਘੱਟੋ-ਘੱਟ ਸਮਰਥਨ ਮੁੱਲ ਤੈਅ ਕਰਨੇ ਚਾਹੀਦੇ ਹਨ।"

MSP of wheat hiked '50 per quintal - The Statesman

ਦੱਸਣਯੋਗ ਹੈ ਕਿ ਅੱਜ ਕਣਕ 'ਤੇ ਘੱਟੋ -ਘੱਟ ਸਮਰਥਨ ਮੁੱਲ ( MSP ) ਵਿੱਚ ਸਿਰਫ਼ 40 ਰੁਪਏ ਅਤੇ ਜੌਂ' 'ਤੇ 35 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ ,ਜਦਕਿ ਕਿਸਾਨਾਂ ਮੁਤਾਬਕ ਇਹ ਵਾਧਾ ਮਾਮੂਲੀ ਹੈ। ਇਹ ਫੈਸਲਾ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਲਿਆ ਗਿਆ ਹੈ।

-PTC News

adv-img
adv-img